View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਤੇ ਹੋਰ ਕਿਸਾਨ ਜਥੇਬੰਦੀਆਂ ਦੇ ਦਿੱਲੀ ਕੂਚ ਤੋਂ ਪਹਿਲਾਂ ਸ਼ੰਭੂ ਬਾਰਡਰ ’ਤੇ ਪੰਜਾਬ ਤੇ ਹਰਿਆਣਾ ਪੁਲਿਸ ਨੇ ਬੈਰੀਕੇਡ ਲਗਾ ਕੇ ਹਾਈਵੇਅ ਬੰਦ ਕਰ ਦਿੱਤਾ ਹੈ। ਦੱਸ ਦੇਈਏ ਕਿ ਲਗਾਤਾਰ ਪ੍ਰਸ਼ਾਸਨ ਦੇ ਵਲੋਂ ਅਲਰਟ ਜਾਰੀ ਕੀਤੇ ਗਏ ਸਨ। ਟਰੈਫਿਕ ਰੂਟ ਬਦਲੇ ਗਏ ਹਨ ਤੇ ਨਾਲ ਹੀ ਸ਼ੰਭੂ ਬਾਰਡਰ ਅੱਠ ਮਹੀਨਿਆਂ ਬਾਅਦ ਮੁੜ ਅੱਜ ਸਵੇਰੇ 7 ਵਜੇ ਤੋਂ ਬੰਦ ਹੋ ਚੁੱਕਿਆ ਹੈ ਅਤੇ ਆਵਾਜਾਈ ਨੂੰ ਬਦਲਵੇਂ ਰੂਟਾਂ ਰਾਹੀਂ ਉਨ੍ਹਾਂ ਦੀ ਮੰਜ਼ਿਲ ਤੱਕ ਪਹੁੰਚਾਇਆ ਜਾ ਰਿਹਾ ਹੈ।

ਸ਼ੰਭੂ ਬਾਰਡਰ ਮੁਕੰਮਲ ਬੰਦ

ਸੁਰੱਖਿਆ ਨੂੰ ਦੇਖਦਿਆਂ ਹੋਇਆਂ ਪੰਜਾਬ ਪੁਲਿਸ ਦੇ ਵਲੋਂ 500 ਤੋਂ ਲੈ ਕੇ 550 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਵੱਡੀ ਪੱਧਰ ’ਤੇ ਬੈਰੀਕੇਡ ਲਗਾਏ ਗਏ ਹਨ ਅਤੇ ਰਾਜਪੁਰਾ ਤੋਂ ਸ਼ੰਭੂ ਤੱਕ ਤਿੰਨ ਤੋਂ ਚਾਰ ਲੇਅਰ ਤੱਕ ਵੱਖ-ਵੱਖ ਨਾਕੇਬੰਦੀਆਂ ਕੀਤੀਆਂ ਗਈਆਂ ਹਨ ਅਤੇ ਸ਼ੰਭੂ ਬਾਰਡਰ ਇਕ ਵਾਰ ਮੁੜ ਤੋਂ ਜਿਸ ਤਰ੍ਹਾਂ ਅੱਠ ਮਹੀਨੇ ਪਹਿਲਾਂ ਨੈਸ਼ਨਲ ਹਾਈਵੇ ’ਤੇ ਬੈਰੀਕੇਡ ਲਗਾ ਕੇ ਬੰਦ ਕਰ ਦਿੱਤਾ ਗਿਆ ਸੀ, ਉਸੇ ਤਰ੍ਹਾਂ ਦੇ ਹਾਲਾਤ ਹੁਣ ਮੁੜ ਸ਼ੰਭੂ ਬਾਰਡਰ ਦੇ ਉੱਪਰ ਪੈਦਾ ਹੋ ਚੁੱਕੇ ਹਨ, ਜਿਥੇ ਹਰਿਆਣਾ ਪੁਲਿਸ ਦੇ ਵਲੋਂ ਸੀਮੈਂਟ ਬੈਰੀਕੇਡ ਅਤੇ ਲੋਹੇ ਦੇ ਬੈਰੀਕੇਡ ਲਗਾ ਕੇ ਬੰਦ ਕਰ ਦਿੱਤਾ ਗਿਆ ਹੈ ਅਤੇ ਉੱਥੇ ਅਥਰੂ ਗੈਸ ਦੇ ਗੋਲੇ ਛੱਡਣ ਵਾਲੀਆਂ ਮਸ਼ੀਨਾਂ, ਵਾਟਰ ਕੈਨਲ, ਬੱਜਰ ਵਾਹਨ ਸਮੇਤ ਵੱਖ-ਵੱਖ ਵਾਹਨ ਅਤੇ ਸੁਰੱਖਿਆ ਦਸਤੇ ਹਰਿਆਣਾ ਪੁਲਿਸ ਵਲੋਂ ਵੀ ਤਾਇਨਾਤ ਕੀਤੇ ਗਏ ਹਨ ਅਤੇ ਪੰਜਾਬ ਦੇ ਵਿਚ ਵੀ ਪੰਜਾਬ ਪੁਲਿਸ ਦੇ ਵਲੋਂ ਵੱਖ-ਵੱਖ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।

ਕਿਸਾਨ ਆਗੂ ਪੰਧੇਰ ਦਾ ਬਿਆਨ

ਕਿਸਾਨ ਯੂਨੀਅਨ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕੌਮੀ ਇਨਸਾਫ਼ ਮੋਰਚਾ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਲਈ ਦਿੱਲੀ ਵੱਲ ਮਾਰਚ ਕਰੇਗਾ। ਕਿਸਾਨ ਸੰਗਠਨਾਂ ਨੇ ਇਸ ਮਾਰਚ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦੇਈਏ ਕਿ ਸ਼ੰਭੂ ਸਰਹੱਦ ਤੋਂ ਦਿੱਲੀ ਲਈ ਸਵੇਰੇ 10 ਵਜੇ ਕੂਚ ਕਰਨਾ ਸੀ ਪਰ ਪ੍ਰਸ਼ਾਸਨ ਵਲੋਂ ਬੈਰੀਕੇਡਿੰਗ ਕਰ ਕੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕ ਦਿੱਤਾ ਗਿਆ ਹੈ।

ਟ੍ਰੈਫਿਕ ਡਾਇਵਰਟ

ਪੁਲਿਸ ਨੇ ਟ੍ਰੈਫਿਕ ਡਾਇਵਰਸ਼ਨ ਯੋਜਨਾ ਜਾਰੀ ਕਰਦੇ ਹੋਏ ਕਿਹਾ ਕਿ ਰਾਜਪੁਰਾ-ਅੰਬਾਲਾ ਹਾਈਵੇਅ 14 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਆਵਾਜਾਈ ਲਈ ਬੰਦ ਰਹੇਗਾ। ਲੁਧਿਆਣਾ ਤੋਂ ਅੰਬਾਲਾ ਵੱਲ ਜਾਣ ਵਾਲੇ ਵਾਹਨਾਂ ਨੂੰ ਬਨੂੜ, ਜ਼ੀਰਕਪੁਰ, ਡੇਰਾਬੱਸੀ ਰਾਹੀਂ ਰਾਜਪੁਰਾ ਰਾਹੀਂ ਅੰਬਾਲਾ ਪਹੁੰਚਣਾ ਪਵੇਗਾ। ਅੰਬਾਲਾ ਤੋਂ ਲੁਧਿਆਣਾ ਵੱਲ ਆਉਣ ਵਾਲੇ ਵਾਹਨਾਂ ਨੂੰ ਵੀ ਇਹੀ ਰਸਤਾ ਅਪਣਾਉਣਾ ਪਵੇਗਾ। ਫਤਿਹਗੜ੍ਹ ਸਾਹਿਬ ਤੋਂ ਅੰਬਾਲਾ ਵੱਲ ਜਾਣ ਵਾਲੇ ਵਾਹਨਾਂ ਨੂੰ ਲਾਂਡਰਾਂ, ਏਅਰਪੋਰਟ ਚੌਕ ਮੋਹਾਲੀ, ਡੇਰਾਬੱਸੀ ਰਾਹੀਂ ਅੰਬਾਲਾ ਪਹੁੰਚਣਾ ਪਵੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਵਿੱਚ ਅੱਜ ਇੱਕ ਅਜੀਬ-ਗਰੀਬ ਘਟਨਾ ਦੇਖਣ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਸਾਲ ਦੇ ਪਹਿਲੇ ਚੰਦਰ ਗ੍ਰਹਿਣ ਦੇ ਲੱਗਣ ਵਿੱਚ ਹੁਣ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ-ਇਜ਼ਰਾਈਲ ਦੇ ਹਮਲਿਆਂ ਅਤੇ ਜਾਰੀ ਜੰਗ ਦੇ ਦਰਮਿਆਨ

|

|

|

ਖਬਰਿਸਤਾਨ ਨੈੱਟਵਰਕ- ਅਮਰੀਕਾ-ਇਜ਼ਰਾਈਲ ਤੇ ਈਰਾਨ ਵਿਚਾਲੇ ਜੰਗ ਦਾ ਅੱਜ ਚੌਥਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸੋਮਵਾਰ ਨੂੰ ਪੂਰੀ ਤਰ੍ਹਾਂ ਸ਼ਿਵ ਦੇ ਰੰਗ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਦੇਰ ਰਾਤ ਇੱਕ ਬੇਕਾਬੂ ਬੋਲੈਰੋ ਗੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ