View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਜਲੰਧਰ ਵਿੱਚ ਚੋਰੀ ਦੀਆਂ ਘਟਨਾਵਾਂ ਦਾ ਗ੍ਰਾਫ ਲਗਾਤਾਰ ਵਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਡਾ. ਬੀ.ਆਰ. ਅੰਬੇਡਕਰ ਚੌਕ (ਨਕੋਦਰ ਚੌਕ) ਦੇ ਨੇੜਿਓਂ ਸਾਹਮਣੇ ਆਇਆ ਹੈ, ਜਿਥੇ ਲੋਕਾਂ ਨੇ ਅਜੀਤ ਨਗਰ ਵਿਚ ਚੋਰੀ ਕਰਨ ਆਏ ਚੋਰ ਨੂੰ ਕਾਬੂ ਕਰ ਲਿਆ ਤੇ ਲੋਕਾਂ ਨੇ ਉਸ ਦੀ ਛਿੱਤਰ ਪਰੇਡ ਵੀ ਕੀਤੀ।

ਜਾਣੋੇ ਪੂਰਾ ਮਾਮਲਾ

ਇੱਕ ਵਿਅਕਤੀ ਨੇ ਦੱਸਿਆ ਕਿ ਉਹ ਆਪਣੇ ਬੱਚੇ ਨੂੰ ਸਕੂਲ ਛੱਡ ਕੇ ਆ ਰਿਹਾ ਸੀ ਕਿ ਇੱਕ ਲੁਟੇਰੇ ਨੇ ਉਸ ਦਾ ਫ਼ੋਨ ਖੋਹ ਲਿਆ ਅਤੇ ਡਾ. ਬੀ.ਆਰ. ਅੰਬੇਡਕਰ ਚੌਕ ਨੇੜੇ ਭੱਜ ਗਿਆ। ਪੀੜਤ ਨੇ ਚੋਰ ਨੂੰ ਫੜਨ ਲਈ ਰੌਲਾ ਪਾਇਆ। ਉਸਨੇ ਕਿਹਾ ਕਿ ਉਸਨੇ ਆਪਣੀ ਮੋਟਰਸਾਈਕਲ ‘ਤੇ ਚੋਰ ਦਾ ਪਿੱਛਾ ਕੀਤਾ, ਪਰ ਚੋਰ ਨੇ ਉਸ ਨੂੰ ਧੱਕਾ ਦੇ ਦਿੱਤਾ। ਨੇੜ ਹੀ ਕੂੜਾ ਚੁੱਕਣ ਵਾਲੇ ਨੇ ਹਿੰਮਤ ਦਿਖਾਉਂਦੇ ਹੋਏ ਚੋਰ ਨੂੰ ਕਾਬੂ ਕਰ ਲਿਆ। ਉਸਨੇ ਕਿਹਾ ਕਿ ਫ਼ੋਨ ਬਰਾਮਦ ਹੋ ਗਿਆ ਹੈ। ਇਸ ਘਟਨਾ ਨਾਲ ਕਾਫੀ ਹੰਗਾਮਾ ਹੋਇਆ।

ਇਲਾਕੇ ਦੇ ਲੋਕ ਗੁੱਸੇ ਵਿਚ

ਲੋਕਾਂ ਦਾ ਕਹਿਣਾ ਹੈ ਕਿ ਇਹ ਚੋਰ ਸੜਕਾਂ ‘ਤੇ ਅਕਸਰ ਘੁੰਮਦਾ ਹੈ। ਘਟਨਾ ‘ਤੇ ਲੋਕਾਂ ਨੂੰ ਕਾਫੀ ਗੁੱਸਾ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਦੋਂ ਇੱਕ ਸਾਬਕਾ ਪੁਲਿਸ ਅਧਿਕਾਰੀ ਨੇ ਏ.ਐਸ.ਆਈ. ਕੁਲਵਿੰਦਰ ਸਿੰਘ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਅਧਿਕਾਰੀ ਨੇ ਉਸਨੂੰ ਥਾਣੇ ਆਉਣ ਲਈ ਕਿਹਾ। ਇਸ ਉਤੇ ਲੋਕਾਂ ਨੇ ਗੁੱਸੇ ਵਿੱਚ ਆ ਕੇ ਕਿਹਾ ਕਿ ਉਹ ਥਾਣੇ ਨਹੀਂ ਜਾਣਗੇ। ਹੰਗਾਮੇ ਤੋਂ ਬਾਅਦ, ਏਐਸਆਈ ਨੇ ਲੋਕਾਂ ਦੀ ਗੱਲ ਸੁਣੀ। ਇਲਾਕੇ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਇਲਾਕੇ ਵਿੱਚ ਕਈ ਚੋਰੀਆਂ ਹੋਈਆਂ ਹਨ। ਉਸਨੇ ਇਸ ਮਾਮਲੇ ਸੰਬੰਧੀ ਪੁਲਿਸ ਸਟੇਸ਼ਨ 4 ਵਿੱਚ ਸ਼ਿਕਾਇਤਾਂ ਦਰਜ ਕਰਵਾਈਆਂ ਸਨ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਪੁਲਿਸ ਸਟੇਸ਼ਨ 4 ਵਿੱਚ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਸੀ। ਉਨ੍ਹਾਂ ਮੰਗ ਕੀਤੀ ਕਿ ਚੋਰ ਨੂੰ ਫੜ ਕੇ ਹਵਾਲਾਤ ਵਿੱਚ ਬੰਦ ਕੀਤਾ ਜਾਵੇ। ਚੋਰ ਦੀ ਬਾਈਕ ਜ਼ਬਤ ਕਰ ਲਈ ਗਈ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਸ ਨੂੰ ਫੜ ਕੇ ਹਵਾਲਾਤ ਵਿਚ ਬੰਦ ਕੀਤਾ ਜਾਵੇਗਾ, ਜਿਸ ਤੋਂ ਬਾਅਦ ਲੋਕਾਂ ਨੇ ਚੋਰ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ