ਖ਼ਬਰਿਸਤਾਨ ਨੈੱਟਵਰਕ: ਸੋਸ਼ਲ ਮੀਡੀਆ ਇੰਨਫ਼ਲੂਐਂਸਰ ਦੀਪਿਕਾ ਲੂਥਰਾ ਨੂੰ ਅੰਮ੍ਰਿਤਪਾਲ ਨੇ ਡਬਲ ਮੀਨਿੰਗ ਕੰਨਟੈਂਟ ਕਾਰਨ ਧਮਕੀ ਦਿੱਤੀ ਸੀ| ਜਿਸ ਤੋਂ ਬਾਅਦ ਜ਼ਿਲ੍ਹਾ ਪੁਲਸ ਨੇ ਦੀਪਿਕਾ ਲੂਥਰਾ ਦੇ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਸੀ| ਉੱਥੇ ਹੀ ਅੱਜ ਜ਼ਿਲ੍ਹਾ ਪੁਲਿਸ ਨੇ ਦੀਪਿਕਾ ਲੂਥਰਾ ਦੀ ਸੁਰੱਖਿਆ ਲਈ ਦੋ ਗੰਨਮੈਨ ਦਿੱਤੇ ਹਨ| ਜੋ ਕਿ ਉਨ੍ਹਾਂ ਦੇ ਘਰ ਦੇ ਬਾਹਰ 24 ਘੰਟੇ ਤਾਇਨਾਤ ਰਹਿਣਗੇ|
ਬੀਤੇ ਦਿਨ ਬਠਿੰਡਾ ਪੁਲਿਸ ਨੇ ਕੀਤੇ ਕਈ ਅਹਿਮ ਖੁਲਾਸੇ
ਦੱਸ ਦੇਈਏ ਕਿ ਅਮ੍ਰਿਤਪਾਲ ਮਹਿਰੋਂ ਕਮਲ ਕੌਰ ਕਤਲ ਮਾਮਲੇ ‘ਚ ਫ਼ਰਾਰ ਹੈ| ਪੁਲਿਸ ਨੇ ਇਸ ਮਾਮਲੇ ‘ਚ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਬੀਤੇ ਦਿਨ ਉਨ੍ਹਾਂ ਨੂੰ ਕੋਰਟ ‘ਚ ਪੇਸ਼ ਕੀਤਾ ਗਿਆ ਸੀ| ਜਿਸ ਤੋਂ ਬਾਅਦ ਬਠਿੰਡਾ ਪੁਲਿਸ ਨੇ ਕਈ ਅਹਿਮ ਖੁਲਾਸੇ ਕੀਤੇ| ਉਨ੍ਹਾਂ ਦੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਲ ਕੌਰ ਦੇ ਕਤਲ ਦਾ ਮਾਸਟਰਮਾਈਂਡ ਵਿਦੇਸ਼ ਫਰਾਰ ਹੋ ਗਿਆ ਹੈ | ਦੱਸਿਆ ਕਿ ਦੋਸ਼ੀ ਅੰਮ੍ਰਿਤਪਾਲ ਯੂਏਈ ਭੱਜ ਗਿਆ ਹੈ। ਬੀਤੇ ਦਿਨੀਂ ਬਠਿੰਡਾ ਪੁਲਿਸ ਨੇ ਮਹਿਰੋਂ ਖਿਲਾਫ ਲੁੱਕ-ਆਊਟ ਨੋਟਿਸ ਜਾਰੀ ਕੀਤਾ ਸੀ|
ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਦੀ ਮਦਦ ਕਰਨ ਵਾਲੇ ਦੋ ਲੋਕਾਂ ਨੂੰ ਹੋਰ ਨਾਮਜਦ ਕੀਤਾ ਗਿਆ ਹੈ। ਜਦਕਿ ਮਾਮਲੇ ਦੇ ਮੁੱਖ ਸ਼ਾਜਿਸ਼ ਕਰਤਾ ਅੰਮ੍ਰਿਤਪਾਲ ਸਿੰਘ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਤੁਰੰਤ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਵਿਦੇਸ਼ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ।
ਗ੍ਰਿਫਤਾਰੀ ਨੂੰ ਲੈ ਕੇ ਭਾਵੇਂ ਲੁੱਕ-ਆਊਟ ਨੋਟਿਸ ਜਾਰੀ
ਜਾਣਕਾਰੀ ਦਿੰਦੇ ਹੋਏ ਬਠਿੰਡਾ ਐਸਐਸਪੀ ਨੇ ਦੱਸਿਆ ਕਿ ਭਾਬੀ ਕਮਲ ਕੌਰ ਉਰਫ ਕੰਚਨ ਕੁਮਾਰੀ ਕਤਲ ਕਰਨ ਸਮੇਂ ਅੰਮ੍ਰਿਤਪਾਲ ਸਿੰਘ ਮਹਿਰੋਂ ਘਟਨਾ ਸਥਾਨ ‘ਤੇ ਮੌਜੂਦ ਸੀ। ਇਸ ਚੀਜ਼ ਦਾ ਖੁਲਾਸਾ ਰਿਮਾਂਡ ‘ਤੇ ਚੱਲ ਰਹੇ ਉਸ ਦੇ ਦੋ ਸਾਥੀਆਂ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਗ੍ਰਿਫਤਾਰੀ ਨੂੰ ਲੈ ਕੇ ਭਾਵੇਂ ਲੁੱਕ-ਆਊਟ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਇਸ ਤੋਂ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਮਹਿਰੋਂ ਘਟਨਾ ਨੂੰ ਅੰਜਾਮ ਦੇਣ ਉਪਰੰਤ ਸ੍ਰੀ ਅੰਮ੍ਰਿਤਸਰ ਸਾਹਿਬ ਏਅਰਪੋਰਟ ਤੋਂ ਯੂਏਈ ਫਰਾਰ ਹੋ ਗਿਆ।ਇਸ ਸਮੇਂ ਉਸ ਨਾਲ ਦੋ ਵਿਅਕਤੀ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਪਹਿਚਾਣ ਹੋ ਚੁੱਕੀ ਹੈ ਅਤੇ ਦੂਜਾ ਅਣਪਛਾਤਾ ਹੈ, ਜਿਨ੍ਹਾਂ ਵੱਲੋਂ ਮਦਦ ਕੀਤੀ ਗਈ ਸੀ। ਪੁਲਿਸ ਵੱਲੋਂ ਉਹਨਾਂ ਦੋ ਲੋਕਾਂ ਨੂੰ ਵੀ ਨਾਮਜਦ ਕੀਤਾ ਗਿਆ ਹੈ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਚੱਲ ਰਹੀ ਹੈ।
ਦੀਪਿਕਾ ਲੂਥਰਾ ਨੂੰ ਦਿੱਤੀ ਸੀ ਧਮਕੀ
ਅੰਮ੍ਰਿਤਪਾਲ ਨੇ ਇੱਕ ਵੀਡੀਉ ਜਾਰੀ ਕਰ ਇੰਸਟਾਗ੍ਰਾਮ ਇੰਨਫ਼ਲੂਐਂਸਰ ਦੀਪਿਕਾ ਲੂਥਰਾ ਨੂੰ ਅਸ਼ਲੀਲ ਸਮੱਗਰੀ ਬਣਾਉਣਾ ਬੰਦ ਕਰਨ ਦੀ ਧਮਕੀ ਦਿੱਤੀ ,ਨਹੀਂ ਤਾਂ ਕਮਲ ਭਾਬੀ ਵਾਂਗ ਨਤੀਜੇ ਭੁਗਤਣ ਲਈ ਤਿਆਰ ਰਹਿਣ। ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਇੱਕ ਵੀਡੀਓ ਸੰਦੇਸ਼ ਵਿੱਚ ਦੀਪਿਕਾ ਲੂਥਰਾ ਨੂੰ ਸਖ਼ਤ ਚੇਤਾਵਨੀ ਦਿੱਤੀ। ਮਹਿਰੋਂ ਨੇ ਕਿਹਾ ਕਿ ਦੀਪਿਕਾ ਨੂੰ ਅਸ਼ਲੀਲ ਸਮੱਗਰੀ ਬਣਾਉਣਾ ਬੰਦ ਕਰਨ ਦੀ ਧਮਕੀ ਦੇਵੇ,ਨਹੀਂ ਤਾਂ ਕਮਲ ਭਾਬੀ ਵਾਂਗ ਨਤੀਜੇ ਭੁਗਤਣ ਲਈ ਤਿਆਰ ਰਹਿਣ। ਕਿਉਂਕਿ ਇਸਦਾ ਪੰਜਾਬ ਦੇ ਬੱਚਿਆਂ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਕਿਹਾ ਕਿ ਪਾਰਕਿੰਗ ਸਿਰਫ਼ ਬਠਿੰਡਾ ਵਿੱਚ ਹੀ ਨਹੀਂ, ਸਗੋਂ ਹਰ ਸ਼ਹਿਰ ਵਿੱਚ ਹੈ ਅਤੇ ਇਹ ਜ਼ਰੂਰੀ ਨਹੀਂ ਹੈ ਕਿ ਹਰ ਵਾਰ ਡੈਡਬੋਡੀ ਮਿਲ ਜਾਵੇ ।