ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ‘ਤੇ ਹੋਏ ਬਲਾਸਟ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਅਨੁਸਾਰ ਇਹ ਦੋਵੇਂ ਮੁਲਜ਼ਮ ਇੱਕੋ ਪਿੰਡ ਦੇ ਰਹਿਣ ਵਾਲੇ ਹਨ ਅਤੇ ਇਨ੍ਹਾਂ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਏ ਗਏ ਹਥਿਆਰਾਂ ਨੂੰ ਆਪਣੇ ਕੋਲ ਰੱਖਿਆ ਹੋਇਆ ਸੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਨਵਦੀਪ ਅਤੇ ਹਰਦੀਪ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਰਹਿਣ ਵਾਲੇ ਹਨ। ਦੱਸਿਆ ਜਾ ਰਿਹਾ ਹੈ ਕਿ ਮਾਰਚ ਦੇ ਪਹਿਲੇ ਹਫ਼ਤੇ ਹਥਿਆਰਾਂ ਦੀ ਖੇਪ ਪੰਜਾਬ ਪਹੁੰਚੀ ਸੀ। ਇਨ੍ਹਾਂ ਮੁਲਜ਼ਮਾਂ ਦੀ ਭੂਮਿਕਾ ਗ੍ਰਨੇਡ ਰਿਸੀਵ ਕਰਨ ਤੋਂ ਲੈ ਕੇ ਪੈਸਿਆਂ ਦੀ ਵੰਡ ਕਰਨ ਤੱਕ ਦੱਸੀ ਜਾ ਰਹੀ ਹੈ।