View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਤਰਨਤਾਰਨ ਵਿੱਚ ਇੱਕ ਨਵ-ਵਿਆਹੁਤਾ ਲੜਕੀ ਨੂੰ ਗੋਲੀ ਮਾਰਨ ਵਾਲੇ ਮੁਲਜ਼ਮ ਕਰਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਤੋਂ ਬਚ ਕੇ ਭੱਜਣ ਦੀ ਕੋਸ਼ਿਸ਼ ਵਿੱਚ ਮੁਲਜ਼ਮ ਨੇ ਇੱਕ ਕੰਧ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਲੱਤ ਟੁੱਟ ਗਈ। ਮੁਲਜ਼ਮ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਉਹ ਲੰਗੜਾ ਕੇ ਚੱਲ ਰਿਹਾ ਹੈ ਅਤੇ ਪੁਲਿਸ ਅੱਗੇ ਮਿੰਨਤਾਂ ਕਰਦਿਆਂ ਕਹਿ ਰਿਹਾ ਹੈ, “ਸਰ ਜੀ ਮਾਫ਼ ਕਰ ਦਿਓ, ਗ਼ਲਤੀ ਹੋ ਗਈ, ਹੁਣ ਚੱਲਿਆ ਨਹੀਂ ਜਾ ਰਿਹਾ।”

ਇਕਤਰਫ਼ਾ ਪਿਆਰ ‘ਚ ਚਲਾਈ ਸੀ ਗੋਲੀ

ਦਰਅਸਲ, ਮੁਲਜ਼ਮ ਉਸ ਲੜਕੀ ਨਾਲ ਵਿਆਹ ਕਰਨਾ ਚਾਹੁੰਦਾ ਸੀ, ਪਰ ਪਰਿਵਾਰ ਨੇ ਉਸ ਦਾ ਵਿਆਹ ਕਿਸੇ ਹੋਰ ਨੌਜਵਾਨ ਨਾਲ ਕਰ ਦਿੱਤਾ ਸੀ। ਇਸੇ ਰੰਜਿਸ਼ ਦੇ ਚੱਲਦਿਆਂ ਉਸ ਨੇ 21 ਫਰਵਰੀ ਨੂੰ ਰਸਤੇ ਵਿੱਚ ਨਵ-ਵਿਆਹੇ ਜੋੜੇ ਨੂੰ ਰੋਕ ਕੇ ਪਹਿਲਾਂ ਪਤੀ ‘ਤੇ ਹਮਲਾ ਕੀਤਾ ਅਤੇ ਫਿਰ ਲੜਕੀ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਪੀੜਤ ਲੜਕੀ ਇਸ ਵੇਲੇ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਜ਼ੇਰੇ-ਇਲਾਜ ਹੈ।

ਭੱਜਣ ਦੀ ਕੋਸ਼ਿਸ਼ ਵਿੱਚ ਹੋਇਆ ਜ਼ਖ਼ਮੀ

ਪੁਲਿਸ ਮੁਤਾਬਕ ਮੁਲਜ਼ਮ ਨੂੰ ਵਾਰਦਾਤ ਵਿੱਚ ਵਰਤਿਆ ਹਥਿਆਰ ਬਰਾਮਦ ਕਰਵਾਉਣ ਲਈ ਮੌਕੇ ‘ਤੇ ਲਿਜਾਇਆ ਗਿਆ ਸੀ। ਉੱਥੋਂ ਭੱਜਣ ਦੀ ਕੋਸ਼ਿਸ਼ ਵਿੱਚ ਉਸ ਨੇ ਉਚਾਈ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਲੱਤ ਟੁੱਟ ਗਈ। ਪੁਲਿਸ ਨੇ ਦੱਸਿਆ ਕਿ ਵਾਰਦਾਤ ਵਿੱਚ ਵਰਤਿਆ ਗਿਆ ਨਾਜਾਇਜ਼ ਪਿਸਤੌਲ ਚੋਰੀ ਦਾ ਸੀ। ਹੁਣ ਪੁਲਿਸ ਨੇ ਹਥਿਆਰ ਦੇ ਅਸਲੀ ਮਾਲਕ ਖ਼ਿਲਾਫ਼ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ