View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਬੁੱਧਵਾਰ, ੧੬ ਮਾਘ (ਸੰਮਤ ੫੫੬ ਨਾਨਕਸ਼ਾਹੀ) ੨੯ ਜਨਵਰੀ, ੨੦੨੫ (ਅੰਗ: ੪੬੫)

ਸਲੋਕ ਮਃ ੧ ॥  ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥ ਜੋਗੀ ਸੁੰਨਿ ਧਿਆਵਨ੍ਹ੍ਹਿ ਜੇਤੇ ਅਲਖ ਨਾਮੁ ਕਰਤਾਰੁ ॥ ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥ ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥ ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥ ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥ ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭਿ ਕਾਈ ਕਾਰ ॥ ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥ ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥ ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥

(ਵਿਆਖਿਆ)

 ਮੁਸਲਮਾਨਾਂ ਨੂੰ ਸ਼ਰਹ ਦੀ ਵਡਿਆਈ (ਸਭ ਤੋਂ ਵਧੀਕ ਚੰਗੀ ਲੱਗਦੀ ਹੈ), ਉਹ ਸ਼ਰਹ ਨੂੰ ਪੜ੍ਹ ਪੜ੍ਹ ਕੇ (ਇਹ) ਵਿਚਾਰ ਕਰਦੇ ਹਨ (ਕਿ) ਰੱਬ ਦਾ ਦੀਦਾਰ ਦੇਖਣ ਲਈ ਜੋ ਮਨੁੱਖ (ਸ਼ਰਹ ਦੀ) ਬੰਦਸ਼ ਵਿਚ ਪੈਂਦੇ ਹਨ, ਉਹੀ ਰੱਬ ਦੇ ਬੰਦੇ ਹਨ। ਹਿੰਦੂ ਸ਼ਾਸਤਰ ਦੁਆਰਾ ਹੀ ਸਾਲਾਹੁਣ-ਜੋਗ ਸੁੰਦਰ ਤੇ ਬੇਅੰਤ ਹਰੀ ਨੂੰ ਸਲਾਹੁੰਦੇ ਹਨ, ਹਰੇਕ ਤੀਰਥ ਤੇ ਨ੍ਹਾਉਂਦੇ ਹਨ, ਮੂਰਤੀਆਂ ਅਗੇ ਭੇਟਾ ਧਰਦੇ ਹਨ ਤੇ ਚੰਦਨ ਆਦਿਕ ਦੇ ਸੁਗੰਧੀ ਵਾਲੇ ਪਦਾਰਥ ਵਰਤਦੇ ਹਨ। ਜੋਗੀ ਲੋਕ ਸਮਾਧੀ ਲਾ ਕੇ ਕਰਤਾਰ ਨੂੰ ਧਿਆਉਂਦੇ ਹਨ ਅਤੇ ‘ਅਲਖ, ਅਲਖ’ ਉਸ ਦਾ ਨਾਮ ਉਚਾਰਦੇ ਹਨ। (ਉਹਨਾਂ ਦੇ ਮਤ ਅਨੁਸਾਰ ਜਿਸ ਦਾ ਉਹ ਸਮਾਧੀ ਵਿਚ ਧਿਆਨ ਧਰਦੇ ਹਨ ਉਹ) ਸੂਖਮ ਸਰੂਪ ਵਾਲਾ ਹੈ, ਉਸ ਉਤੇ ਮਾਇਆ ਦਾ ਪਰਭਾਵ ਨਹੀਂ ਪੈ ਸਕਦਾ ਅਤੇ ਇਹ ਸਾਰਾ (ਜਗਤ ਰੂਪ) ਆਕਾਰ (ਉਸੇ ਦੀ ਹੀ) ਕਾਇਆਂ (ਸਰੀਰ) ਦਾ ਹੈ। ਜੋ ਮਨੁੱਖ ਦਾਨੀ ਹਨ ਉਹਨਾਂ ਦੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ, ਜਦੋਂ (ਉਹ ਕਿਸੇ ਲੋੜਵੰਦੇ ਨੂੰ) ਕੁਝ ਦੇਣ ਦੀ ਵਿਚਾਰ ਕਰਦੇ ਹਨ; (ਪਰ ਲੋੜਵੰਦਿਆਂ ਨੂੰ) ਦੇ ਦੇ ਕੇ (ਉਹ ਅੰਦਰੇ ਅੰਦਰ ਕਰਤਾਰ ਪਾਸੋਂ ਉਸ ਤੋਂ) ਹਜ਼ਾਰਾਂ ਗੁਣਾ ਵਧੀਕ ਮੰਗਦੇ ਹਨ ਅਤੇ (ਬਾਹਰ) ਜਗਤ (ਉਨ੍ਹਾਂ ਦੇ ਦਾਨ ਦੀ) ਵਡਿਆਈ ਕਰਦਾ ਹੈ। (ਦੂਜੇ ਪਾਸੇ, ਜਗਤ ਵਿਚ) ਬੇਅੰਤ ਚੋਰ, ਪਰ-ਇਸਤ੍ਰੀ ਗਾਮੀ, ਝੂਠੇ, ਭੈੜੇ ਤੇ ਵਿਕਾਰੀ ਭੀ ਹਨ, ਜੋ (ਵਿਕਾਰ ਕਰ ਕਰ ਕੇ) ਪਿਛਲੀ ਕੀਤੀ ਕਮਾਈ ਨੂੰ ਮੁਕਾ ਕੇ (ਇਥੋਂ ਖ਼ਾਲੀ ਹੱਥ) ਤੁਰ ਪੈਂਦੇ ਹਨ (ਪਰ ਇਹ ਕਰਤਾਰ ਦੇ ਰੰਗ ਹਨ) ਉਹਨਾਂ ਨੂੰ ਭੀ (ਉਸੇ ਨੇ ਹੀ) ਕੋਈ ਇਹੋ ਜਿਹੀ ਕਾਰ ਸੌਂਪੀ ਹੋਈ ਹੈ। ਜਲ ਵਿਚ ਰਹਿਣ ਵਾਲੇ, ਧਰਤੀ ਉੱਤੇ ਵੱਸਣ ਵਾਲੇ,ਬੇਅੰਤ ਪੁਰੀਆਂ, ਲੋਕਾਂ ਅਤੇ ਬ੍ਰਹਿਮੰਡ ਦੇ ਜੀਵ—ਉਹ ਸਾਰੇ ਜੋ ਕੁਝ ਆਖਦੇ ਹਨ ਸਭ ਕੁਝ, (ਹੇ ਕਰਤਾਰ!) ਤੂੰ ਜਾਣਦਾ ਹੈਂ, ਉਹਨਾਂ ਨੂੰ ਤੇਰਾ ਹੀ ਆਸਰਾ ਹੈ। ਹੇ ਨਾਨਕ! ਭਗਤ ਜਨਾਂ ਨੂੰ ਕੇਵਲ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਦੀ ਤਾਂਘ ਲੱਗੀ ਹੋਈ ਹੈ, ਹਰੀ ਦਾ ਸਦਾ ਅਟੱਲ ਰਹਿਣ ਵਾਲਾ ਨਾਮ ਹੀ ਉਹਨਾਂ ਦਾ ਆਸਰਾ ਹੈ। ਉਹ ਸਦਾ ਦਿਨ ਰਾਤ ਅਨੰਦ ਵਿਚ ਰਹਿੰਦੇ ਹਨ ਅਤੇ (ਆਪ ਨੂੰ) ਗੁਣਵਾਨਾਂ ਦੇ ਪੈਰਾਂ ਦੀ ਖ਼ਾਕ ਸਮਝਦੇ ਹਨ।1।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਦਿਹਾਤੀ ਇਲਾਕੇ ਭੋਗਪੁਰ ਵਿੱਚ ਦੋ ਨੌਜਵਾਨਾਂ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਜ਼ੀਰਕਪੁਰ ਐਰੋਸਿਟੀ ਵਿੱਚ ਸ਼ਨੀਵਾਰ ਨੂੰ ਸਟੇਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਅੱਜ ਪੁਲਿਸ ਵੱਲੋਂ CASO ਆਪ੍ਰੇਸ਼ਨ ਤਹਿਤ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਭੋਗਪੁਰ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਬਾਰਾਦਰੀ ਪੁਲਿਸ ਸਟੇਸ਼ਨ ਦੇ ਬਾਹਰ ਭਾਰੀ ਹੰਗਾਮਾ

|

|

|

ਬਠਿੰਡਾ ਵਿੱਚ ਸੰਘਣੀ ਧੁੰਦ ਕਾਰਨ ਅੱਜ ਸਵੇਰੇ ਬਠਿੰਡਾ-ਬੀਕਾਨੇਰ ਨੈਸ਼ਨਲ ਹਾਈਵੇਅ

|

|

|

ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਬਾਲੀਵੁੱਡ ਗਾਇਕ ਬੀ ਪ੍ਰਾਕ ਨੂੰ ਲਾਰੈਂਸ ਬਿਸ਼ਨੋਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ