ਖ਼ਬਰਿਸਤਾਨ ਨੈੱਟਵਰਕ: ਮਾਨਸਾ ‘ਚ ਖਿਆਲਾ ਕਲਾਂ ਪਿੰਡ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਦੋ ਸਵਿਫਟ ਕਾਰਾਂ ਵਿਚਕਾਰ ਆਹਮੋ-ਸਾਹਮਣੇ ਟੱਕਰ ਕਾਰਨ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਜਖਮੀ ਹੋ ਹੀਆ ਹੈ। ਹਾਲਾਂਕਿ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਦੱਸ ਦੇਈਏ ਕਿ ਇਸ ਹਾਦਸੇ ‘ਚ ਪਤੀ-ਪਤਨੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ । ਜਦਕਿ ਜ਼ਖਮੀ ਵਿਅਕਤੀ ਦੀ ਹਾਲਤ ਨਾਜ਼ੁਕ ਹੋਣ ‘ਤੇ ਅਤੇ ਉਸਨੂੰ ਉੱਚ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਐਸ.ਐਮ.ਓ. ਗੁਰਮੀਤ ਗੁਰਮੇਲ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਰਤੀਆ, ਫਤਿਹਾਬਾਦ (ਹਰਿਆਣਾ) ਦੇ ਰਹਿਣ ਵਾਲੇ ਉਪਕਾਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਸੁਪਿੰਦਰ ਕੌਰ ਵਜੋਂ ਹੋਈ ਹੈ। ਹਾਦਸੇ ਵਿੱਚ ਜਾਨ ਗੁਆਉਣ ਵਾਲਾ ਤੀਜਾ ਵਿਅਕਤੀ ਖਿਆਲਾ ਪਿੰਡ ਦਾ ਰਹਿਣ ਵਾਲਾ ਬਲਕਾਰ ਸਿੰਘ ਹੈ।
ਜ਼ਖ਼ਮੀ ਦੀ ਹਾਲਤ: ਧਲੇਵਾ ਨਿਵਾਸੀ ਅਮਨਪ੍ਰੀਤ ਸਿੰਘ ਇਸ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਬਿਹਤਰ ਇਲਾਜ ਲਈ ਬਾਹਰੀ ਹਸਪਤਾਲ ਰੈਫਰ ਕੀਤਾ ਗਿਆ ਹੈ। ਸਥਾਨਕ ਥਾਣਾ ਪੁਲਿਸ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ ਅਤੇ ਮਾਮਲੇ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।