View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਤਾ ਪੇਸ਼ ਕਰਦਿਆਂ ਕਿਹਾ ਕਿ ਇਸ ਪਵਿੱਤਰ ਸਦਨ ਵਿਚ ਵਿਚਾਰਨ ਲਈ ਨਿਮਾਣਾ ਸਿੱਖ ਹੋਣ ਦੇ ਨਾਤੇ ਮਤਾ ਪੇਸ਼ ਕਰਨਾ ਚਾਹੁੰਦਾ ਹਾਂ । ਸ੍ਰੀ ਗੁਰੂ ਤੇਗ ਬਹਾਦਰ ਜੀ ਸੱਚੇ ਪਾਤਸ਼ਾਹ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸਮਾਗਮ ਨੂੰ ਇਤਿਹਾਸਿਕ ਬਣਾਉਣ ਲਈ ਮੈਂ ਮਹਿਸੂਸ ਕਰਦਾ ਹਾਂ ਕਿ ਸਦਨ ਦੇ ਬਾਕੀ ਸਾਰੇ ਮੈਂਬਰ ਵੀ ਮਹਿਸੂਸ ਕਰਦੇ ਹੋਣਗੇ ਕਿ ਸਾਡੇ ਗੁਰੂ ਸਾਹਿਬਾਨ ਸਰਬੱਤ ਦੇ ਭਲੇ ਦੀ ਸੋਚ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਵੀ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹੋਈ ਹੈ। ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਵਸਾਉਣ ਲਈ ਇਥੋਂ ਦੀ ਜ਼ਮੀਨ ਖ਼ਰੀਦ ਕੇ ਆਪ ਇਹ ਸ਼ਹਿਰ ਵਸਾਇਆ ਸੀ। ਉਨ੍ਹਾਂ ਦੇ ਇਕਲੌਤੇ ਸਾਹਿਬਜ਼ਾਦੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਲਗਭਗ 30 ਸਾਲ ਇਸ ਪਾਵਨ ਧਰਤੀ ‘ਤੇ ਰਹੇ। ਉਨ੍ਹਾਂ ਨੇ ਇੱਥੇ ਰਹਿੰਦਿਆਂ ਜ਼ੁਲਮ ਨਾਲ ਲੜਨ ਲਈ ਦੇਸ਼ ਦੀ ਰਾਖੀ ਵਾਸਤੇ ਖ਼ਾਲਸਾ ਪੰਥ ਦੀ ਸਾਜਨਾ ਵੀ ਇਸ ਪਵਿੱਤਰ ਧਰਤੀ ‘ਤੇ ਹੀ ਕੀਤੀ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਵਿਚੋਂ ਤਿੰਨ ਸਾਹਿਬਜ਼ਾਦਿਆਂ ਦਾ ਜਨਮ ਵੀ ਇਸੇ ਧਰਤੀ ‘ਤੇ ਹੋਇਆ। ਸਾਹਿਬਜ਼ਾਦਿਆਂ ਦੀ ਕੁਰਬਾਨੀ ਦੀ ਮਿਸਾਲ ਕਿਤੇ ਹੋਰ ਨਹੀਂ ਮਿਲਦੀ। ਸੋ ਨਾਲ ਹੀ ਪੰਜ ਤਖ਼ਤਾਂ ਵਿਚੋਂ ਤਿੰਨ ਤਖ਼ਤ ਵੀ ਇਸ ਪੰਜਾਬ ਦੀ ਧਰਤੀ ‘ਤੇ ਸਾਡੇ ਹਿੱਸੇ ਆਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਜੋ ਕਿ ਗੁਰੂ ਰਾਮਦਾਸ ਪਾਤਸ਼ਾਹ ਜੀ ਦੀ ਵਸਾਈ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਸੁਸ਼ੋਭਿਤ ਹੈ, ਮਾਲਵੇ ਦੀ ਮਹਾਨ ਧਰਤੀ ‘ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਜੋ ਕਿ ਤਲਵੰਡੀ ਸਾਬੋ ਵਿਚ ਸਥਿਤ ਹੈ। ਬਹੁਤ ਸਾਲਾਂ ਤੋਂ ਉੱਠ ਰਹੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਆਉਣ ਵਾਲੇ ਇਤਿਹਾਸ ਵਿਚ ਸਦੀਵੀ ਤੌਰ ‘ਤੇ ਚੇਤੇ ਰੱਖਣ ਵਾਸਤੇ ਕਿ ਸਦਨ ਸਿਫਾਰਿਸ਼ ਕਰਦਾ ਹੈ ਕਿ ਸੂਬਾ ਸਰਕਾਰ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦਰਬਾਰ ਸਾਹਿਬ ਦਾ ਗਲਿਆਰਾ ਜਿਹੜਾ ਗਲਿਆਰੇ ਦਾ ਏਰੀਆ ਹੈ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਇਹ ਤਿੰਨੋਂ ਤਖਤਾਂ ਦੇ ਸ਼ਹਿਰਾਂ ਨੂੰ ਪੰਜਾਬ ਦੇ ਅਧਿਕਾਰਤ ਪਵਿੱਤਰ ਸ਼ਹਿਰ ਵਜੋਂ ਐਲਾਨ ਕਰਨ ਦਾ ਫ਼ੈਸਲਾ ਕੀਤਾ ਹੈ । ਮੁੱਖ ਮੰਤਰੀ ਵਲੋਂ ਪੇਸ਼ ਕੀਤਾ ਪ੍ਰਸਤਾਵ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

ਨਸ਼ੇ ਦੇ ਪਦਾਰਥਾਂ ਉਤੇ ਪਾਬੰਦੀ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ (ਗਲਿਆਰਾ), ਸ੍ਰੀ ਤਲਵੰਡੀ ਸਾਬੋ, ਸ੍ਰੀ ਅਨੰਦਪੁਰ ਸਾਹਿਬ ਨੂੰ ਅਧਿਕਾਰਕ ਤੌਰ ਉਤੇ ਪਵਿੱਤਰ ਸ਼ਹਿਰ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਮੀਟ/ਸ਼ਰਾਬ/ਤੰਬਾਕੂ ਦੀਆਂ ਦੁਕਾਨਾਂ ਬੰਦ ਹੋਣਗੀਆਂ।

ਸਮਾਜ ਅਤੇ ਸਿੱਖ ਭਾਈਚਾਰੇ ਦੀ ਮੰਗ ਪੂਰੀ ਹੋਈ

ਕਈ ਸਾਲਾਂ ਤੋਂ, ਸਿੱਖ ਭਾਈਚਾਰਾ ਮੰਗ ਕਰਦਾ ਆ ਰਿਹਾ ਸੀ ਕਿ ਇਨ੍ਹਾਂ ਪਵਿੱਤਰ ਅਸਥਾਨਾਂ ਨੂੰ ਅਧਿਕਾਰਤ ਤੌਰ ‘ਤੇ ਮਾਨਤਾ ਦਿੱਤੀ ਜਾਵੇ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਾਰਮਿਕ ਮਾਹੌਲ ਬਣਾਈ ਰੱਖਿਆ ਜਾਵੇ। ਸਰਕਾਰ ਦੇ ਇਸ ਕਦਮ ਨੂੰ ਇੱਕ ਵੱਡੀ ਰਾਹਤ ਅਤੇ ਸਨਮਾਨ ਵਜੋਂ ਦੇਖਿਆ ਜਾ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਨੂਰਮਹਿਲ ਕਸਬੇ ਵਿੱਚ ਅੱਜ ਆਮ ਆਦਮੀ

|

|

|

ਖ਼ਬਰਿਸਤਾਨ ਨੈੱਟਵਰਕ: ਤਰਨਤਾਰਨ ਦੇ ਪਿੰਡ ਗੰਡੀਵਿੰਡ ਧੱਤਲ ਵਿੱਚ ਐਤਵਾਰ ਸਵੇਰੇ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਜਮੇਰ ਵਿੱਚ ਐਤਵਾਰ ਨੂੰ ਇੱਕ ਦਰਦਨਾਕ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਮੁਕੇਰੀਆਂ ਦੇ 42 ਸਾਲਾ ਨੌਜਵਾਨ ਰਾਜਿੰਦਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਲਗਾਤਾਰ ਤੇਜ਼ ਹੁੰਦੀ ਜਾ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬੀ ਸਿਨੇਮਾ ਜਗਤ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ

|

|

|

ਖ਼ਬਰਿਸਤਾਨ ਨੈੱਟਵਰਕ: ਇਟਲੀ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ

|

|

|

ਖ਼ਬਰਿਸਤਾਨ ਨੈੱਟਵਰਕ: ਇਟਲੀ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਦੇ ਐਲਾਂਤੇ ਮਾਲ ਦੇ ਫੂਡ ਕੋਰਟ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਬੇਅਦਬੀ ਨੂੰ ਲੈ ਕੇ ਹੁਣ ਸਖ਼ਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ