ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਹੈ । 1 ਨਵੰਬਰ ਤੋਂ 28 ਫ਼ਰਵਰੀ ਤੱਕ ਪ੍ਰਾਇਮਰੀ ਸਕੂਲਾਂ ‘ਚ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਜਦ ਕਿ ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਕਲਾਸਾਂ ਲੱਗਣੀਆਂ।
ਇਹ ਫੈਸਲਾ ਸਰਦੀਆਂ ਦੇ ਮੌਸਮ ਅਤੇ ਸਟੂਡੈਂਟਸ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਲਿਆ ਗਿਆ ਹੈ। ਸਾਰੇ ਜਿਲ੍ਹਿਆਂ ਦੇ ਸਿੱਖਿਆ ਵਿਭਾਗਾਂ ਨੂੰ ਇਹ ਆਦੇਸ਼ ਜਾਰੀ ਕੀਤੇ ਗਏ ਹਨ , ਸਾਰੇ ਸਕੂਲ ਨਿਰਧਾਰਤ ਸਮੇਤ ਅਨੁਸਾਰ ਹੀ ਖੁੱਲਣਗੇ । ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਿਆ ਹੈ।