ਖ਼ਬਰਿਸਤਾਨ ਨੈੱਟਵਰਕ- ਭਾਰਤ ਪਾਕਿਸਤਾਨ ਵਿਚ ਤਣਾਅ ਵਾਲੇ ਹਾਲਾਤ ਵਿਚ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁਣਛ ਵਿਚ ਹੋਏ ਹਮਲੇ ’ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਐਸ ਜੀ ਪੀ ਸੀ ਨੇ ਮਾਲੀ ਸਹਾਇਤਾ ਦਿੱਤੀ। ਇਸ ਦੌਰਾਨ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁਣਛ ਪਹੁੰਚੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੁੰਛ ਹਮਲੇ ‘ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਸੌਂਪੇ 5-5 ਲੱਖ ਦੇ ਚੈੱਕ#SGPCAmritsar #SGPC #Poonch #JammuKashmir pic.twitter.com/qjRZbiokDd
— Shiromani Gurdwara Parbandhak Committee (@SGPCAmritsar) May 16, 2025
ਪੀੜਤ ਪਰਿਵਾਰਾਂ ਨੂੰ 5-5 ਲੱਖ ਦੇ ਦਿੱਤੇ ਚੈੱਕ
ਧਾਮੀ ਨੇ ਇਸ ਦੌਰਾਨ ਪੀੜਤ ਸਿੱਖ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਦਿੱਤੇ। ਉਨ੍ਹਾਂ ਸਮੂਹ ਪੀੜਤ ਪਰਿਵਾਰਾਂ ਦੇ ਘਰ ਜਾ ਕੇ ਹਮਦਰਦੀ ਪ੍ਰਗਟ ਕੀਤੀ ਅਤੇ ਰਾਗੀ ਭਾਈ ਅਮਰੀਕ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ ਵਿਚ ਵੀ ਸ਼ਮੂਲੀਅਤ ਕੀਤੀ।
ਹਮਲੇ ਵਿਚ ਮਾਰੇ ਗਏ ਸਨ
ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇਸ਼ ਦੁਨੀਆ ਵਿਚ ਜਦੋਂ ਵੀ ਕਿਤੇ ਕਿਸੇ ਸਿੱਖ ਨਾਲ ਪੀੜਾ ਬਣਦੀ ਹੈ ਤਾਂ ਉਹ ਆਪਣਾ ਫਰਜ਼ ਸਮਝ ਕੇ ਆਪਣੀ ਜ਼ਿੰਮੇਵਾਰੀ ਨਿਭਾਉਂਦੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਰਣਜੀਤ ਸਿੰਘ, ਰਾਗੀ ਭਾਈ ਅਮਰੀਕ ਸਿੰਘ, ਸਾਬਕਾ ਫੌਜੀ ਅਮਰਜੀਤ ਸਿੰਘ ਅਤੇ ਬੀਬੀ ਬਲਵਿੰਦਰ ਕੌਰ (ਚਾਰੇ ਵਾਸੀ ਪੁੰਛ) ਦੀ ਮੌਤ ਹੋ ਗਈ ਸੀ।