View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 31 ਮਈ ਨੂੰ ਰਾਤ 9:30 ਵਜੇ ਤੋਂ ਰਾਤ 10 ਵਜੇ ਤੱਕ ਜ਼ਿਲ੍ਹੇ ਵਿੱਚ ਬਲੈਕ ਆਊਟ ਦਾ ਅਭਿਆਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਲੈਕ ਆਊਟ ਤੋਂ ਪਹਿਲਾਂ ਸਾਇਰਨ ਦੀ ਅਵਾਜ਼ ਸੁਣਾਈ ਦੇਵੇਗੀ ਅਤੇ ਇਸ ਸਮੇਂ ਦੌਰਾਨ ਐਮਰਜੈਂਸੀ ਸੇਵਾਵਾਂ ਵਾਲੇ ਅਦਾਰਿਆਂ ਤੋਂ ਇਲਾਵਾ ਪੂਰੇ ਜ਼ਿਲ੍ਹੇ ਵਿੱਚ ਲਾਈਟ ਬੰਦ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨਗਰ ਨਿਗਮ ਵਲੋਂ ਵੀ ਉਕਤ ਸਮੇਂ ਦੌਰਾਨ ਸਟਰੀਟ ਲਾਈਟਾਂ ਦੀ ਲਾਈਟ ਬੰਦ ਕਰ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਬਲੈਕ ਆਊਟ ਦੌਰਾਨ ਜ਼ਿਲ੍ਹਾ ਵਾਸੀ ਜਨਰੇਟਰਾਂ ਅਤੇ ਇਨਵਰਟਰਾਂ ਰਾਹੀਂ ਲਾਈਟ ਦੀ ਵਰਤੋਂ ਨਾ ਕਰਨ। 

  ਉਨ੍ਹਾਂ ਦੱਸਿਆ ਕਿ ਬਲੈਕ ਆਊਟ ਦੇ ਅਭਿਆਸ ਦੌਰਾਨ ਘਰਾਂ ਤੋਂ ਬਾਹਰ ਵਾਲੀਆਂ ਲਾਈਟਾਂ ਵੀ ਬੰਦ ਰੱਖੀਆਂ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਸ਼ਹਿਰ ਵਿੱਚ ਸਾਇਰਨ ਹੋਰ ਵਧਾਏ ਗਏ ਹਨ, ਪਰ ਫਿਰ ਵੀ ਜੇਕਰ ਇਸ ਸਬੰਧੀ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਜ਼ਿਲ੍ਹਾ ਪ੍ਰਸਾਸ਼ਨ ਦੇ ਕੰਟਰੋਲ ਰੂਮ ਨੰਬਰ 0181-2224417’ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। 

ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਕਰਵਾਇਆ ਜਾ ਰਿਹੈ ਅਭਿਆਸ 

 ਡਾ. ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਹ ਬਲੈਕ ਆਊਟ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਇਕ ਅਭਿਆਸ ਵਜੋਂ ਕਰਵਾਇਆ ਜਾ ਰਿਹਾ ਹੈ, ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਅਭਿਆਸ ਦੌਰਾਨ ਸੁਰੱਖਿਆ ਉਪਾਵਾਂ ਦੀ ਪਾਲਣਾ ਜ਼ਰੂਰੀ ਹੈ।

   ਡਾ. ਅਗਰਵਾਲ ਨੇ ਦੱਸਿਆ ਕਿ ਬਲੈਕ ਆਊਟ ਦੌਰਾਨ ਗੈਰ ਜ਼ਰੂਰੀ ਤੌਰ ‘ਤੇ ਵਾਹਨਾਂ ਰਾਹੀਂ ਸਫਰ ਨਾ ਕੀਤਾ ਜਾਵੇ ਅਤੇ ਜ਼ਰੂਰੀ ਸਫ਼ਰ ਕਰਨ ‘ਤੇ ਬਲੈਕ ਆਊਟ ਦੇ ਸਮੇਂ ਦੌਰਾਨ ਆਪਣੇ ਵਾਹਨ ਸੜਕ ਦੇ ਇਕ ਪਾਸੇ ਲਗਾਕੇ ਲਾਈਟ ਬੰਦ ਕੀਤੀ ਜਾਵੇ।

ਬਲੈਕਆਊਟ ਤੋਂ ਕਰਵਾਈ ਜਾਵੇਗੀ ਮੌਕ ਡਰਿੱਲ 

    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲੈਕ ਆਊਟ ਤੋਂ ਪਹਿਲਾਂ 31 ਮਈ ਨੂੰ ਹੀ ਸ਼ਾਮ 6 ਵਜੇ ਕੈਂਟ ਬੋਰਡ ਦਫ਼ਤਰ, ਨੇੜੇ ਜਵਾਹਰ ਪਾਰਕ ਜਲੰਧਰ ਕੈਂਟ ਵਿਖੇ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਹਿਤਿਆਤ ਵਜੋਂ ਮੌਕ ਡਰਿੱਲ ਕਰਵਾਈ ਜਾਂਦੀ ਹੈ। ਮੌਕ ਡਰਿੱਲ ਦੌਰਾਨ ਜਿਥੇ ਜਨਤਾ ਦੀ ਜਾਨ-ਮਾਲ ਦੀ ਰੱਖਿਆ ਕਰਨ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਂਦਾ ਹੈ, ਉਥੇ ਹੀ ਜ਼ਰੂਰੀ ਸੇਵਾਵਾਂ ਜਿਵੇਂ ਖਾਧ ਪਦਾਰਥਾਂ ਦੀ ਉਪਲਬੱਧਤਾ, ਸਿਹਤ ਸੇਵਾਵਾਂ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਮੁੱਹਈਆ ਕਰਵਾਉਣ ਦਾ ਅਭਿਆਸ ਕਰਵਾਇਆ ਜਾਂਦਾ ਹੈ।

DC ਦੀ ਜਲੰਧਰ ਵਾਸੀਆਂ ਨੂੰ ਅਪੀਲ 

   ਡਾ. ਅਗਰਵਾਲ ਨੇ ਅੱਗੇ ਦੱਸਿਆ ਕਿ ਮੌਕ ਡਰਿੱਲ ਦੌਰਾਨ ਐਨ.ਡੀ.ਆਰ.ਐਫ. ਤੇ ਐਸ.ਡੀ.ਆਰ.ਐਫ., ਬੀ.ਐਸ.ਐਫ.ਅਤੇ ਫੌਜ ਆਦਿ ਸਮੇਤ ਹੋਰ ਜ਼ਰੂਰੀ ਸੇਵਾਵਾਂ ਨਾਲ ਜੁੜੇ ਵਿਭਾਗ ਸ਼ਾਮਿਲ ਹੋਣਗੇ ਅਤੇ ਐਮਰਜੈਂਸੀ ਹਾਲਾਤ ਦੌਰਾਨ ਜੋ ਸੁਰੱਖਿਆ ਉਪਾਅ ਵਰਤੇ ਜਾਂਦੇ ਹਨ, ਉਨ੍ਹਾਂ ਉਪਾਵਾਂ ਨੂੰ ਯਕੀਨੀ ਬਣਾਉਣ ਲਈ ਅਭਿਆਸ ਕਰਨਗੇ। 

     ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆ ਨੂੰ ਇਹ ਵੀ ਅਪੀਲ ਕੀਤੀ ਕਿ ਅਭਿਆਸ ਦੌਰਾਨ ਸਰਕਾਰ ਅਤੇ ਪ੍ਰਸਾਸ਼ਨ ਵਲੋਂ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਹਦਾਇਤਾਂ ਦੀ ਪਾਲਣਾ ਕਰਕੇ ਜਿੰਮੇਵਾਰ ਨਾਗਰਿਕ ਦੀ ਭੂਮਿਕਾ ਨਿਭਾੳਂਦਿਆਂ ਪੂਰਨ ਸਹਿਯੋਗ ਦਿੱਤਾ ਜਾਵੇ। 

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆ ‘ਚ ਇੰਨੇ ਵਜੇ ਹੋਵੇਗਾ BLACKOUT

ਜਲੰਧਰ – ਰਾਤ 9.30 ਤੋਂ 10.00 ਵਜੇ ਤੱਕ 

ਗੁਰਦਾਸਪੁਰ – ਰਾਤ 8.00 ਤੋਂ 8.30 ਵਜੇ ਤੱਕ 

ਅੰਮ੍ਰਿਤਸਰ – ਰਾਤ 8.00 ਤੋਂ 8.30 ਵਜੇ ਤੱਕ 

ਫਿਰੋਜ਼ਪੁਰ – ਰਾਤ 9.00 ਤੋਂ 9.30 ਵਜੇ ਤੱਕ 

ਬਰਨਾਲਾ – ਰਾਤ 8.30 ਤੋਂ 9.00 ਵਜੇ ਤੱਕ 

ਕਪੂਰਥਲਾ- ਰਾਤ 9.30 ਤੋਂ 10.00 ਵਜੇ ਤੱਕ 

ਫਗਵਾੜਾ – ਰਾਤ 9.30 ਤੋਂ 10.00 ਵਜੇ ਤੱਕ  

ਚੰਡੀਗੜ੍ਹ –  ਰਾਤ 8.00 ਤੋਂ 8.10 ਤੱਕ 

 

ਹੁਸ਼ਿਆਰਪੁਰ – ਰਾਤ 8.00 ਤੋਂ 8.15 ਤੱਕ

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਬਾਅਦ ਹੁਣ

|

|

|

ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਮੈਂਡੀ ਤੱਖੜ ਇੱਕ ਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਕੇਸਰੀ ਮੀਡੀਆ ਗਰੁੱਪ ‘ਤੇ ਪ੍ਰਦੂਸ਼ਣ ਕੰਟਰੋਲ ਬੋਰਡ

|

|

|

ਜਲੰਧਰ–ਅੰਮ੍ਰਿਤਸਰ ਹਾਈਵੇ ‘ਤੇ ਸਵੇਰੇ ਉਸ ਸਮੇਂ ਹੜ੍ਹਕੜ ਮਚ ਗਈ, ਜਦੋਂ

|

|

|

ਖ਼ਬਰਿਸਤਾਨ ਨੈੱਟਵਰਕ : ਪੰਜਾਬ ਵਿੱਚ ਧਮਕੀ ਭਰੇ ਈਮੇਲ ਮਿਲਣ ਦਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ