View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਰੂਸ ਵਿੱਚ ਸਥਿਤ ਮਾਊਂਟ ਐਲਬਰਸ 18510 ਫੁੱਟ ਦੀ ਉਚਾਈ ‘ਤੇ ਸਥਿਤ ਹੈ| ਜਿਸ ਨੂੰ ਰੋਪੜ ਦੇ ਤੇਗਬੀਰ ਨੇ 6 ਸਾਲਾ ਦੀ ਉਮਰ ‘ਚ ਹੀ ਸਰ ਕਰ ਨਵਾਂ ਵਿਸ਼ਵ ਰਿਕਾਰਡ ਬਣਾਇਆ ਹੈ| ਤੇਗਬੀਰ ਸਿੰਘ ਰੋਪੜ ਦੇ ਵਿੱਚ ਇਕ ਨਾਮੀ ਨਿੱਜੀ ਸਕੂਲ ਦਾ ਦੂਜੀ ਜਮਾਤ ਦਾ ਵਿਦਿਆਰਥੀ ਹੈ । ਉਸ ਨੂੰ ਮਾਊਂਟੇਨ ਕਲਾਈਮਿੰਗ ਸਰਟੀਫਿਕੇਟ ਅਤੇ ਮੈਡਲ ਨਾਲ ਸਨਮਾਨਤ ਕੀਤਾ ਗਿਆ। 

ਤੇਗਬੀਰ ਨੇ 20 ਜੂਨ ਨੂੰ ਮਾਊਂਟ ਐਲਬਰਸ ਤੱਕ ਟ੍ਰੈਕ ਸ਼ੁਰੂ ਕੀਤਾ ਅਤੇ 28 ਜੂਨ 2025 ਨੂੰ ਪਹਾੜ ਦੇ ਸਭ ਤੋਂ ਉੱਚੇ ਬਿੰਦੂ ਐਲਬਰਸ ਚੋਟੀ ਤੱਕ ਪਹੁੰਚਣ ਵਿੱਚ ਕਾਮਯਾਬ ਹੋਇਆ ।  ਇਸ ਕਾਮਯਾਬੀ ਨਾਲ ਤੇਗਬੀਰ ਸਿੰਘ ਨੇ ਵਾਘਾ ਕੁਸ਼ਗਰਾ (ਮਹਾਰਾਸ਼ਟਰ ) ਦੇ ਵਿਸ਼ਵ ਰਿਕਾਰਡ ਨੂੰ ਪਛਾੜ ਦਿੱਤਾ । ਜਿਸ ਨੇ ਪਿਛਲੇ ਸਾਲ 7 ਸਾਲ ਅਤੇ 3 ਮਹੀਨੇ ਦੀ ਉਮਰ ਵਿੱਚ ਵਿਸ਼ਵ ਰਿਕਾਰਡ ਬਣਾਇਆ ਸੀ ।

ਇਹ ਇੱਕ ਘੱਟ ਆਕਸੀਜਨ ਟ੍ਰੈਕ ਹੈ ਅਤੇ ਉਚਾਈ ਨਾਲ ਜੁੜੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਤਿਆਰੀ ਦੀ ਲੋੜ ਹੁੰਦੀ ਹੈ। ਇਹਨਾਂ ਸਾਰੀਆਂ ਚੁਣੌਤੀਆਂ ਨੂੰ ਜਿੱਤਦੇ ਹੋਏ, ਉਹ ਚੋਟੀ ਦੇ ਸਿਖਰ ‘ਤੇ ਪਹੁੰਚ ਗਿਆ, ਜਿੱਥੇ ਆਮ ਤਾਪਮਾਨ – 10 ਸੈਲਸੀਅਸ ਹੈ, ਅਤੇ ਉਸ ਨੇ ਆਪਣਾ ਸੁਪਨਾ ਪੂਰਾ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਤੋਂ ਬਾਅਦ ਉਸ ਨੂੰ ਮਾਊਂਟੇਨੀਅਰਿੰਗ, ਰੌਕ ਕਲਾਈਮਿੰਗ ਐਂਡ ਸਪੋਰਟਸ ਟੂਰਿਜ਼ਮ ਫੈਡਰੇਸ਼ਨ ਆਫ ਕਬਾਰਡੀਨੋ – ਬਲਕਾਰੀਅਨ ਰਿਪਬਲਿਕ (ਰੂਸ) ਦੁਆਰਾ ਸਨਮਾਨਿਤ ਕੀਤਾ ਗਿਆ ਹੈ |

ਦੱਸ ਦੇਈਏ ਕਿ ਤੇਗਬੀਰ ਅਗਸਤ 2024 ਵਿੱਚ ਮਾਊਂਟ ਕਿਲੀਮੰਜਾਰੋ (ਅਫ਼ਰੀਕੀ ਮਹਾਂਦੀਪ ਦੀ ਸਭ ਤੋਂ ਉੱਚੀ ਚੋਟੀ) ਨੂੰ ਸਰ ਕਰਨ ਵਾਲਾ ਸਭ ਤੋਂ ਘੱਟ ਉਮਰ ਦਾ ਏਸ਼ੀਆਈ ਬਣ ਗਿਆ ਸੀ ਅਤੇ ਉਸ ਦਾ ਨਾਮ ਏਸ਼ੀਆ ਬੁੱਕ ਆਫ਼ ਰਿਕਾਰਡ ਅਤੇ ਇੰਡੀਆ ਬੁੱਕ ਆਫ਼ ਰਿਕਾਰਡ ਵਿੱਚ ਸ਼ਾਮਲ ਹੈ। ਉਹ ਅਪ੍ਰੈਲ 2024 ਵਿੱਚ ਮਾਊਂਟ ਐਵਰੈਸਟ ਬੇਸ ਕੈਂਪ (ਨੇਪਾਲ) ਤੱਕ ਜਾ ਚੁੱਕਾ ਹੈ । 

ਉਸ ਨੂੰ ਸਰਦਾਰ ਬਿਕਰਮਜੀਤ ਸਿੰਘ ਘੁੰਮਣ (ਸੇਵਾਮੁਕਤ ਕੋਚ) ਦੁਆਰਾ ਸਿਖਲਾਈ ਦਿੱਤੀ ਗਈ ਸੀ ਜੋ ਉਸ ਨੂੰ ਉਚਾਈ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ, ਫੇਫੜਿਆਂ ਦੀ ਸਮਰੱਥਾ ਵਧਾਉਣ ਨਾਲ ਸਬੰਧਤ ਅਭਿਆਸਾਂ ਵਿੱਚ ਮਦਦ ਕਰਦੇ ਹਨ । ਉਹ ਹਫ਼ਤਾਵਾਰੀ ਟ੍ਰੈਕ ‘ਤੇ ਜਾਂਦਾ ਸੀ ਅਤੇ ਵੱਖ-ਵੱਖ ਬਰਫ਼ੀਲੇ ਪਹਾੜੀ ਸਥਾਨਾਂ ਤੇ ਆਪਣੇ ਕੋਚ ਨਾਲ ਸਿਖਲਾਈ ਲਈ ਜਾਂਦਾ ਰਿਹਾ ਹੈ । 

ਇਹ ਚੜ੍ਹਾਈ ਮਾਊਂਟ ਕਿਲੀਮੰਜਾਰੋ ਅਤੇ ਉਸ ਵੱਲੋਂ ਪਹਿਲਾਂ ਕੀਤੇ ਗਏ ਹੋਰ ਟ੍ਰੈਕਾਂ ਦੇ ਮੁਕਾਬਲੇ ਵੱਖਰੀ ਸੀ। ਇਹ ਪਹਿਲੀ ਵਾਰ ਸੀ ਜਦੋਂ ਉਹ ਬਰਫ਼ ਵਿੱਚ ਉੱਚੇ ਬੂਟ, ਕਰੈਂਪੌਨ, ਹਾਰਨੈੱਸ ਅਤੇ ਆਕਸੀਜਨ ਸਪੋਰਟ ਨਾਲ ਤੁਰ ਰਿਹਾ ਸੀ। ਇਸ ਨਾਲ ਪੈਰਾਂ ਤੇ ਭਾਰ ਲਗਭਗ 3-4 ਕਿਲੋਗ੍ਰਾਮ ਵਧ ਜਾਂਦਾ ਹੈ । ਉਹ ਲਗਭਗ ਇੱਕ ਹਫ਼ਤੇ ਤੱਕ ਮਾਈਨਸ ਗ੍ਰੇਡ ਤਾਪਮਾਨ ਵਿੱਚ ਘੱਟ ਆਕਸੀਜਨ ਦੀ ਉਚਾਈ ‘ਤੇ ਰਿਹਾ । 

ਇਸ ਦੌਰਾਨ ਓਸ ਦਾ ਪਹਾੜੀ ਹੱਟਾਂ ਵਿੱਚ ਸੀ ਅਤੇ ਸਿਖ਼ਰ ਨੂੰ ਸਰ ਕਰਨ ਵਿੱਚ 8 ਦਿਨ ਲੱਗ ਗਏ। ਖ਼ਰਾਬ ਮੌਸਮ ਅਤੇ ਭਿਆਨਕ ਬਰਫ਼ੀਲੇ ਤੂਫ਼ਾਨ ਕਾਰਨ ਸਿਖਰ ਤੇ ਪਹੁੰਚਣ ਦੀ ਆਖ਼ਰੀ ਚੜਾਈ ਦੋ ਵਾਰ ਰੱਦ ਕਰਨੀ ਪਈ ਸੀ । ਦੱਸ ਦੇਈਏ ਕਿ ਇਹ ਰਿਕਾਰਡ ਇਸ ਲਈ ਖਾਸ ਹੈ ਕਿਉਂਕਿ ਤੇਗਬੀਰ ਸਿਰਫ 6 ਸਾਲਾਂ ਦੇ ਹਨ। ਐਲਬਰਸ ਸਰ ਕਰਨਾ ਬਹੁਤ ਔਖਾ ਅਤੇ ਖ਼ਤਰਨਾਕ ਹੁੰਦਾ ਹੈ। ਉਹ ਦੁਨੀਆ ਦੇ ਸਭ ਤੋਂ ਨੌਜਵਾਨ ਬੱਚਿਆਂ ਵਿੱਚੋਂ ਇਕ ਬਣ ਗਏ ਹਨ, ਜਿਨ੍ਹਾਂ ਨੇ ਇਹ ਕਾਰਨਾਮਾ ਕਰਕੇ ਦਿਖਾਇਆ।



 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਜ਼ੀਰਕਪੁਰ ਐਰੋਸਿਟੀ ਵਿੱਚ ਸ਼ਨੀਵਾਰ ਨੂੰ ਸਟੇਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਅੱਜ ਪੁਲਿਸ ਵੱਲੋਂ CASO ਆਪ੍ਰੇਸ਼ਨ ਤਹਿਤ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਭੋਗਪੁਰ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਬਾਰਾਦਰੀ ਪੁਲਿਸ ਸਟੇਸ਼ਨ ਦੇ ਬਾਹਰ ਭਾਰੀ ਹੰਗਾਮਾ

|

|

|

ਬਠਿੰਡਾ ਵਿੱਚ ਸੰਘਣੀ ਧੁੰਦ ਕਾਰਨ ਅੱਜ ਸਵੇਰੇ ਬਠਿੰਡਾ-ਬੀਕਾਨੇਰ ਨੈਸ਼ਨਲ ਹਾਈਵੇਅ

|

|

|

ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਬਾਲੀਵੁੱਡ ਗਾਇਕ ਬੀ ਪ੍ਰਾਕ ਨੂੰ ਲਾਰੈਂਸ ਬਿਸ਼ਨੋਈ

|

|

|

ਚੰਡੀਗੜ੍ਹ ਪੁਲਿਸ ਵੱਲੋਂ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੇ ਕਤਲ ਕੇਸ

|

|

|

ਪੰਜਾਬ ‘ਚ ਕੁਝ ਇਲਾਕਿਆਂ ‘ਚ ਹਲਕੀ ਧੁੱਪ ਨਿਕਲ ਰਹੀ ਹੈ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ