View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮੱਧ ਪੂਰਬ ਵਿੱਚ ਚੱਲ ਰਹੀ ਜੰਗ ਅਤੇ ਗਲੋਬਲ ਤੇਲ ਬਾਜ਼ਾਰ ਵਿੱਚ ਅਸਥਿਰਤਾ ਦੇ ਵਿਚਕਾਰ ਰੂਸ ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਰੂਸ ਨੇ 1 ਅਪ੍ਰੈਲ ਤੋਂ 31 ਜੁਲਾਈ ਤੱਕ ਪੈਟਰੋਲ ਦੇ ਨਿਰਯਾਤ ‘ਤੇ ਪੂਰੀ ਤਰ੍ਹਾਂ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ। ਉਪ-ਪ੍ਰਧਾਨ ਮੰਤਰੀ ਅਲੈਗਜ਼ੈਂਡਰ ਨੋਵਾਕ ਨੇ ਊਰਜਾ ਮੰਤਰਾਲੇ ਨੂੰ ਇਸ ਸਬੰਧੀ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਕਿਉਂ ਲਗਾਈ ਗਈ ਪਾਬੰਦੀ?

ਰੂਸੀ ਸਰਕਾਰ ਮੁਤਾਬਕ ਇਹ ਫੈਸਲਾ ਦੇਸ਼ ਦੀ ਅੰਦਰੂਨੀ ਸਪਲਾਈ ਨੂੰ ਸਥਿਰ ਰੱਖਣ ਅਤੇ ਤੇਲ ਦੀਆਂ ਕੀਮਤਾਂ ਨੂੰ ਕੰਟਰੋਲ ਵਿੱਚ ਰੱਖਣ ਲਈ ਲਿਆ ਗਿਆ ਹੈ। ਇਜ਼ਰਾਈਲ-ਈਰਾਨ ਜੰਗ ਕਾਰਨ ਕੌਮਾਂਤਰੀ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਕਾਫੀ ਉਤਾਰ-ਚੜ੍ਹਾਅ ਆ ਰਿਹਾ ਹੈ। ਰੂਸ ਰੋਜ਼ਾਨਾ ਕਰੀਬ 1.2 ਤੋਂ 1.7 ਲੱਖ ਬੈਰਲ ਪੈਟਰੋਲ ਨਿਰਯਾਤ ਕਰਦਾ ਹੈ, ਜਿਸ ਦਾ ਅਸਰ ਚੀਨ, ਤੁਰਕੀ, ਬ੍ਰਾਜ਼ੀਲ ਅਤੇ ਸਿੰਗਾਪੁਰ ਵਰਗੇ ਦੇਸ਼ਾਂ ‘ਤੇ ਪੈ ਸਕਦਾ ਹੈ।

ਭਾਰਤ ‘ਤੇ ਕੀ ਹੋਵੇਗਾ ਅਸਰ?

ਮਾਹਿਰਾਂ ਮੁਤਾਬਕ ਭਾਰਤ ‘ਤੇ ਇਸ ਦਾ ਸਿੱਧਾ ਅਸਰ ਘੱਟ ਹੋਣ ਦੀ ਸੰਭਾਵਨਾ ਹੈ। ਭਾਰਤ ਰੂਸ ਤੋਂ ਤਿਆਰ ਪੈਟਰੋਲ ਨਹੀਂ, ਸਗੋਂ ਕੱਚਾ ਤੇਲ ਖਰੀਦਦਾ ਹੈ। ਭਾਰਤ ਆਪਣੀ ਲੋੜ ਦਾ 80% ਕੱਚਾ ਤੇਲ ਆਯਾਤ ਕਰਦਾ ਹੈ, ਜਿਸ ਵਿੱਚੋਂ 20% ਹਿੱਸਾ ਰੂਸ ਤੋਂ ਆਉਂਦਾ ਹੈ। ਹਾਲਾਂਕਿ ਸਿੱਧਾ ਅਸਰ ਨਹੀਂ ਹੈ, ਪਰ ਗਲੋਬਲ ਸਪਲਾਈ ਘਟਣ ਨਾਲ ਕੱਚੇ ਤੇਲ ਦੀਆਂ ਕੀਮਤਾਂ 100 ਡਾਲਰ ਪ੍ਰਤੀ ਬੈਰਲ ਤੋਂ ਪਾਰ ਜਾ ਸਕਦੀਆਂ ਹਨ, ਜਿਸ ਨਾਲ ਭਾਰਤ ਵਿੱਚ ਪੈਟਰੋਲ-ਡੀਜ਼ਲ ਮਹਿੰਗਾ ਹੋ ਸਕਦਾ ਹੈ।

ਭਾਰਤ ਨੇ ਰੂਸ ਨਾਲ ਕੀਤਾ ਵੱਡਾ ਸੌਦਾ

ਸਪਲਾਈ ਦੇ ਸੰਕਟ ਦੇ ਬਾਵਜੂਦ ਭਾਰਤ ਨੇ ਰੂਸ ਤੋਂ ਵੱਡੀ ਮਾਤਰਾ ਵਿੱਚ ਤੇਲ ਖਰੀਦਣ ਦਾ ਫੈਸਲਾ ਕੀਤਾ ਹੈ। ਅਪ੍ਰੈਲ ਦੀ ਡਿਲੀਵਰੀ ਲਈ ਕਰੀਬ 6 ਕਰੋੜ ਬੈਰਲ ਕੱਚੇ ਤੇਲ ਦਾ ਸੌਦਾ ਹੋਇਆ ਹੈ। ਖ਼ਾਸ ਗੱਲ ਇਹ ਹੈ ਕਿ ਹੁਣ ਇਹ ਤੇਲ ਡਿਸਕਾਊਂਟ ਦੀ ਬਜਾਏ 5 ਤੋਂ 15 ਡਾਲਰ ਪ੍ਰਤੀ ਬੈਰਲ ਪ੍ਰੀਮੀਅਮ (ਮਹਿੰਗੇ ਭਾਅ) ‘ਤੇ ਖਰੀਦਿਆ ਜਾ ਰਿਹਾ ਹੈ।

ਰਾਸ਼ਟਰਪਤੀ ਪੁਤਿਨ ਦਾ ਸਟੈਂਡ

ਮਾਸਕੋ ਵਿੱਚ ਹੋਈ ਬੈਠਕ ਵਿੱਚ ਸਪੱਸ਼ਟ ਕੀਤਾ ਗਿਆ ਕਿ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਆਪਣੇ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਨੂੰ ਵਧਣ ਨਹੀਂ ਦੇਣਾ ਚਾਹੁੰਦੇ। ਰੂਸ ਦਾ ਦਾਅਵਾ ਹੈ ਕਿ ਉਨ੍ਹਾਂ ਕੋਲ ਤੇਲ ਦਾ ਕਾਫੀ ਸਟਾਕ ਹੈ ਅਤੇ ਉਨ੍ਹਾਂ ਦੀਆਂ ਰਿਫਾਇਨਰੀਆਂ ਪੂਰੀ ਸਮਰੱਥਾ ਨਾਲ ਕੰਮ ਕਰ ਰਹੀਆਂ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ