ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲੈਂਦਿਆਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਖਮਾਣੋਂ ਦੀ ਤਹਿਸੀਲਦਾਰ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਹੁਕਮ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ। ਪ੍ਰਸ਼ਾਸਕੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਰਮਨਦੀਪ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਦੀ ਮਿਆਦ ਦੌਰਾਨ, ਉਨ੍ਹਾਂ ਨੂੰ ਰੂਪਨਗਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਤਾਇਨਾਤ ਕੀਤਾ ਗਿਆ ਹੈ।
