ਖਬਰਿਸਤਾਨ ਨੈੱਟਵਰਕ- ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਕੀਤਾ ਜਾ ਰਿਹਾ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਸੂਬਾ ਚੋਣ ਕਮਿਸ਼ਨ ਵਲੋਂ ਜਾਰੀ ਸਮਾਂ ਸਾਰਣੀ ਅਨੁਸਾਰ ਚੋਣ ਪ੍ਰਚਾਰ ਲਈ ਅੱਜ ਆਖਰੀ ਦਿਨ ਹੋਣ ਕਾਰਨ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਹੱਕ ਵਿਚ ਵੋਟਰਾਂ ਦੀ ਲਾਮਬੰਦੀ ਕਰਨ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ।
ਅੱਜ ਸ਼ਾਮ 5 ਵਜੇ ਥੰਮ੍ਹ ਜਾਵੇਗਾ ਚੋਣ ਪ੍ਰਚਾਰ
ਦੱਸ ਦੇਈਏ ਕਿ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ 5 ਵਜੇ ਤੋਂ ਬਾਅਦ ਚੋਣ ਪ੍ਰਚਾਰ ’ਤੇ ਮੁਕੰਮਲ ਪਾਬੰਧੀ ਹੋਵੇਗੀ। ਚੋਣ ਅਧਿਕਾਰੀਆਂ ਦੱਸਿਆ ਕਿ ਚੋਣ ਜ਼ਾਬਤੇ ਦੀ ਪੂਰੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉਤੇ ਬਣਦੀ ਕਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
14 ਦਸੰਬਰ ਨੂੰ ਪੈਣਗੀਆਂ ਵੋਟਾਂ
ਚੋਣਾਂ 14 ਦਸੰਬਰ ਨੂੰ ਹੋਣਗੀਆਂ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਥੇ ਹੀ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ।