View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ–  ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਬਣੀ ਦਸਤਾਵੇਜ਼ੀ ਫ਼ਿਲਮ (ਡਾਕੂਮੈਂਟਰੀ) ‘The Killing Call’ ਨੂੰ  ਵਿਰੋਧ ਦੇ ਬਾਵਜੂਦ ਰਿਲੀਜ਼ ਕਰ ਦਿੱਤਾ ਗਿਆ।  ਬੀਬੀਸੀ ਨੇ ਇਹ ਦਸਤਾਵੇਜ਼ੀ ਫ਼ਿਲਮ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤੀ ਹੈ।  

ਬਲਕੌਰ ਸਿੰਘ ਨੇ ਜਤਾਇਆ ਸੀ ਇਤਰਾਜ਼

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸ ਡਾਕੂਮੈਂਟਰੀ ‘ਤੇ ਇਤਰਾਜ਼ ਜਤਾਇਆ ਸੀ। ਦਸਤਾਵੇਜ਼ੀ ਫ਼ਿਲਮ ਦੀ ਰਿਲੀਜ਼ ਨੂੰ ਰੁਕਵਾਉਣ ਲਈ ਉਨ੍ਹਾਂ ਨੇ ਮਾਨਸਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ ਪਰ ਬੀਬੀਸੀ ਨੇ ਪਰਿਵਾਰ ਦੇ ਸਖ਼ਤ ਇਤਰਾਜ਼ ਦੇ ਬਾਵਜੂਦ ਇਸ ਦਸਤਾਵੇਜ਼ੀ ਫ਼ਿਲਮ ਨੂੰ ਯੂਟਿਊਬ ਚੈਨਲ ‘ਤੇ ਰਿਲੀਜ਼ ਕਰ ਦਿੱਤਾ।ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਾਨੂੰ ਇਸ ਦਸਤਾਵੇਜ਼ੀ ਫ਼ਿਲਮ ਬਾਰੇ ਪੁੱਛਿਆ ਨਹੀਂ ਗਿਆ। ਸਾਨੂੰ ਨਹੀਂ ਪਤਾ ਕਿ ਇਸ ਦਸਤਾਵੇਜ਼ੀ ਫ਼ਿਲਮ ਵਿੱਚ ਕੀ ਹੋਵੇਗਾ। ਇਸ ਵੇਲੇ ਸਿੱਧੂ ਦਾ ਕੇਸ ਅਦਾਲਤ ਵਿੱਚ ਚੱਲ ਰਿਹਾ ਹੈ ,ਇਸ ਨਾਲ ਕੇਸ ਪ੍ਰਭਾਵਿਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦਸਤਾਵੇਜ਼ੀ ਫ਼ਿਲਮ ਵਿੱਚ ਕੁਝ ਇਤਰਾਜ਼ਯੋਗ ਹੈ ਤਾਂ ਇਹ ਅਦਾਲਤੀ ਸੁਣਵਾਈ ਨੂੰ ਪ੍ਰਭਾਵਿਤ ਕਰ ਸਕਦਾ ਹੈ। 

ਮੂਸੇਵਾਲਾ ਦਾ ਅੱਜ 32ਵਾਂ ਜਨਮ ਦਿਨ,EP ਵੀ ਰਿਲੀਜ਼

ਦੱਸ ਦੇਈਏ ਕਿ ਅੱਜ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਵੀ ਮਨਾਇਆ ਜਾ ਰਿਹਾ ਹੈ। ਅੱਜ ਸਿੱਧੂ ਮੂਸੇਵਾਲਾ ਦਾ 32ਵਾਂ ਜਨਮ ਦਿਨ ਹੈ। ਇਸ ਮੌਕੇ ਸਿੱਧੂ ਦੀ 3 ਗੀਤਾਂ ਵਾਲੀ EP “ਮੂਸ ਪ੍ਰਿੰਟ” ਰਿਲੀਜ਼ ਹੋ ਗਈ ਹੈ, ਜਿਸ ਵਿਚ 3 ਗੀਤ -0008,-Take Notes ਤੇ -Neals ਸ਼ਾਮਲ ਹਨ।

ਕਾਨੂੰਨੀ ਨੋਟਿਸ ਭੇਜਣ ਦੇ ਬਾਵਜੂਦ ਡਾਕੂਮੈਂਟਰੀ ਕੀਤੀ ਰਿਲੀਜ਼

ਮਰਹੂਮ ਸਿੱਧੂ ਮੂਸੇਵਾਲਾ ’ਤੇ ਬਣੀ ਡਾਕੂਮੈਂਟਰੀ ‘ਦ ਕਿਲਿੰਗ ਕਾਲ’ ਵਿਰੋਧ ਦੇ ਬਾਵਜੂਦ ਵੀ ਅੱਜ ਰਿਲੀਜ਼ ਕਰ ਦਿੱਤੀ ਗਈ। ਇਸ ਸੰਬੰਧੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਬੀ.ਬੀ.ਸੀ. ਸਮੇਤ ਤਿੰਨ ਹੋਰਾਂ ਨੂੰ ਕਾਨੂੰਨੀ ਨੋਟਿਸ ਵੀ ਭੇਜੇ ਗਏ ਸਨ ਤੇ ਉਨ੍ਹਾਂ ਵਲੋਂ ਇਸ ਸੰਬੰਧੀ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ ਸੀ। ਬਲਕੌਰ ਸਿੰਘ ਵਲੋਂ ਡਾਕੂਮੈਂਟਰੀ ’ਤੇ ਰੋਕ ਲਗਾਉਣ ਲਈ ਅਦਾਲਤ ਦਾ ਰੁਖ਼ ਵੀ ਅਖ਼ਤਿਆਰ ਕੀਤਾ ਗਿਆ ਸੀ ਪਰ ਇਸ ਸਭ ਦੇ ਬਾਵਜੂਦ ਅੱਜ ਯੂ.ਟਿਊਬ ’ਤੇ ਇਹ ਡਾਕੂਮੈਂਟਰੀ ਰਿਲੀਜ਼ ਕਰ ਦਿੱਤੀ ਗਈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੀ ਅਦਾਲਤ ਨੇ ਦਿੱਲੀ ਦੀ ਸਾਬਕਾ ਮੁੱਖ

|

|

|

ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿੱਚ ਕੇਐਫਸੀ ਦੇ ਨੇੜੇ ਸਥਿਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ