No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-  ਹਿਮਾਚਲ ਪ੍ਰਦੇਸ਼ ਦੇ ਚੰਬਾ ਵਿਚ ਇਕ ਭਿਆਨਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ। ਹਾਦਸਾ ਚੁਰਾਹ ਵਿਚ ਦੇਰ ਰਾਤ ਵਾਪਰਿਆ ਹੈ। ਜਾਣਕਾਰੀ ਅਨੁਸਾਰ ਇਕ ਕਾਰ ਆਊਟ ਆਫ ਕੰਟਰੋਲ ਹੋ ਗਈ, ਜਿਸ ਕਾਰਣ ਕਾਰ ਕਰੀਬ 500 ਮੀਟਰ ਡੂੰਘੀ ਖੱਡ ਵਿਚ ਜਾ ਡਿੱਗੀ। ਇਸ ਹਾਦਸੇ ਵਿਚ ਕਾਰ ’ਚ ਸਵਾਰ ਦੋ ਵਿਅਕਤੀ, ਦੋ ਔਰਤਾਂ ਤੇ ਦੋ ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

 ਹਾਦਸੇ ਵਿਚ 6 ਮੌਤਾਂ

 ਪੁਲਸ ਟੀਮ ਮੌਕੇ ’ਤੇ ਪੁੱਜੀ ਤੇ ਲਾਸ਼ਾਂ ਨੂੰ ਬਾਹਰ ਕੱਢਿਆ। ਇਸ ਦੇ ਨਾਲ ਹੀ ਪੁਲਿਸ ਵਲੋਂ ਮਾਮਲਾ ਦਰਜ ਕਰ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਜਦੋਂ ਕਾਰ ਭੰਜਰਾਰੂ ਤੋਂ ਸ਼ਵਾਹਾ ਵੱਲ ਜਾ ਰਹੀ ਸੀ ਤਾਂ ਪਧਰੀ ਨਾਂ ਦੀ ਥਾਂ ’ਤੇ ਹਾਦਸਾਗ੍ਰਸਤ ਹੋ ਗਈ। ਇਸ਼ ਦਰਦਨਾਕ ਹਾਦਸੇ ਵਿਚ 6 ਲੋਕਾਂ ਦੀ ਜਾਨ ਚਲੀ ਗਈ।

ਖੜ੍ਹੀ ਚੜ੍ਹਾਈ ਨਹੀਂ ਚੜ੍ਹ ਸਕੀ ਕਾਰ

ਜਾਣਕਾਰੀ ਅਨੁਸਾਰ ਜਿਥੇ ਹਾਦਸਾ ਹੋਇਆ ਇਸ ਥਾਂ ’ਤੇ ਇਕ ਖੜ੍ਹੀ ਚੜ੍ਹਾਈ ’ਤੇ ਇਕ ਸੜਕ ਹੈ। ਖੜ੍ਹੀ ਚੜ੍ਹਾਈ ’ਤੇ ਚੜ੍ਹਦੇ ਸਮੇਂ ਕਾਰ ਅੱਗੇ ਨਹੀਂ ਵਧ ਸਕੀ। ਜਿਸ ਕਾਰਨ ਕਾਰ ਤੇਜ਼ੀ ਨਾਲ ਪਿੱਛੇ ਵੱਲ ਵਧਣ ਲੱਗੀ। ਇਸ ਦੌਰਾਨ, ਡਰਾਈਵਰ ਦੇ ਕੁਝ ਕਰਨ ਤੋਂ ਪਹਿਲਾਂ, ਕਾਰ ਤੇਜ਼ੀ ਨਾਲ ਖੱਡ ਵਿਚ ਡਿੱਗ ਗਈ। ਉਸੇ ਸਮੇਂ, ਖੱਡ ਵਿਚ ਡਿੱਗਦੇ ਹੀ ਕਾਰ ਚਕਨਾਚੂਰ ਹੋ ਗਈ। ਕਾਰ ਡਿੱਗਦੀ ਦੇਖ ਕੇ ਸਥਾਨਕ ਲੋਕ ਮੌਕੇ ’ਤੇ ਪਹੁੰਚ ਗਏ ਅਤੇ ਪੁਲਿਸ ਨੂੰ ਵੀ ਇਸ ਬਾਰੇ ਸੂਚਿਤ ਕੀਤਾ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਪਰ ਖੱਡ ਡੂੰਘੀ ਹੋਣ ਕਾਰਨ ਸਾਰੇ ਕਾਰ ਸਵਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਿਸ ਅਤੇ ਸਥਾਨਕ ਲੋਕਾਂ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਇਸ ਦੇ ਨਾਲ ਹੀ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਟੀਸਾ ਲਿਜਾਇਆ ਗਿਆ ਹੈ।

ਮ੍ਰਿਤਕਾਂ ਦੀ ਪਛਾਣ

ਮ੍ਰਿਤਕਾਂ ਵਿਚ ਨਰੇਨ ਸਿੰਘ ਦਾ ਪੁੱਤਰ ਰਾਜੇਸ਼ ਕੁਮਾਰ (40), ਉਸ ਦੀ ਪਤਨੀ ਹੰਸੋ (36), ਧੀ ਆਰਤੀ (17) ਅਤੇ ਪੁੱਤਰ ਦੀਪਕ (15) ਸ਼ਾਮਿਲ ਹਨ ਤੇ ਸਾਰੇ ਬੁਲਵਾਸ ਜੰਗਰਾ ਦੇ ਵਸਨੀਕ ਦੱਸੇ ਜਾ ਰਹੇ ਹਨ। ਇਨ੍ਹਾਂ ਤੋਂ ਇਲਾਵਾ, ਰਾਕੇਸ਼ ਕੁਮਾਰ (44) ਪੁੱਤਰ ਹਰੀ ਸਿੰਘ ਨਿਵਾਸੀ ਬੁਲਵਾਸ ਅਤੇ ਡਰਾਈਵਰ ਹੇਮਪਾਲ (37) ਪੁੱਤਰ ਇੰਦਰ ਸਿੰਘ ਨਿਵਾਸੀ ਸਲਾਂਚਾ ਭੰਜਰਾਡੂ ਦੀ ਵੀ ਮੌਤ ਹੋ ਗਈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਸਕੂਲ-ਕਾਲਜ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਊਨਾ ਮਾਰਗ ‘ਤੇ ਇੱਕ ਭਿਆਨਕ ਹਾਦਸਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਾਨੂੰਨੀ ਭਾਈਚਾਰੇ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਲੱਗ ਰਹੇ ਬਿਜਲੀ ਕੱਟਾਂ ਕਾਰਣ ਭਿਆਨਕ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਲਵਰ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸ-ਵੇਅ ‘ਤੇ ਬੁੱਧਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਮੁਬਾਰਕਪੁਰ-ਚਿੰਤਪੁਰਨੀ ਰੋਡ ‘ਤੇ ਇੱਕ ਬਹੁਤ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ

|

|

|

ਵੀਰਵਾਰ, ੧੭ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ