No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਬੱਬੂ ਮਾਨ ਅੱਜ ਖਨੌਰੀ ਬਾਰਡਰ ਪੁੱਜੇ, ਜਿਥੇ ਉਨ੍ਹਾਂ ਪਿਛਲੇ 37 ਦਿਨਾਂ ਤੋਂ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਿਆ ਅਤੇ ਹੋਰ ਕਿਸਾਨਾਂ ਨਾਲ ਮੁਲਾਕਾਤ ਕੀਤੀ।

ਦੱਸ ਦੇਈਏ ਕਿ ਇਸ ਕਈ ਪੰਜਾਬੀ ਗਾਇਕ ਕਿਸਾਨਾਂ ਦੇ ਧਰਨੇ ਵਿਚ ਆ ਚੁੱਕੇ ਹਨ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ 2024 ਤੋਂ ਸ਼ੰਭੂ ਤੇ ਖਨੌਰੀ ਬਾਰਡਰ ਉਤੇ ਬੈਠੇ ਹੋਏ ਹਨ। ਕਿਸਾਨਾਂ ਨੇ 3 ਵਾਰ ਦਿੱਲੀ ਕੂਚ ਕਰਨ ਦੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ ਗਿਆ। 101 ਮਰਜੀਵੜਿਆਂ ਕਿਸਾਨਾਂ ਦੇ ਜਥੇ ਨੂੰ ਪੈਦਲ ਵੀ ਨਹੀਂ ਜਾਣ ਦਿੱਤਾ ਜਾ ਰਿਹਾ। 

ਜ਼ਿਕਰਯੋਗ ਹੈ ਕਿ ਗਾਇਕ ਬੱਬੂ ਮਾਨ ਇਸ ਤੋਂ ਪਹਿਲਾਂ ਵੀ ਕਈ ਵਾਰ ਖਨੌਰੀ ਬਾਰਡਰ ਆ ਚੁੱਕੇ ਹਨ ਤੇ ਕਿਸਾਨਾਂ ਦੇ ਸਮਰਥਨ ਵਿਚ ਉਹ ਸ਼ੁਰੂ ਤੋਂ ਹੀ ਖੜ੍ਹੇ ਨਜ਼ਰ ਆਏ ਹਨ।

ਸੁਪਰੀਮ ਕੋਰਟ ਲਾ ਚੁੱਕੀ ਪੰਜਾਬ ਸਰਕਾਰ ਨੂੰ ਫਟਕਾਰ

ਦੱਸ ਦੇਈਏ ਕਿ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ  ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾ ਚੁੱਕੀ ਹੈ। ਇਹ ਸੁਣਵਾਈ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਕੀਤੀ ਸੀ। ਇਸ ਵਿੱਚ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਜੇਕਰ ਡੱਲੇਵਾਲ ਨੂੰ ਹਸਪਤਾਲ ਵਿੱਚ ਸ਼ਿਫਟ ਕੀਤਾ ਗਿਆ ਤਾਂ ਕਿਸਾਨ ਵਿਰੋਧ ਕਰ ਸਕਦੇ ਹਨ।

ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਮੰਗਾਂ ਲਈ ਅੰਦੋਲਨ ਇੱਕ ਜਮਹੂਰੀ ਤਰੀਕਾ ਹੈ ਪਰ ਕਿਸੇ ਨੂੰ ਹਸਪਤਾਲ ਲਿਜਾਣ ਤੋਂ ਰੋਕਣ ਲਈ ਅੰਦੋਲਨ ਕਦੇ ਨਹੀਂ ਸੁਣਿਆ। ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਕਿ ਪਹਿਲਾਂ ਤੁਸੀਂ ਮੁਸ਼ਕਲਾਂ ਖੜ੍ਹੀਆਂ ਕਰਦੇ ਹੋ ਅਤੇ ਫਿਰ ਕਹਿੰਦੇ ਹੋ ਕਿ ਤੁਸੀਂ ਕੁਝ ਨਹੀਂ ਕਰ ਸਕਦੇ?

ਅਦਾਲਤ ਨੇ ਡੱਲੇਵਾਲ ਨੂੰ ਹਸਪਤਾਲ ਲਿਜਾਣ ਦਾ ਵਿਰੋਧ ਕਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਰੁਖ਼ ਦਿਖਾਇਆ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਹ ਕਿਸ ਤਰ੍ਹਾਂ ਦੇ ਕਿਸਾਨ ਆਗੂ ਹਨ ਜੋ ਡੱਲੇਵਾਲ ਦੀ ਮੌਤ ਚਾਹੁੰਦੇ ਹਨ। ਉਨ੍ਹਾਂ ‘ਤੇ ਦਬਾਅ ਦਿਖਾਈ ਦੇ ਰਿਹਾ ਹੈ। ਅਦਾਲਤ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਡੱਲੇਵਾਲ ਨੂੰ ਹਸਪਤਾਲ ਵਿੱਚ ਸ਼ਿਫਟ ਕਰਨ ਦੀਆਂ ਕੋਸ਼ਿਸ਼ਾਂ ਤੋਂ ਸੰਤੁਸ਼ਟ ਨਹੀਂ ਹਨ। ਅਦਾਲਤ ਨੇ ਕੇਂਦਰ ਨੂੰ ਹੁਕਮ ਦਿੱਤਾ ਕਿ ਜੇਕਰ ਡੱਲੇਵਾਲ ਨੂੰ ਸ਼ਿਫਟ ਕਰਨ ਵਿੱਚ ਮਦਦ ਦੀ ਲੋੜ ਹੋਵੇ ਤਾਂ ਸਹਾਇਤਾ ਮੁਹੱਈਆ ਕਰਵਾਈ ਜਾਵੇ।

ਡੱਲੇਵਾਲ ਦੇ ਮਰਨ ਵਰਤ ਦਾ 37ਵਾਂ ਦਿਨ

ਡੱਲੇਵਾਲ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ 37 ਦਿਨਾਂ ਤੋਂ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਹਨ। 

ਬਾਰਡਰਾਂ ਉਤੇ ਬੈਠਿਆਂ ਨੂੰ ਹੋਣ ਵਾਲਾ ਹੈ ਸਾਲ

ਜ਼ਿਕਰਯੋਗ ਹੈ ਕਿ ਕਿਸਾਨ 13 ਫਰਵਰੀ ਨੂੰ ਹੱਕੀ ਮੰਗਾਂ ਲਈ ਦਿੱਲੀ ਲਈ ਪੰਜਾਬ ਤੋਂ ਰਵਾਨਾ ਹੋਏ ਸਨ ਪਰ ਉਨ੍ਹਾਂ ਨੂੰ ਹਰਿਆਣਾ ਪੁਲਸ ਨੇ ਅੱਗੇ ਨਹੀਂ ਜਾਣ ਦਿੱਤਾ। ਕਿਸਾਨਾਂ ਨੇ ਉਦੋਂ ਤੋਂ ਉਥੇ ਪੱਕੇ ਧਰਨੇ ਲਾਏ ਹੋਏ ਹਨ। ਇਸ ਦੌਰਾਨ ਕਿਸਾਨਾਂ ਨੇ ਪੈਦਲ ਵੀ ਦਿੱਲੀ ਕੂਚ ਦੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਨੂੰ 3 ਕੋਸ਼ਿਸ਼ਾਂ ਦੌਰਾਨ ਵੀ ਸ਼ਾਂਤਮਈ ਢੰਗ ਨਾਲ ਦਿੱਲੀ ਨਹੀਂ ਜਾਣ ਦਿੱਤਾ ਗਿਆ। ਇਸ ਤਰ੍ਹਾਂ ਕਿਸਾਨਾਂ ਨੂੰ ਧਰਨੇ ਉਤੇ ਬੈਠਿਆਂ ਨੂੰ ਇਕ ਸਾਲ ਪੂਰਾ ਹੋਣ ਵਾਲਾ ਹੈ ਪਰ ਕੇਂਦਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਕੋਲੋਂ ਗੈਂਗਸਟਰ ਰੋਹਿਤ ਗੋਦਾਰਾ

|

|

|

ਖ਼ਬਰਿਸਤਾਨ ਨੈੱਟਵਰਕ:ਮੋਹਾਲੀ ਦੇ ਰਿਲਾਇੰਸ ਦੇ ਇੱਕ ਗੋਦਾਮ ‘ਚ ਅੱਗ ਲੱਗਣ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਂਦਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਦਰਦਨਾਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ