ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਗਾਇਕ ਖ਼ਾਨ ਸਾਬ ਦੇ ਪਿਤਾ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ। ਹਾਲਾਂਕਿ ਲਗਪਗ 18 ਦਿਨ ਪਹਿਲਾਂ ਉਨ੍ਹਾਂ ਦੇ ਮਾਤਾ ਦਾ ਦੇਹਾਂਤ ਹੋ ਗਿਆ ਸੀ। ਬੀਤੇ ਦਿਨ ਉਨ੍ਹਾਂ ਨੂੰ ਇੱਕ ਹੋਰ ਸਦਮਾ ਲੱਗਿਆ ।ਸੋਮਵਾਰ ਨੂੰ ਉਨ੍ਹਾਂ ਦੇ ਪਿਤਾ ਇਕਬਾਲ ਮੁਹੰਮਦ ਦਾ ਵੀ ਦੇਹਾਂਤ ਹੋ ਗਿਆ। ਉਨ੍ਹਾਂ ਦੀ ਦੇਹ ਨੂੰ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਵਿੱਚ ਉਸਦੇ ਜੱਦੀ ਪਿੰਡ ਭੰਡਾਲ ਲਿਜਾਇਆ ਗਿਆ, ਜਿੱਥੇ ਦਫ਼ਨਾਉਣ ਦੀ ਰਸਮ ਕੀਤੀ ਗਈ।

ਗਾਇਕ ਖਾਨ ਸਾਬ ਦੇ ਪਿਤਾ ਇਕਬਾਲ ਮੁਹੰਮਦ ਨੂੰ ਕੱਲ੍ਹ ਬਾਥਰੂਮ ਵਿੱਚ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਹ ਆਪਣੀ ਪਤਨੀ ਪਰਵੀਨ ਬੇਗਮ ਦੀ ਮੌਤ ਤੋਂ ਬਹੁਤ ਦੁਖੀ ਸਨ, ਜਿਨ੍ਹਾਂ ਦਾ ਲਗਭਗ 18 ਦਿਨ ਪਹਿਲਾਂ ਇੱਕ ਬਿਮਾਰੀ ਨਾਲ ਦੇਹਾਂਤ ਹੋ ਗਿਆ ਸੀ। ਉਦੋਂ ਤੋਂ ਉਹ ਚੁੱਪ ਸਨ ਅਤੇ ਲਗਾਤਾਰ ਉਨ੍ਹਾਂ ਨੂੰ ਯਾਦ ਕਰ ਰਹੇ ਸਨ। ਗਾਇਕ ਖਾਨ ਸਾਬ ਦੋਹਰੇ ਦੁੱਖ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੇ 18 ਦਿਨਾਂ ਦੇ ਅੰਦਰ ਆਪਣੇ ਮਾਤਾ-ਪਿਤਾ ਨੂੰ ਗੁਆ ਦਿੱਤਾ ਹੈ।