View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਭਾਰੀ ਮੀਂਹ ਕਾਰਨ 32 ਸਾਲਾ ਨੌਜਵਾਨ ਨਾਲ ਭਿਆਨਕ ਹਾਦਸਾ ਵਾਪਰਿਆ ਹੈ। ਸੰਤੁਲਨ ਵਿਗੜਨ ਕਾਰਨ ਰੇਲਿੰਗ ਤੋੜ ਕੇ ਸਵਿਫਟ ਕਾਰ ਨਹਿਰ ਵਿੱਚ ਡਿੱਗ ਗਈ। ਇਸ ਹਾਦਸਾ ਖੰਨਾ ਦੇ ਦੋਰਾਹਾ ‘ਚ ਅਜਨੌਦ ਪੁਲ ਨੇੜੇ ਵਾਪਰਿਆ ਹੈ। ਜਿਸ ਕਾਰਨ ਕਾਰ ਚਾਲਕ ਪਰਮਜੀਤ ਸਿੰਘ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਪਿੰਡ ਘੁਲਾਲ ਦਾ ਰਹਿਣ ਵਾਲਾ ਹੈ। 

ਦੱਸ ਦੇਈਏ ਕਿ ਲੁਧਿਆਣਾ ‘ਚ ਮੀਂਹ ਨੇ ਪਿਛਲੇ 47 ਸਾਲਾਂ ਦਾ ਰਿਕਾਰਡ ਤੋੜਿਆ ਹੈ। ਭਾਰੀ ਮੀਂਹ ਕਾਰਨ ਸੜਕ ‘ਤੇ ਤਿਲਕਣ ਹੋਣ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ ਹੈ ਤੇ ਕਾਰ ਨਹਿਰ ‘ਚ ਡਿੱਗ ਗਈ। ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਲਗਪਗ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਕਰੇਨ ਦੀ ਮੱਦਦ ਨਾਲ ਕਾਰ ਨੂੰ ਨਹਿਰ ‘ਚੋਂ ਬਾਹਰ ਕੱਢਿਆ ਗਿਆ । ਪਰ ਨੌਜਵਾਨ ਦੀ ਮੌਤ ਹੀ ਗਈ ਸੀ । ਲਗਾਤਾਰ ਮੀਂਹ ਕਾਰਨ ਬਚਾਅ ਕਾਰਜ ‘ਚ ਮੁਸ਼ਕਿਲ ਆਈ । ਜਾਂਚ ਅਧਿਕਾਰੀ ਏਐਸਆਈ ਲਖਵਿੰਦਰ ਸਿੰਘ ਅਨੁਸਾਰ ਮੁੱਢਲੀ ਜਾਂਚ ਵਿੱਚ ਤੇਜ਼ ਰਫ਼ਤਾਰ ਨੂੰ ਹਾਦਸੇ ਦਾ ਕਾਰਨ ਮੰਨਿਆ ਜਾ ਰਿਹਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ