View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਬੱਸ ਸਟੈਂਡ ਨੇੜੇ ਆਰ.ਟੀ.ਓ. ਦਫ਼ਤਰ ਵਿੱਚ ਭਾਰੀ ਹੰਗਾਮਾ ਹੋਇਆ। ਜਿੱਥੇ ਲੋਕਾਂ ਨੇ ਦਫ਼ਤਰ ਸਟਾਫ਼ ਅਤੇ ਸਿਸਟਮ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ ਲੋਕ ਸਵੇਰ ਤੋਂ ਹੀ ਲੰਮੀਆਂ ਕਤਾਰਾਂ ‘ਚ ਲੱਗੇ ਹੋਏ ਸਨ, ਕੰਮ ਵਿੱਚ ਹੋ ਰਹੀ ਦੇਰੀ ਕਾਰਣ ਲੋਕ ਕਾਫੀ ਪਰੇਸ਼ਾਨ ਹੋ ਗਏ। ਜਿਸ ਕਾਰਣ ਮਾਹੌਲ ਕਾਫੀ ਗਰਮਾ ਗਿਆ।

ਸਵੇਰ ਤੋਂ ਲਾਈਨਾਂ ‘ਚ ਲੱਗੇ ਲੋਕ ਹੋਏ ਪਰੇਸ਼ਾਨ

ਆਰ.ਟੀ.ਓ ਦਫ਼ਤਰ ‘ਚ ਲਾਇਸੈਂਸ ਦਾ ਕੰਮ ਕਰਵਾਉਣ ਆਏ ਬਸਤੀ ਦਾਨਿਸ਼ਮੰਦਾਂ ਦੇ ਰਹਿਣ ਵਾਲੇ ਕਮਲ ਕੁਮਾਰ ਨੇ ਦੱਸਿਆ ਕਿ ਉਹ ਸਵੇਰੇ 7 ਵਜੇ ਤੋਂ ਲਾਈਨ ਵਿੱਚ ਲੱਗੇ ਹੋਏ ਹਨ । 9 ਵਜੇ ਫਾਈਲ ਜਮ੍ਹਾ ਹੋਣ ਦੇ ਬਾਵਜੂਦ ਦੁਪਹਿਰ ਦੇ 12 ਵਜੇ ਤੱਕ ਉਸ ਦਾ ਕੰਮ ਨਹੀਂ ਹੋਇਆ।ਜਦੋਂ ਲੋਕਾਂ ਨੇ ਦੇਰੀ ਦਾ ਕਾਰਨ ਪੁੱਛਿਆ ਤਾਂ ਸਟਾਫ਼ ਵੱਲੋਂ ਕਦੇ ਨੈੱਟਵਰਕ ਦੀ ਸਮੱਸਿਆ ਅਤੇ ਕਦੇ ਚਾਹ ਪੀਣ ਦੇ ਸਮੇਂ ਦਾ ਬਹਾਨਾ ਬਣਾਇਆ ਗਿਆ।

ਦਫ਼ਤਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਜੀਓ (Jio) ਕੰਪਨੀ ਵੱਲੋਂ ਨੈੱਟਵਰਕਿੰਗ ਦਾ ਕੰਮ ਚੱਲ ਰਿਹਾ ਹੈ, ਜਿਸ ਕਾਰਨ ਸਿਸਟਮ ਹੌਲੀ ਹੈ। ਪਰ ਲੋਕਾਂ ਦਾ ਦੋਸ਼ ਹੈ ਕਿ ਜਦੋਂ ਨੈੱਟਵਰਕ ਠੀਕ ਕਰਨ ਵਾਲੇ ਕਰਮਚਾਰੀਆਂ ਬਾਰੇ ਪੁੱਛਿਆ ਗਿਆ ਤਾਂ ਕਿਹਾ ਗਿਆ ਕਿ ਉਹ ਸਾਮਾਨ ਲੈਣ ਗਏ ਹਨ।

ਇੱਕ ਹੋਰ ਪੀੜਤ ਮੁਕੇਸ਼ ਕੁਮਾਰ ਨੇ ਦੱਸਿਆ ਕਿ ਉਹ ਸਵੇਰੇ 9 ਵਜੇ ਤੋਂ ਲਾਈਨ ਵਿੱਚ ਖੜ੍ਹਾ ਹੈ ਅਤੇ ਇਹ ਉਸ ਦਾ ਤੀਜਾ ਚੱਕਰ ਹੈ, ਪਰ ਅਜੇ ਤੱਕ ਕੰਮ ਸਿਰੇ ਨਹੀਂ ਚੜ੍ਹਿਆ। ਪੀੜਤਾਂ ਦਾ ਕਹਿਣਾ ਹੈ ਕਿ ਜਦੋਂ ਉਹ ਅਧਿਕਾਰੀਆਂ ਨਾਲ ਗੱਲ ਕਰਦੇ ਹਨ ਤਾਂ ਉਹ ਅੱਗੋਂ ਬਹਿਸ ਕਰਨ ਲੱਗ ਜਾਂਦੇ ਹਨ। ਲੋਕਾਂ ਨੇ ਸਵਾਲ ਚੁੱਕਿਆ ਕਿ ਜੇਕਰ ਸਰਕਾਰ ਟੈਕਸ ਅਤੇ ਫੀਸਾਂ ਦੇ ਪੈਸੇ ਲੈ ਰਹੀ ਹੈ ਤਾਂ ਸਹੂਲਤਾਂ ਕਿਉਂ ਨਹੀਂ ਮਿਲ ਰਹੀਆਂ?

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਭਾਰਤ ਵਿੱਚ ਆਮ ਆਦਮੀ ‘ਤੇ ਮਹਿੰਗਾਈ ਦਾ ਬੋਝ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਟੋਰਾਂਟੋ ਵਿੱਚ ਕੰਸਟ੍ਰਕਸ਼ਨ ਦੇ ਨਾਮ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਈਸਟਵੁੱਡ ਵਿਲੇਜ ਦੇ ਸਾਹਮਣੇ ਇੱਕ ਤੇਜ਼

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਮਸ਼ਹੂਰ ਸੂਫ਼ੀ ਗਾਇਕਾ ਜੋੜੀ ਨੂਰਾਂ ਸਿਸਟਰਜ਼

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ

|

|

|

ਖ਼ਬਰਿਸਤਾਨ ਨੈੱਟਵਰਕ: ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਇੱਕ ਦਰਦਨਾਕ ਸੜਕ

|

|

|

ਖ਼ਬਰਿਸਤਾਨ ਨੈੱਟਵਰਕ: ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਦੇ ਪਿੰਡ ਫਤਿਹਪੁਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ