ਕਪੂਰਥਲਾ ਦੇ ਪਿੰਡ ਸੈਦੋ ਭੁਲਾਣਾ ‘ਚ ਚੋਰਾਂ ਨੇ ਇੱਕ ਅਧਿਆਪਕ ਦੇ ਘਰ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ| ਇਸ ਘਟਨਾ ਦੀ ਵਿਡੀਉ ਘਰ ਦੇ ਨੇੜੇ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ। ਚੋਰਾਂ ਨੇ ਲੱਖਾਂ ਦਾ ਸਾਮਾਨ ਚੋਰੀ ਕਰ ਲਿਆ | ਪੀੜਤਾ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਨੇ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਰਮਨ ਕੁਮਾਰ ਪੁੱਤਰ ਜੋਗਿੰਦਰ ਪਾਲ ਵਾਸੀ ਅੰਮ੍ਰਿਤਸਰ ਕਿਰਾਏਦਾਰ ਪਿੰਡ ਸੈਦੋ ਭੁਲਾਣਾ ਨੇ ਦੱਸਿਆ ਕਿ ਉਹ ਭੁਲਾਣਾ ਦੇ ਸਕੂਲ ਵਿੱਚ ਅਧਿਆਪਕ ਹੈ। ਸਕੂਲ ਦੀਆਂ ਛੁੱਟੀਆਂ ਤੋਂ ਬਾਅਦ ਉਹ ਅੰਮ੍ਰਿਤਸਰ ਸਥਿਤ ਆਪਣੇ ਘਰ ਚਲੇ ਗਏ ਸਨ । ਉਨ੍ਹਾਂ ਨੂੰ ਗੁਆਂਢੀਆਂ ਦਾ ਫੋਨ ਆਇਆ ਕਿ ਉਨ੍ਹਾਂ ਦੇ ਘਰ ਦੇ ਤਾਲੇ ਟੁੱਟੇ ਹੋਏ ਹਨ। ਜਦੋਂ ਉਹ ਘਰ ਆਇਆ ਤਾਂ ਦੇਖਿਆ ਕਿ ਘਰ ਦਾ ਸਾਰਾ ਸਮਾਨ ਖਿਲਰਿਆ ਪਿਆ ਸੀ।
ਮੁੱਢਲੀ ਜਾਂਚ ਅਨੁਸਾਰ ਘਰ ‘ਚੋਂ ਸੈਮਸੰਗ ਐਲ.ਈ.ਡੀ.ਟੀ.ਵੀ., ਇਨਵਰਟਰ ਸੈੱਟ, ਕੋਟ ਪੈਂਟ ਸੂਟ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਹੋ ਗਈ। ਅਣਪਛਾਤੇ ਚੋਰਾਂ ਦੀ ਇਹ ਗਤੀਵਿਧੀ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਜਿਸ ਵਿੱਚ ਅੱਧੀ ਰਾਤ ਤੋਂ ਬਾਅਦ ਦੋ ਬਾਈਕ ਸਵਾਰ ਸ਼ੱਕੀ ਢੰਗ ਨਾਲ ਘੁੰਮਦੇ ਦੇਖੇ ਗਏ। ਜਿਸ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ।
ਇੰਚਾਰਜ ਏਐਸਆਈ ਪੂਰਨਚੰਦ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਚੋਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਫਿਲਹਾਲ ਥਾਣਾ ਸਦਰ ‘ਚ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।