ਖ਼ਬਰਿਸਤਾਨ ਨੈੱਟਵਰਕ: ਦੇਸ਼ ‘ਚ ਗਰਮੀ ਦਾ ਕਹਿਰ ਜਾਰੀ ਹੈ | ਹਰਿਆਣਾ ਵਿੱਚ ਗਰਮੀ ਨੇ ਆਪਣਾ ਰਿਕਾਰਡ ਤੋੜ ਦਿੱਤਾ ਹੈ। ਇਸ ਸੀਜ਼ਨ ਵਿੱਚ ਪਹਿਲੀ ਵਾਰ ਸਿਰਸਾ ਵਿੱਚ ਤਾਪਮਾਨ 47 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਕਾਰਨ 6 ਜ਼ਿਲ੍ਹਿਆਂ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਤੋਂ ਬਾਅਦ, ਹੋਰ ਜ਼ਿਲ੍ਹਿਆਂ ਵਿੱਚ ਵੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਦੀ ਸੰਭਾਵਨਾ ਹੈ।
ਇਨ੍ਹਾਂ ਜ਼ਿਲ੍ਹਿਆਂ- ਸਿਰਸਾ, ਹਿਸਾਰ, ਭਿਵਾਨੀ, ਚਰਖੀ ਦਾਦਰੀ, ਝੱਜਰ, ਰੋਹਤਕ, ਮਹਿੰਦਰਗੜ੍ਹ, ਰੇਵਾੜੀ, ਗੁੜਗਾਓਂ, ਫਰੀਦਾਬਾਦ, ਪਲਵਲ ਅਤੇ ਨੂਹ ਵਰਗੇ 12 ਜ਼ਿਲ੍ਹਿਆਂ ਲੂ ਜਾਰੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਫਤਿਹਾਬਾਦ ‘ਚ ਸਕੂਲਾਂ ਦਾ ਸਮਾਂ ਬਦਲਿਆ ਸੀ| ਜਦ ਕਿ ਹੁਣ ਹਿਸਾਰ ਅਤੇ ਚਰਖੀ ਦਾਦਰੀ ਵਿੱਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਇਹ ਸਕੂਲ ਹੁਣ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਹੀ ਖੁੱਲ੍ਹਾ ਰਹੇਗਾ। ਹਾਲਾਂਕਿ, ਅਧਿਆਪਕਾਂ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 1.30 ਵਜੇ ਤੱਕ ਹੋਵੇਗਾ ਤਾਂ ਜੋ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਦੇ ਨਾਲ-ਨਾਲ ਸਕੂਲ ਦਾ ਕੰਮ ਵੀ ਜਾਰੀ ਰਹਿ ਸਕੇ।
ਇਸ ਤੋਂ ਇਲਾਵਾ ਸਿਰਸਾ, ਫਤਿਹਾਬਾਦ ਅਤੇ ਰਿਵਾੜੀ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਹੁਣ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਚੱਲਣਗੇ। ਜਦਕਿ ਮਹਿੰਦਰਗੜ੍ਹ ਵਿੱਚ, ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਸਕੂਲ ਅਤੇ ਕਾਲਜ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਚੱਲਣਗੇ।