View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵੱਡੀ ਗਿਣਤੀ ‘ਚ ਸੰਗਤ ਸ੍ਰੀ ਅਨੰਦਪੁਰ ਸਾਹਿਬ ਪਹੁੰਚਣੀ ਸ਼ੁਰੂ ਹੋ ਚੁੱਕੀ ਹੈ। ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੀ ਵੱਡੀ ਆਮਦ ਨੂੰ ਦੇਖਦੇ ਹੋਏ ਤੇ ਵੀਆਈਪੀ ਲਈ ਇੱਥੇ 3 ਟੈਂਟ ਸਿਟੀਆਂ ਬਣਾਈਆਂ ਗਈਆਂ ਹਨ। ਇਨ੍ਹਾਂ ‘ਚ ਸਾਰੇ ਕਮਰੇ ਮੁਫ਼ਤ ਹੋਣਗੇ।

ਆਨਲਾਈਨ ਹੋਵੇਗੀ ਬੁਕਿੰਗ

ਵਿਸ਼ੇਸ਼ ਸਮਾਗਮਾਂ ਤਹਿਤ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਇਨ੍ਹਾਂ ਕਮਰਿਆਂ ਦੀ ਆਨਲਾਈਨ ਬੁਕਿੰਗ ਹੋਵੇਗੀ। ਆਨ ਸਾਈਟ ਰਜਿਸਟ੍ਰੇਸ਼ਨ ਤੇ ਹੈਲਪ ਡੈਸਕ ਦੀ ਜ਼ਰੀਏ ਵੀ ਸੰਗਤ ਕਮਰੇ ਬੁੱਕ ਕਰ ਸਕੇਗੀ।

ਸ੍ਰੀ ਅਨੰਦਪੁਰ ਸਾਹਿਬ ਦੇ ਨੇੜੇ ਚੰਡੇਸਰ, ਝਿੰਜੜੀ ਤੇ ਮਟੌਰ ‘ਚ 250 ਏਕੜ ਤੋਂ ਵੱਧ ਜ਼ਮੀਨ ਤੇ ਚੱਕ ਨਾਨਕੀ, ਭਾਈ ਮਤੀ ਦਾਸ ਤੇ ਭਾਈ ਸਤੀ ਦਾਸ ਦੇ ਨਾਮ ‘ਤੋਂ 3 ਟੈਂਟ ਸਿਟੀਆਂ ਬਣਾਈਆਂ ਗਈਆਂ ਹਨ। ਇਨ੍ਹਾਂ ‘ਚ ਮਟੌਰ ਟੈਂਟ ਨਗਰੀ ਖਾਸ ਮਹਿਮਾਨਾਂ ਦੇ ਲਈ ਹੋਵੇਗੀ, ਜਿਨ੍ਹਾਂ ‘ਚ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਰੁਕਣਗੇ। ਸਾਰੀਆਂ ਟੈਂਟ ਸਿਟੀਆਂ ਦੀ ਸਮਰੱਥਾ ਕਰੀਬ 10 ਹਜ਼ਾਰ ਲੋਕਾਂ ਦੀ ਹੈ।

ਮਿਲਣਗੀਆਂ ਇਹ ਸਹੂਲਤਾਂ

ਫ੍ਰੀ ਕਮਰਿਆਂ ਦੇ ਨਾਲ-ਨਾਲ ਲੰਗਰ, ਨਹਾਉਣ ਲਈ ਗਰਮ ਪਾਣੀ, ਕੰਬਲ, ਟਾਇਲਟ, ਚਾਰਜਿੰਗ ਪੁਆਇੰਟ, ਕਲਾਕ ਰੂਮ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਸੁਰੱਖਿਆ ਦੇ ਮੁੱਦੇਨਜ਼ਰ ਪੁਲਿਸ ਕੰਟਰੋਲ ਰੂਮ ਬਣਾਇਆ ਜਾਵੇਗਾ, ਜਦੋਂ ਕਿ ਪੂਰੀ ਟੈਂਟ ਸੀਟੀ ‘ਚ ਸੀਸੀਟੀਵੀ ਰਾਹੀਂ ਨਿਗਰਾਨੀ ਕੀਤੀ ਜਾਵੇਗੀ। ਲੋਕਾਂ ਦੇ ਸਿਹਤ ਸਬੰਧੀ ਸਮੱਸਿਆ ਨੂੰ ਧਿਆਨ ‘ਚ ਰੱਖਦੇ ਹੋਏ 24 ਘੰਟੇ ਮੈਡਿਕਲ ਟੀਮਾਂ ਮੌਜੂਦ ਰਹਿਣਗੀਆਂ। ਇਸ ਲਈ ਵੱਖ-ਵੱਖ ਸੈਕਟਰ ਵੰਡੇ ਗਏ ਹਨ ਤੇ ਹਰ ਸੈਕਟਰ ‘ਚ ਸੀਨੀਅਰ ਮੈਡਿਕਲ ਅਫ਼ਸਰ ਨਿਯੁਕਤ ਕੀਤੇ ਗਏ ਹਨ।

ਸਫਾਈ ਵਿਵਸਥਾ ਵੱਲ ਵਿਸ਼ੇਸ਼ ਧਿਆਨ

ਸਫ਼ਾਈ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਵਿਸ਼ੇਸ਼ ਟੀਮਾਂ ਰਹਿਣਗੀਆਂ, ਜਦੋਂ ਕਿ ਹਾਸਪਿਟੈਲਿਟੀ ਤੇ ਹਾਊਸਕੀਪਿੰਗ ਦਾ ਸਟਾਫ਼ ਵੀ ਤਾਇਨਾਤ ਰਹੇਗਾ। ਇੱਥੇ ਸਾਰੀ ਵਿਵਸਥਾ ਦੀ ਨਿਗਰਾਨੀ ਦੇ ਲਈ ਪੰਜਾਬ ਸਰਕਾਰ ਨੇ ਆਈਏਐਸ ਅਫ਼ਸਰ ਸਾਕਸ਼ੀ ਸਾਹਨੀ ਨੂੰ ਨਿਯੁਕਤ ਕੀਤਾ ਹੈ। ਦੱਸ ਦੇਈਏ ਕਿ ਸ਼ਹੀਦੀ ਸ਼ਤਾਬਦੀ ਸਬੰਧੀ ਵੱਡੇ ਪੱਧਰ ਉਤੇ ਸਮਾਗਮ ਕਰਵਾਏ ਜਾ ਰਹੇ ਹਨ।

ਇਸ ਸਬੰਧੀ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਇਤਿਹਾਸਕ 350ਵੇਂ ਸ਼ਹੀਦੀ ਸਮਾਗਮ (21 ਨਵੰਬਰ ਤੋਂ 29 ਨਵੰਬਰ) ਵਿੱਚ ਆਉਣ ਵਾਲੀ ਸੰਗਤ ਦੀ ਸੁਵਿਧਾ ਲਈ ਆਨਲਾਈਨ ‘ਟੈਂਟ ਸਿਟੀ ਬੁਕਿੰਗ ਪੋਰਟਲ’ ਸ਼ੁਰੂ ਕਰ ਦਿੱਤਾ ਹੈ।

ਟੈਂਟ ਸਿਟੀਆਂ ਦੀ ਇਹ ਆਨਲਾਈਨ ਬੁਕਿੰਗ ਸਿਸਟਮ ਪੂਰੀ ਤਰ੍ਹਾਂ ਪਹਿਲਾਂ ਆਓ, ਪਹਿਲਾਂ ਪਾਓ (ਫਰਸਟ ਕਮ, ਫਰਸਟ ਸਰਵ) ਪ੍ਰਣਾਲੀ ਉੱਤੇ ਆਧਾਰਿਤ ਹੈ ਤਾਂ ਜੋ ਕਰੋੜਾਂ ਦੀ ਸੰਖਿਆ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਰਿਹਾਇਸ਼ ਸੁਚਾਰੂ, ਸੁਖਦਾਇਕ ਅਤੇ ਆਰਾਮਦਾਇਕ ਬਣਾਈ ਜਾ ਸਕੇ।

ਕਿਸ ਤਰ੍ਹਾਂ ਕਰ ਸਕਦੇ ਹੋ ਬੁਕਿੰਗ

ਡਿਜੀਟਲ ਬੁਕਿੰਗ ਸੁਵਿਧਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਸੇਵਾ ਹੁਣ ਕਨੈਕਟ ਪੰਜਾਬ ਪੋਰਟਲ ਅਤੇ ਐੱਮ-ਸੇਵਾ ਮੋਬਾਈਲ ਐਪ ਰਾਹੀਂ ਹਰ ਨਾਗਰਿਕ ਲਈ ਉਪਲੱਬਧ ਹੈ। ਸੰਗਤ ਮੋਬਾਈਲ ਓਟੀਪੀ ਜਾਂ ਪਾਸਵਰਡ ਨਾਲ ਲਾਗਇਨ ਕਰ ਕੇ ਆਸਾਨੀ ਨਾਲ ਬੁਕਿੰਗ ਕਰ ਸਕਦੀ ਹੈ। ਇਸ ਤੋਂ ਇਲਾਵਾ ਸਰਕਾਰੀ ਸੇਵਾ ਕੇਂਦਰਾਂ ਰਾਹੀਂ ਵੀ ਕਮਰੇ ਬੁੱਕ ਕੀਤੇ ਜਾ ਸਕਦੇ ਹਨ।

ਇਸ ਲਈ ਸੰਗਤ ਆਪਣਾ ਪਛਾਣ ਪੱਤਰ/ਈ-ਕੇਵਾਈਸੀ ਅਪਲੋਡ ਕਰ ਕੇ ਰਿਹਾਇਸ਼ ਦੀ ਬੁਕਿੰਗ ਕਰ ਸਕਦੀ ਹੈ। ਪੰਜਾਬ ਸਰਕਾਰ ਨੇ ਪੂਰਾ ਬੁਕਿੰਗ ਸਿਸਟਮ ਇਸ ਤਰ੍ਹਾਂ ਤਿਆਰ ਕੀਤਾ ਹੈ ਕਿ ਹਰ ਸ਼ਰਧਾਲੂ ਨੂੰ ਉੱਚ ਪੱਧਰੀ ਸੁਵਿਧਾ ਮਿਲੇ। ਉਨ੍ਹਾਂ ਅਪੀਲ ਕੀਤੀ ਕਿ ਸਾਰੇ ਯਾਤਰੀ ਜੋ ਸ੍ਰੀ ਅਨੰਦਪੁਰ ਸਾਹਿਬ ਆਉਣ ਦੀ ਯੋਜਨਾ ਬਣਾ ਰਹੇ ਹਨ, ਉਹ ਸਮੇਂ-ਸਿਰ ਇਸ ਸੁਵਿਧਾ ਦਾ ਲਾਭ ਚੁੱਕਣ ਤਾਂ ਜੋ ਸਮਾਰੋਹ ਦੌਰਾਨ ਰਹਿਣ ਲਈ ਕੋਈ ਦਿੱਕਤ ਨਾ ਆਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ 500 ਈ-ਰਿਕਸ਼ੇ ਅਤੇ ਗਾਲਫ ਕਾਰਟਾਂ ਦੀ ਸੇਵਾ ਵੀ ਮੁਹੱਈਆ ਕਰਵਾਈ ਜਾਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਸਰਕਾਰ ਵੱਲੋਂ ਨਵਾਂ ਇਮੀਗ੍ਰੇਸ਼ਨ ਬਿੱਲ C-12 ਪਾਸ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ ਸਰਾਭਾ ਨਗਰ ਇਲਾਕੇ ਵਿੱਚ ਇੱਕ ਪਰਿਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਕਈ ਇਲਾਕਿਆਂ ‘ਚ ਰੂਪਨਗਰ, ਜਲਾਲਾਬਾਦ, ਤਰਨਤਾਰਨ

|

|

|

ਸ਼ਨਿਚਰਵਾਰ, ੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਜੇ.ਪੀ. ਨਗਰ ਸਥਿਤ ਸਵਾਮੀ ਸੰਤ ਦਾਸ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਵਿੱਚ ਪ੍ਰਵਾਸੀਆਂ ਅਤੇ ਸ਼ਰਨਾਰਥੀਆਂ ਨੂੰ ਲੈ ਕੇ

|

|

|

ਖ਼ਬਰਿਸਤਾਨ ਨੈੱਟਵਰਕ: ਇੰਡੋਨੇਸ਼ੀਆ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਰਾਈਟ ਟੂ ਐਜੂਕੇਸ਼ਨ (RTE) ਐਕਟ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ