ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ ਹੋਈ, ਜਿੱਥੇ ਕਿ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਧਿਆਨ ਰਹੇ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਹਿਲਾਂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ।
4 ਹਫਤਿਆਂ ਅੰਦਰ ਜਵਾਬ ਕਰਨਾ ਹੋਵੇਗਾ ਦਾਇਰ
ਇਹ ਮਾਮਲਾ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਨਾਲ ਸਬੰਧਤ ਹੈ। ਕੋਰਟ ਨੇ ਚਾਰ ਹਫ਼ਤਿਆਂ ਦੇ ਅੰਦਰ-ਅੰਦਰ ਪੰਜਾਬ ਸਰਕਾਰ ਨੂੰ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਲਈ 19 ਜਨਵਰੀ ਦੀ ਅਗਲੀ ਤਰੀਕ ਰੱਖੀ ਹੈ। ਬਿਕਰਮ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹਨ।