View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਬੁੱਧਵਾਰ, ੨੬ ਭਾਦੋਂ (ਸੰਮਤ ੫੫੦ ਨਾਨਕਸ਼ਾਹੀ) ੧੦ ਸਤੰਬਰ, ੨੦੨੫ (ਅੰਗ: ੬੪੬)

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥


(ਵਿਆਖਿਆ)

 ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਫਾਜ਼ਿਲਕਾ ਦੇ ਮਹਾਰਾਜਾ ਅਗਰਸੇਨ ਚੌਕ ਨੇੜੇ ਅੱਜ ਸਵੇਰੇ ਉਸ ਸਮੇਂ

|

|

|

ਜਲੰਧਰ ਜਿਲ੍ਹੇ ਦੇ ਨਾਮੀ ਕਾਲਜ ਕੇਐਮਵੀ ਅਤੇ ਪ੍ਰਮੁੱਖ ਪ੍ਰਾਈਵੇਟ ਸਕੂਲਾਂ

|

|

|

ਪੰਜਾਬ ‘ਚ ਬੀਤੇ ਦਿਨ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਲਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ