View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਸੋਮਵਾਰ ਰਾਤ ਪਾਕਿਸਤਾਨ ਵੱਲੋਂ ਏਅਰਸਟ੍ਰਾਈਕ ਕੀਤੇ ਜਾਣ ਦਾ ਦਾਅਵਾ ਸਾਹਮਣੇ ਆਇਆ ਹੈ। ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਪਾਕਿਸਤਾਨੀ ਏਅਰਫੋਰਸ ਦੇ ਲੜਾਕੂ ਜਹਾਜ਼ਾਂ ਨੇ ਸ਼ਹਿਰ ਦੇ ਕਈ ਇਲਾਕਿਆਂ ਦਾਰੁਲਅਮਾਨ, ਅਰਜਾਨ ਕੀਮਤ, ਖੈਰਖਾਨਾ ਅਤੇ ਕਾਬੁਲ ਇੰਟਰਨੈਸ਼ਨਲ ਏਅਰਪੋਰਟ ਦੇ ਆਸ-ਪਾਸ ਹਮਲੇ ਕੀਤੇ। ਇਨ੍ਹਾਂ ਹਮਲਿਆਂ ਵਿੱਚ ਇੱਕ ਵੱਡੇ ਹਸਪਤਾਲ ਨੂੰ ਵੀ ਨਿਸ਼ਾਨਾ ਬਣਾਏ ਜਾਣ ਦੀ ਗੱਲ ਕਹੀ ਜਾ ਰਹੀ ਹੈ, ਜਿਸ ਵਿੱਚ ਭਾਰੀ ਤਬਾਹੀ ਹੋਈ ਹੈ।

ਰਿਪੋਰਟਾਂ ਅਨੁਸਾਰ, ਇਸ ਹਮਲੇ ਵਿੱਚ ਕਰੀਬ 400 ਲੋਕਾਂ ਦੀ ਮੌਤ ਅਤੇ 250 ਤੋਂ ਵੱਧ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਧਮਾਕਿਆਂ ਅਤੇ ਗੋਲੀਬਾਰੀ ਦੀਆਂ ਆਵਾਜ਼ਾਂ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਤਾਲੀਬਾਨ ਸਰਕਾਰ ਦੇ ਬੁਲਾਰੇ ਜ਼ਬੀਹੁੱਲ੍ਹਾ ਮੁਜਾਹਿਦ ਨੇ ਦੋਸ਼ ਲਾਇਆ ਕਿ ਪਾਕਿਸਤਾਨੀ ਫੌਜ ਨੇ ਕਾਬੁਲ ਦੇ ਇੱਕ ਨਸ਼ਾ ਛੁਡਾਊ ਹਸਪਤਾਲ ‘ਤੇ ਬੰਬਾਰੀ ਕੀਤੀ, ਜਿਸ ਨੂੰ ਉਨ੍ਹਾਂ ਨੇ “ਮਨੁੱਖਤਾ ਵਿਰੁੱਧ ਅਪਰਾਧ” ਦੱਸਿਆ।

ਦੂਜੇ ਪਾਸੇ ਪਾਕਿਸਤਾਨ ਵੱਲੋਂ ਇਨ੍ਹਾਂ ਦੋਸ਼ਾਂ ਨੂੰ ਖਾਰਜ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਬੁਲਾਰੇ ਮੁਸ਼ੱਰਫ ਜ਼ੈਦੀ ਨੇ ਕਿਹਾ ਕਿ ਕਿਸੇ ਹਸਪਤਾਲ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ।

ਅਫ਼ਗਾਨ ਅਧਿਕਾਰੀਆਂ ਅਨੁਸਾਰ ਹਮਲਾ ਰਾਤ ਕਰੀਬ 9 ਵਜੇ ਹੋਇਆ। 2000 ਬੈੱਡਾਂ ਵਾਲੇ ਹਸਪਤਾਲ ਨੂੰ ਗੰਭੀਰ ਨੁਕਸਾਨ ਪਹੁੰਚਿਆ ਹੈ। ਬਚਾਅ ਟੀਮਾਂ ਨੇ ਕਈ ਲਾਸ਼ਾਂ ਬਾਹਰ ਕੱਢੀਆਂ ਹਨ ਅਤੇ ਕੁਝ ਹਿੱਸਿਆਂ ਵਿੱਚ ਅੱਗ ਵੀ ਲੱਗੀ ਰਹੀ। ਅਫ਼ਗਾਨ ਕ੍ਰਿਕਟਰ ਰਾਸ਼ਿਦ ਖਾਨ ਨੇ ਵੀ ਇਸ ਘਟਨਾ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਅਤੇ ਸੰਯੁਕਤ ਰਾਸ਼ਟਰ (UN) ਤੋਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਨਾਗਰਿਕਾਂ, ਘਰਾਂ, ਸਕੂਲਾਂ ਅਤੇ ਹਸਪਤਾਲਾਂ ਨੂੰ ਨਿਸ਼ਾਨਾ ਬਣਾਉਣਾ ਅੰਤਰਰਾਸ਼ਟਰੀ ਕਾਨੂੰਨ ਦੇ ਤਹਿਤ ਗੰਭੀਰ ਅਪਰਾਧ ਹੈ।

ਇਸ ਤੋਂ ਪਹਿਲਾਂ ਵੀ ਪਾਕਿਸਤਾਨ ਨੇ ਕੰਧਾਰ ਵਿੱਚ ਏਅਰਸਟ੍ਰਾਈਕ ਕਰਕੇ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ ਕੀਤਾ ਸੀ। ਜਵਾਬ ਵਿੱਚ ਅਫ਼ਗਾਨਿਸਤਾਨ ਵੱਲੋਂ ਵੀ ਕਾਰਵਾਈ ਕੀਤੀ ਗਈ, ਜਿਸ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਲਗਾਤਾਰ ਵਧ ਰਿਹਾ ਹੈ। ਸਰਹੱਦ ‘ਤੇ ਵਧਦੇ ਟਕਰਾਅ ਕਾਰਨ ਹਾਲਾਤ ਜੰਗ ਵਰਗੇ ਹੋ ਗਏ ਹਨ ਅਤੇ ਲੱਖਾਂ ਲੋਕ ਆਪਣੇ ਘਰ ਛੱਡਣ ਲਈ ਮਜਬੂਰ ਹੋ ਰਹੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੧੩ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਮੰਗਲਵਾਰ, ੧੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ॥

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ