ਖਬਰਿਸਤਾਨ ਨੈਟੱਵਰਕ- ਪੰਜਾਬ ਵਿਚ ਵੈਸੇ ਤਾਂ 9 ਸਤੰਬਰ ਤੋਂ ਸਾਰੇ ਸਕੂਲ ਕਾਲਜ ਪੂਰੀ ਤਰ੍ਹਾਂ ਨਾਲ ਖੁੱਲ੍ਹ ਰਹੇ ਹਨ ਪਰ ਉਥੇ ਹੀ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਵਲੋਂ ਜਾਰੀ ਹੁਕਮਾਂ ਮੁਤਾਬਕ ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਦੇ 43 ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ ਲਈ 10 ਸਤੰਬਰ ਤੱਕ ਬੰਦ ਰਹਿਣਗੇ ਜਦਕਿ 6 ਸਕੂਲਾਂ ਨੂੰ ਸਿਰਫ਼ ਵਿਦਿਆਰਥੀਆਂ ਲਈ ਹੀ ਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਾਕੀ ਨਿੱਜੀ ਤੇ ਸਰਕਾਰੀ ਸਕੂਲ ਸਰਕਾਰ ਦੇ ਹੁਕਮਾਂ ਅਨੁਸਾਰ ਹੀ ਖੁੱਲ੍ਹਣਗੇ।

ਸਰਕਾਰ ਨੇ ਨਿੱਜੀ ਸਕੂਲ ਪ੍ਰਬੰਧਨ ਨੂੰ ਹਦਾਇਤ ਕੀਤੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਪੂਰੀ ਤਰ੍ਹਾਂ ਸੁਰੱਖਿਅਤ ਹਨ, ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਬਣਾਈ ਰੱਖੀ ਜਾ ਸਕੇ। ਇਸ ਤੋਂ ਇਲਾਵਾ, 8 ਸਤੰਬਰ ਨੂੰ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਇਸ ਦਿਨ, ਅਧਿਆਪਕ ਸਕੂਲਾਂ ਵਿੱਚ ਮੌਜੂਦ ਰਹਿਣਗੇ ਅਤੇ ਐਸਐਮਸੀ, ਪੰਚਾਇਤ, ਨਗਰ ਕੌਂਸਲ ਅਤੇ ਨਗਰ ਨਿਗਮ ਦੀ ਮਦਦ ਨਾਲ ਸਫਾਈ ਦਾ ਕੰਮ ਕੀਤਾ ਜਾਵੇਗਾ।