ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਚੋਲਾਂਗ ਟੋਲ ਪਲਾਜ਼ਾ, ਨੈਸ਼ਨਲ ਹਾਈਵੇਅ ਜਲੰਧਰ-ਪਠਾਨਕੋਟ ‘ਤੇ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ‘ਚ ਮਾਂ ਬੇਟੇ ਦਸੂਹਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇੱਕ ਨੌਜਵਾਨ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਾਜੇਚੱਕ ਦਾ ਨਿਵਾਸੀ ਦੱਸਿਆ ਜਾ ਰਿਹਾ ਹੈ।
ਚਸ਼ਮਦੀਦਾਂ ਅਨੁਸਾਰ ਹਾਦਸਾ ਉਸ ਸਮੇਂ ਹੋਇਆ ਜਦੋਂ ਇੱਕ ਕਾਰ ਟੋਲ ਪਲਾਜ਼ਾ ‘ਤੇ ਪਰਚੀ ਕਟਵਾਉਣ ਲਈ ਖੜ੍ਹੀ ਸੀ। ਉਦੋਂ ਹੀ ਪਿੱਛੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਹੋਰ ਗੱਡੀ ਨੇ ਖੜ੍ਹੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਤਿੰਨ ਲੋਕਾਂ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ।