ਖਬਰਿਸਤਾਨ ਨੈੱਟਵਰਕ- ਪੰਜਾਬ ਵਿਚ ਮੁੜ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕੜਾਕੇ ਦੀ ਠੰਢ ਦੇ ਵਿਚਕਾਰ, ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਐਲਾਨ ਕੀਤਾ। ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਲਿਖਿਆ ਕਿ ਸਕੂਲ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਠੰਢ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

13 ਜਨਵਰੀ ਤੋਂ ਬਾਅਦ ਸਕੂਲ ਮੁੜ ਖੁੱਲ੍ਹਣਗੇ
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਉਤੇ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਵੱਧ ਰਹੀ ਠੰਢ ਅਤੇ ਧੁੰਦ ਦੇ ਮੱਦੇਨਜ਼ਰ, ਬੱਚਿਆਂ ਅਤੇ ਸਟਾਫ਼ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਰੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲ 13 ਜਨਵਰੀ ਤੱਕ ਬੰਦ ਰਹਿਣਗੇ। ਸੂਬੇ ਦੇ ਸਕੂਲ 14 ਜਨਵਰੀ ਨੂੰ ਆਮ ਵਾਂਗ ਖੁੱਲ੍ਹਣਗੇ।