View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮੋਗਾ ਦੇ ਪਿੰਡ ਧੱਲੇਕੇ ਵਿੱਚ ਇੱਕ ਤੇਜ਼ ਰਫ਼ਤਾਰ ਸਕਾਰਪੀਓ ਕਾਰ ਦਾ ਕਹਿਰ ਦੇਖਣ ਨੂੰ ਮਿਲਿਆ, ਜਿੱਥੇ ਬੇਕਾਬੂ ਹੋਈ ਕਾਰ ਘਰ ਵਿੱਚ ਬਣੀ ਇੱਕ ਦੁਕਾਨ ਦੇ ਅੰਦਰ ਜਾ ਵੜੀ। ਇਸ ਹਾਦਸੇ ਵਿੱਚ 22 ਸਾਲਾ ਸੁਖਵੀਰ ਸਿੰਘ ਦੀ ਮੌਤ ਹੋ ਗਈ। ਗਲੀ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਇਹ ਦਰਦਨਾਕ ਘਟਨਾ ਕੈਦ ਹੋ ਗਈ ਹੈ, ਜਿਸ ਦੀ ਫੁਟੇਜ ਵੀ ਸਾਹਮਣੇ ਆਈ ਹੈ।

ਦੁੱਧ ਲੈਣ ਨਿਕਲਿਆ ਸੀ ਮ੍ਰਿਤਕ

ਜਾਣਕਾਰੀ ਮੁਤਾਬਕ ਰਾਤ ਕਰੀਬ 10 ਵਜੇ ਸੁਖਵੀਰ ਦੁਕਾਨ ਤੋਂ ਦੁੱਧ ਲੈਣ ਪਹੁੰਚਿਆ ਸੀ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਆਈ ਅਤੇ ਬਾਹਰ ਖੜ੍ਹੇ ਨੌਜਵਾਨਾਂ ਨੂੰ ਟੱਕਰ ਮਾਰਦੀ ਹੋਈ ਦੁਕਾਨ ਦੇ ਅੰਦਰ ਜਾ ਵੜੀ। ਘਟਨਾ ਤੋਂ ਬਾਅਦ ਕਾਰ ਵਿੱਚ ਸਵਾਰ 4 ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ, ਜਦਕਿ ਇੱਕ ਨੂੰ ਲੋਕਾਂ ਨੇ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ।

ਗੱਡੀ ਵਿੱਚ ਪਈਆਂ ਸਨ ਸ਼ਰਾਬ ਦੀਆਂ ਬੋਤਲਾਂ

ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੁਕਾਨਦਾਰ ਰਾਜਕੁਮਾਰ ਨੇ ਦੱਸਿਆ ਕਿ ਇਹ ਹਾਦਸਾ ਅਚਾਨਕ ਵਾਪਰਿਆ। ਗੱਡੀ ਸਿੱਧੀ ਦੁਕਾਨ ਦੇ ਅੰਦਰ ਆ ਵੜੀ। ਉਸ ਸਮੇਂ ਬਾਹਰ ਹੋਰ ਲੋਕ ਵੀ ਮੌਜੂਦ ਸਨ, ਪਰ ਉਨ੍ਹਾਂ ਦੇ ਗੰਭੀਰ ਸੱਟਾਂ ਨਹੀਂ ਲੱਗੀਆਂ। ਉਨ੍ਹਾਂ ਦੱਸਿਆ ਕਿ ਗੱਡੀ ਸਵਾਰਾਂ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਗੱਡੀ ਦੇ ਅੰਦਰੋਂ ਵੀ ਸ਼ਰਾਬ ਦੀਆਂ ਬੋਤਲਾਂ ਬਰਾਮਦ ਹੋਈਆਂ ਹਨ।

ਸੈਲੂਨ ਵਿੱਚ ਕੰਮ ਕਰਦਾ ਸੀ ਮ੍ਰਿਤਕ

ਮ੍ਰਿਤਕ ਦੇ ਭਰਾ ਲਖਵੀਰ ਨੇ ਦੱਸਿਆ ਕਿ ਸੁਖਵੀਰ ਸੈਲੂਨ ਵਿੱਚ ਕੰਮ ਕਰਦਾ ਸੀ। ਉਹ ਸ਼ਾਦੀਸ਼ੁਦਾ ਸੀ ਅਤੇ ਉਸਦਾ ਇੱਕ 3 ਸਾਲ ਦਾ ਬੇਟਾ ਵੀ ਹੈ। ਕਾਰ ਦੀ ਟੱਕਰ ਤੋਂ ਬਾਅਦ ਜ਼ਖਮੀ ਹਾਲਤ ਵਿੱਚ ਹਸਪਤਾਲ ਲੈ ਜਾਂਦੇ ਸਮੇਂ ਉਸਦੀ ਮੌਤ ਹੋ ਗਈ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਾਰੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਜਾਰੀ

ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ। ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਬਾਕੀ ਮੁਲਜ਼ਮਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਕੂਲਾਂ ਨੂੰ ਮਿਲ ਰਹੀਆਂ ਧਮਕੀਆਂ ਦਾ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੇ ਅੱਤਵਾਦੀਆਂ ਦੇ ਮਨਸੂਬਿਆਂ ਨੂੰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਮਸ਼ਹੂਰ ਚੁਨਮੁਨ ਚੌਕ ਵਿੱਚ ਦੇਰ ਰਾਤ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਅਤੇ ਇਰਾਨ ਵਿਚਾਲੇ ਦੋ ਹਫ਼ਤਿਆਂ ਦੀ ਜੰਗਬੰਦੀ

|

|

|

ਖ਼ਬਰਿਸਤਾਨ ਨੈੱਟਵਰਕ:ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਬੁੱਧਵਾਰ ਰਾਤ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ