ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਪੇਸ਼ ਹੋਏ। ਲੱਗਭਗ 45 ਮਿੰਟ ਤੱਕ ਸੀਐਮ ਮਾਨ ਅੰਦਰ ਰਹੇ। ਪੇਸ਼ੀ ਦੇ ਬਾਅਦ ਸੀਐਮ ਮਾਨ ਨੇ ਕਿਹਾ ਕਿ ਮੇਰੇ ਜੋ ਵੀ ਬਿਆਨ ਹਨ, ਉਨ੍ਹਾਂ ਬਾਰੇ ਮੈਂ ਆਪਣੇ ਜਥੇਦਾਰ ਨੂੰ ਸਪੱਸ਼ਟੀਕਰਨ ਦੇ ਦਿੱਤਾ ਹੈ। ਸੀਐੱਮ ਭਗਵੰਤ ਮਾਨ ਤੋਂ ਬਾਅਦ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਮੰਨਿਆ ਹੈ ਕਿ ਉਨ੍ਹਾਂ ਨੂੰ ਸਿੱਖ ਸਿਧਾਂਤਾਂ ਅਤੇ ਮਰਯਾਦਾਵਾਂ ਦਾ ਪੂਰਾ ਗਿਆਨ ਨਹੀਂ ਹੈ। ਜਥੇਦਾਰ ਨੇ ਇੱਕ ਵਾਇਰਲ ਵੀਡੀਓ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇਗੀ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਅਨੁਸਾਰ ਸਿੱਖ ਸੰਸਥਾਵਾਂ ਦੀ ਮਰਯਾਦਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।
CM ਮਾਨ- ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਔਕਾਤ ਨਹੀਂ
ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ‘ਤੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਦਿਲੋਂ ਸਤਿਕਾਰ ਕਰਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ “ਮੇਰੀ ਇੰਨੀ ਔਕਾਤ ਨਹੀਂ ਕਿ ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਵਾਂ।” ਉਨ੍ਹਾਂ ਕਿਹਾ ਕਿ ਉਹ ਇੱਕ ਨਿਮਾਣੇ ਸਿੱਖ ਵਜੋਂ ਗੁਰੂ ਘਰ ਨਤਮਸਤਕ ਹੁੰਦੇ ਹਨ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ, “ਮੁੱਖ ਮੰਤਰੀ ਇੱਥੇ ਆਏ ਅਤੇ ਆਪਣਾ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਗੋਲਕ ਬਾਰੇ ਵੀ ਸਪੱਸ਼ਟੀਕਰਨ ਦਿੱਤਾ, ਜੋ ਅਸੀਂ ਰੱਖਿਆ ਹੈ। ਆਉਣ ਵਾਲੇ ਦਿਨਾਂ ਵਿੱਚ, 5 ਸਿੰਘ ਸਾਹਿਬਾਨ ਦੀ ਮੀਟਿੰਗ ਹੋਵੇਗੀ ਅਤੇ ਇਸ ‘ਤੇ ਚਰਚਾ ਕਰਨਗੇ। ਉਨ੍ਹਾਂ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ ਨੂੰ ਵੀ ਸਪੱਸ਼ਟ ਕੀਤਾ। ਮਾਨ ਨੇ ਮੰਨਿਆ ਕਿ ਉਨ੍ਹਾਂ ਨੂੰ ਬਹੁਤ ਸਾਰੇ ਮੁੱਦਿਆਂ ‘ਤੇ ਗੱਲ ਨਹੀਂ ਕਰਨੀ ਚਾਹੀਦੀ ਸੀ। ਜਥੇਦਾਰ ਨੇ ਕਿਹਾ ਕਿ ਚਰਚਾ ਬਹੁਤ ਚੰਗੇ ਮਾਹੌਲ ਵਿੱਚ ਹੋਈ।