ਖਬਰਿਸਤਾਨ ਨੈੱਟਵਰਕ- ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਅੱਜ ਸੁਲਤਾਨਪੁਰ ਲੋਧੀ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜਿਸ ਲਈ ਸੁਲਤਾਨਪੁਰ ਲੋਧੀ ਵਿਚ 4 ਨਵੰਬਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਧਾਰਾ 163 ਤਹਿਤ ਹੁਕਮ ਜਾਰੀ ਕਰਕੇ ਕਪੂਰਥਲਾ ਜ਼ਿਲ੍ਹੇ ਦੀ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਵਿਚ 4 ਨਵੰਬਰ ਨੂੰ ਸਰਕਾਰੀ, ਗੈਰ-ਸਰਕਾਰੀ ਸਕੂਲਾਂ ਤੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ ਤੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਇਸ ਮਿਤੀ ਨੂੰ ਨਿਰਧਾਰਿਤ ਹਨ, ਉਥੇ ਇਹ ਹੁਕਮ ਲਾਗੂ ਨਹੀਂ ਹੋਵੇਗਾ।
5 ਨਵੰਬਰ ਨੂੰ ਪੂਰੇ ਪੰਜਾਬ ਵਿਚ ਰਹੇਗੀ ਛੁੱਟੀ
ਉਥੇ ਹੀ ਪੰਜਾਬ ਭਰ ਵਿਚ 5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੀ ਛੁੱਟੀ ਹੋਵੇਗੀ। ਇਸ ਸਮੇਂ ਦੌਰਾਨ, ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
16 ਨਵੰਬਰ ਨੂੰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਦੇ ਮੌਕੇ ‘ਤੇ ਛੁੱਟੀ ਰਹੇਗੀ। 25 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸਮਾਗਮ ‘ਤੇ ਵੀ ਛੁੱਟੀ ਰਹੇਗੀ।