ਖਬਰਿਸਤਾਨ ਨੈੱਟਵਰਕ- ਪੰਜਾਬ ਵਿੱਚ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਬਲਾਕ ਵਿੱਚ ਪੰਜ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਬਲਾਕ ਦੇ ਸਾਰੇ ਸਕੂਲ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਰਹਿਣਗੇ।
ਇਹ ਫੈਸਲਾ ਇਲਾਕੇ ਵਿੱਚ ਵੱਡੇ ਪੱਧਰ ਉਤੇ ਹੋ ਰਹੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ਼ਹੀਦੀ ਸ਼ਤਾਬਦੀ ਨੂੰ ਮਨਾਉਣ ਸਬੰਧੀ ਆਯੋਜਿਤ ਸਮਾਗਮਾਂ ਵਿੱਚ ਸੰਗਤਾਂ ਦੇ ਵੱਡੀ ਗਿਣਤੀ ਵਿਚ ਪਹੁੰਚਣ ਦੀ ਉਮੀਦ ਹੈ। ਇਸ ਵੇਲੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚ ਰਹੇ ਹਨ, ਜਿਸ ਕਾਰਨ ਆਵਾਜਾਈ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਨੂੰ ਅਸਥਾਈ ਤੌਰ ‘ਤੇ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।