ਜਲੰਧਰ ਦੇ ਹਾਈ-ਪ੍ਰੋਫਾਈਲ ਮਾਡਲ ਟਾਊਨ ਇਲਾਕੇ ਵਿੱਚ ਅੱਜ ਸਵੇਰੇ ਇੱਕ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਅਣਪਛਾਤਾ ਚੋਰ ਟੈਨ ਕੌਫੀ ਕੈਫੇ ਵਿੱਚ ਨਾਲ ਲੱਗਦੀ ਇਮਾਰਤ ਦੀ ਦੂਜੀ ਮੰਜ਼ਿਲ ਦੀ ਕੰਧ ਟੱਪ ਕੇ ਦਾਖਲ ਹੋਏ। ਮਾਲਕ ਅਨੁਸਾਰ ਚੋਰ ਨੇ ਕੈਸ਼ ਸਮੇਤ ਟੈਨ ਕੌਫੀ ਦੀ ਮਸ਼ੀਨ ਲੈ ਕੇ ਫਰਾਰ ਹੋ ਗਿਆ ਹੈ।
ਚੋਰਾਂ ਨੇ ਤਿਜੌਰੀ ਨੂੰ ਤੋੜ ਕੇ ਲਗਭਗ ₹40,000 ਨਕਦ ਚੋਰੀ ਕਰ ਲਈ ਅਤੇ ਫਰਾਰ ਹੋ ਗਏ। ਇਸ ਘਟਨਾ ਦੀ ਸੀਸੀ ਟੀਵੀ ਵੀ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਕੇ ਤਫਤੀਸ਼ ਸ਼ੁਰੂ ਕਰ ਦਿੱਤੀ।
ਮਾਡਲ ਟਾਊਨ ਵਰਗੇ ਵਿਅਸਤ ਅਤੇ ਸੁਰੱਖਿਅਤ ਮੰਨੇ ਜਾਂਦੇ ਇਲਾਕੇ ਵਿੱਚ ਚੋਰੀ ਦੀ ਇਸ ਵੱਡੀ ਘਟਨਾ ਨੇ ਸਥਾਨਕ ਵਪਾਰੀਆਂ ਅਤੇ ਨਿਵਾਸੀਆਂ ਵਿੱਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੁਲਿਸ ਨੇ ਨੇੜਲੀਆਂ ਦੁਕਾਨਾਂ ਅਤੇ ਇਮਾਰਤਾਂ ਦੇ CCTV ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਚੋਰਾਂ ਦੀ ਭਾਲ ਜਾਰੀ ਹੈ।