No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending topics found.

View All Topics

ਖ਼ਬਰੀਸਤਾਨ ਨੈੱਟਵਰਕ

1:00 PM IST

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਸ਼ਨਿਚਰਵਾਰ, ੪ ਜੇਠ (ਸੰਮਤ ੫੫੭ ਨਾਨਕਸ਼ਾਹੀ)

ਧਨਾਸਰੀ ਮਹਲਾ ੪॥

ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

( ਵਿਆਖਿਆ )

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। ਮੇਹਰ ਕਰ, ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਹੀ ਮੇਰੇ ਮੂੰਹ ਵਿਚ ਆਪਣੇ ਨਾਮ ਦੀ ਸ੍ਵਾਂਤੀ ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਅਫ਼ੀਮ ਆਦਿਕ ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ। ਰਹਾਉ। ਹੇ ਪ੍ਰਭੂ! ਤੂੰ ਗੁਣਾਂ ਦਾ ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੑਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ ਬਖ਼ਸ਼ੇ ਹੋਏ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ ਲੋਕ ਪਰਲੋਕ ਵਿਚ ਬੜੀ ਸੋਭਾ ਮਿਲੀ। ਜਿਨੑਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।




 

|

|

Read this news in :

|

Also Must Read

Don't Miss These:

|

|

|

ਖ਼ਬਰਿਸਤਾਨ ਨੈੱਟਵਰਕ: ਦੀਵਾਲੀ ਅਤੇ ਛੱਠ ਪੂਜਾ ਦੌਰਾਨ ਰੇਲਗੱਡੀਆਂ ਵਿੱਚ ਯਾਤਰੀਆਂ ਦੀ ਭਾਰੀ ਭੀੜ ਨੂੰ ਦੇਖਦੇ ਹੋਏ, ਫਿਰੋਜ਼ਪੁਰ ਰੇਲਵੇ ਡਿਵੀਜ਼ਨ ਨੇ ਯਾਤਰੀਆਂ ਨੂੰ ਕਾਫ਼ੀ ਰਾਹਤ ਦਿੱਤੀ ਹੈ। ਡਿਵੀਜ਼ਨ ਨੇ ਬਿਹਾਰ ਅਤੇ ਉੱਤਰ ਪ੍ਰਦੇਸ਼ ਜਾਣ ਵਾਲੇ ਯਾਤਰੀਆਂ ਲਈ ਕਈ ਵਿਸ਼ੇਸ਼ ਅਣਰਿਜ਼ਰਵਡ ਰੇਲਗੱਡੀਆਂ ਚਲਾਉਣ ਦਾ ਐਲਾਨ ਕੀਤਾ ਹੈ। ਰੇਲਵੇ ਵਿਭਾਗ ਨੇ ਇਨ੍ਹਾਂ ਰੇਲਗੱਡੀਆਂ ਲਈ ਸਮਾਂ-ਸਾਰਣੀ ਵੀ ਜਾਰੀ ਕੀਤੀ […]

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਸੰਵਿਧਾਨ ਚੌਕ (BMC ਚੌਕ) ਵਿਚ ਅੱਜ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਕਾਰਣ ਆਵਾਜਾਈ ਵਿਚ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡੀਸੀ ਦਫ਼ਤਰ ਦੇ ਕਰਮਚਾਰੀ ਪੁਰਾਣੀ ਪੈਨਸ਼ਨ ਪ੍ਰਣਾਲੀ ਦੀ ਬਹਾਲੀ ਲਈ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਨਾਲ ਪੂਰਾ ਟ੍ਰੈਫਿਕ ਸਿਸਟਮ ਠੱਪ ਹੋ ਗਿਆ ਹੈ ਅਤੇ ਭਾਰੀ […]

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਇੱਕ ਫਿਰ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਰਕਾਰ ਦੀ ਕਿਲੋਮੀਟਰ ਬੱਸ ਸਕੀਮ ਦੇ ਵਿਰੋਧ ‘ਚ ਦੁਪਹਿਰ 12 ਤੋਂ 2 ਵਜੇ ਤਕ ਬੱਸ ਅੱਡੇ ਬੰਦ ਰਹਿਣਗੇ। ਜਿਸ ਦੀ ਜਾਣਕਾਰੀ ਪੰਜਾਬ ਰੋਡਵੇਜ਼ ਦੇ ਜਨਰਲ ਸਕੱਤਰ ਜੁਗਰਾਜ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਵਾਰ ਫਿਰ ਕਿਲੋਮੀਟਰ ਬੱਸ ਸਕੀਮ […]

|

|

|

ਖ਼ਬਰਿਸਤਾਨ ਨੈੱਟਵਰਕ: ਭਾਰਤ ‘ਚ ਕਫ਼ ਸਿਰਪ ਮਾਮਲੇ ਤੋਂ ਬਾਅਦ ਵਿਸ਼ਵ ਸਿਹਤ ਸੰਗਠਨ ਨੇ ਭਾਰਤ ‘ਚ 3 ਮਿਲਾਵਟੀ ਕਫ ਸਿਰਪ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਉਨ੍ਹਾਂ ਨੇ ਦੇਸ਼ ‘ਚ ਕਿਤੇ ਵੀ ਸਿਹਤ ਏਜੰਸੀਆਂ ਨੂੰ ਇਨ੍ਹਾਂ ਸ਼ਰਬਤਾਂ ਦੀ ਤੁਰੰਤ ਰਿਪੋਰਟ ਕਰਨ ਦੀ ਅਪੀਲ ਕੀਤੀ ਹੈ। ਰਾਇਟਰਜ਼ ਨਿਊਜ਼ ਏਜੰਸੀ ਦੇ ਅਨੁਸਾਰ, WHO ਦਾ ਕਹਿਣਾ ਹੈ ਕਿ […]

|

|

|

ਖਬਰਿਸਤਾਨ ਨੈੱਟਵਰਕ- ਅੰਬਾਲਾ ਵਿਚ ਅੱਜ ਸਵੇਰੇ-ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਬੱਚੇ ਦੇ ਨਾਲ ਮਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਅੰਬਾਲਾ-ਜਗਾਧਰੀ ਰੋਡ ‘ਤੇ ਵਾਪਰਿਆ। ਜਿਥੇ ਕਿ ਇਕ ਬੇਕਾਬੂ ਟਰੱਕ ਨੇ ਇੱਕ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਇੱਕ 8 ਮਹੀਨੇ ਦੇ ਬੱਚੇ ਅਤੇ ਉਸ ਦੀ ਮਾਂ ਦੀ ਮੌਤ ਹੋ […]

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਪੀਏਯੂ ਵਿਖੇ ਸਰਸ ਮੇਲੇ ‘ਚ ਬੀਤੀ ਰਾਤ ਸਤਿੰਦਰ ਸਰਤਾਜ ਦੇ ਸ਼ੋਅ ਦੌਰਾਨ ਭਾਰੀ ਹੰਗਾਮਾ ਹੋਇਆ। ਗਾਇਕ ਸਤਿੰਦਰ ਸਰਤਾਜ ਦੇ ਆਉਣ ‘ਤੇ ਭਾਰੀ ਭੀੜ ਇਕੱਠੀ ਹੋ ਗਈ। ਸਥਿਤੀ ਇਸ ਹੱਦ ਤੱਕ ਵਧ ਗਈ ਕਿ ਪ੍ਰਵੇਸ਼ ਦੁਆਰ ਬੰਦ ਕਰਨਾ ਪਿਆ, ਜਿਸ ਕਾਰਨ ਗੇਟ ਦੇ ਬਾਹਰ ਸੈਂਕੜੇ ਲੋਕ ਭੜਕ ਗਏ। ਜਿਵੇਂ ਹੀ ਬਾਊਂਸਰਾਂ ਨੇ ਲੋਕਾਂ […]

|

|

|

ਮੰਗਲਵਾਰ, ੨੯ ਅੱਸੂ (ਸੰਮਤ ੫੫੭ ਨਾਨਕਸ਼ਾਹੀ) ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ […]

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਜਨਾਲਾ, ਅੰਮ੍ਰਿਤਸਰ ਵਿਖੇ ਪੁੱਜੇ, ਜਿਥੇ ਉਨ੍ਹਾਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡੇ।ਇਸ ਮੌਕੇ ਉਨ੍ਹਾਂ ਨਾਲ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਤੇ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਸਮੇਤ ਹੋਰ ਕਈ ਆਗੂ ਹਾਜ਼ਰ ਸਨ। ਮੁਆਵਜ਼ਾ ਰਾਸ਼ੀ ਦੇ ਵੰਡੇ ਚੈੱਕ ਇਸ ਦੌਰਾਨ ਸੀ […]

|

|

|

ਖ਼ਬਰਿਸਤਾਨ ਨੈੱਟਵਰਕ: ਮੱਧ ਪ੍ਰਦੇਸ਼ ਵਿੱਚ ‘ਕੋਲਡਰਿਫ ਕਫ ਸੀਰਪ’ ਖਾਣ ਤੋਂ ਬਾਅਦ 25 ਬੱਚਿਆਂ ਦੀ ਦੁਖਦਾਈ ਮੌਤ ਤੋਂ ਬਾਅਦ, ਤਾਮਿਲਨਾਡੂ ਸਰਕਾਰ ਨੇ ਮਹੱਤਵਪੂਰਨ ਕਾਰਵਾਈ ਕੀਤੀ ਹੈ। ਤਾਮਿਲਨਾਡੂ ਸਰਕਾਰ ਨੇ ਖੰਘ ਵਾਲੀ ਸਿਰਪ ਕੰਪਨੀ ਸ਼੍ਰੀਸਨ ਫਾਰਮਾਸਿਊਟੀਕਲਜ਼ ਦਾ ਨਿਰਮਾਣ ਲਾਇਸੈਂਸ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ ਅਤੇ ਕੰਪਨੀ ਨੂੰ ਸਥਾਈ ਤੌਰ ‘ਤੇ ਬੰਦ ਕਰਨ ਦਾ ਐਲਾਨ ਕੀਤਾ ਹੈ। […]

|

|

|

ਖਬਰਿਸਤਾਨ ਨੈੱਟਵਰਕ- ਪੰਜਾਬੀ ਸੰਗੀਤ ਇੰਡਸਟਰੀ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਆਈ ਹੈ। ਪ੍ਰਸਿੱਧ ਪੰਜਾਬੀ ਗਾਇਕ ਖਾਨ ਸਾਬ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਇਹ ਖ਼ਬਰ ਹੋਰ ਵੀ ਦੁਖਦਾਈ ਹੈ ਕਿਉਂਕਿ ਖਾਨ ਸਾਬ ਦੀ ਮਾਂ ਦਾ ਵੀ ਕੁਝ ਦਿਨ ਪਹਿਲਾਂ ਹੀ ਦੇਹਾਂਤ ਹੋ ਗਿਆ ਸੀ ਅਤੇ ਉਹ ਅਜੇ ਤੱਕ ਇਸ ਡੂੰਘੇ ਸਦਮੇ ਤੋਂ ਉਭਰ […]

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ