View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਵਿੱਚ ਠੰਡ ਦੇ ਨਾਲ-ਨਾਲ ਸੰਘਣੀ ਧੁੰਦ ਦਾ ਕਹਿਰ ਵੀ ਲਗਾਤਾਰ ਜਾਰੀ ਹੈ। ਇਸੇ ਦੌਰਾਨ ਅੱਜ ਸਵੇਰੇ ਸੰਗਰੂਰ ਜ਼ਿਲ੍ਹੇ ਦੇ ਸੂਲਰ ਘਰਾਟ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇੱਥੇ ਇੱਕ ਸਵਿਫਟ ਕਾਰ ਦਰੱਖ਼ਤ ਨਾਲ ਟਕਰਾਉਣ ਤੋਂ ਬਾਅਦ ਅੱਗ ਦੀ ਲਪੇਟ ਵਿੱਚ ਆ ਗਈ, ਜਿਸ ਕਾਰਨ ਕਾਰ ਸਵਾਰ ਮਾਂ-ਧੀ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ।

ਪੰਜਾਬ ਪੁਲਿਸ ਦੀ ਮੁਲਾਜ਼ਮ ਸੀ ਸਰਬਜੀਤ ਕੌਰ

ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਚਲਾ ਰਹੀ ਸਰਬਜੀਤ ਕੌਰ ਪੰਜਾਬ ਪੁਲਿਸ ਦੀ ਮੁਲਾਜ਼ਮ ਸੀ ਅਤੇ ਉਸ ਦੇ ਨਾਲ ਉਸ ਦੀ ਮਾਤਾ ਇੰਦਰਜੀਤ ਕੌਰ ਵੀ ਸਵਾਰ ਸੀ। ਦੋਵੇਂ ਆਪਣੀ ਕਿਸੇ ਰਿਸ਼ਤੇਦਾਰੀ ਵਿੱਚ ਜਾ ਰਹੀਆਂ ਸਨ। ਇਸੇ ਦੌਰਾਨ ਨਹਿਰ ਦੇ ਕਿਨਾਰੇ ਬਣੀ ਸੜਕ ‘ਤੇ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਇੱਕ ਦਰੱਖ਼ਤ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਨੂੰ ਤੁਰੰਤ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ।

ਬਾਹਰ ਨਿਕਲਣ ਦਾ ਮੌਕਾ ਤੱਕ ਨਹੀਂ ਮਿਲਿਆ

ਹਾਦਸਾ ਇੰਨਾ ਅਚਾਨਕ ਅਤੇ ਭਿਆਨਕ ਸੀ ਕਿ ਮਾਂ-ਧੀ ਨੂੰ ਕਾਰ ਵਿੱਚੋਂ ਬਾਹਰ ਨਿਕਲਣ ਦਾ ਮੌਕਾ ਤੱਕ ਨਹੀਂ ਮਿਲਿਆ ਅਤੇ ਦੋਵੇਂ ਅੰਦਰ ਹੀ ਫਸ ਗਈਆਂ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਾਂ-ਧੀ ਸੰਗਰੂਰ ਦੇ ਕਸਬਾ ਸੂਲਰ ਘਰਾਟ ਦੇ ਨਜ਼ਦੀਕੀ ਪਿੰਡ ਮੌੜਾਂ ਦੀਆਂ ਰਹਿਣ ਵਾਲੀਆਂ ਸਨ।

ਪੁਲਿਸ ਵੱਲੋਂ ਜਾਂਚ ਸ਼ੁਰੂ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਹਾਲਾਂਕਿ ਮੁੱਢਲੀ ਜਾਂਚ ਵਿੱਚ ਹਾਦਸੇ ਦਾ ਕਾਰਨ ਸੰਘਣੀ ਧੁੰਦ ਅਤੇ ਘੱਟ ਵਿਜ਼ੀਬਿਲਟੀ ਦੱਸਿਆ ਜਾ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਗਠਜੋੜ ਦੀਆਂ ਚੱਲ ਰਹੀਆਂ ਚਰਚਾਵਾਂ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ਜ਼ਿਲ੍ਹੇ ਵਿੱਚ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਭਿਆਨਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਹੋਟਲ ਮੈਰੀਟਨ ਵਿੱਚ ਹਿੱਸੇਦਾਰਾਂ (ਪਾਰਟਨਰਾਂ) ਵਿਚਾਲੇ ਹੋਈ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਤੋਂ ਇੱਕ ਅਹਿਮ ਧਾਰਮਿਕ ਖ਼ਬਰ ਸਾਹਮਣੇ ਆਈ

|

|

|

ਖ਼ਬਰਿਸਤਾਨ ਨੈੱਟਵਰਕ: ਮੋਗਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਆਂ ਚੱਲੀਆਂ।

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਬੱਸਾਂ ‘ਚ ਸਫ਼ਰ ਕਰਨ ਵਾਲੇ ਯਾਤਰੀਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਐਤਵਾਰ) ਸ਼ਿਵਰਾਤਰੀ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਜ਼ਿਲ੍ਹੇ ਦੇ ਖੰਨਾ, ਪਾਇਲ ਅਤੇ ਦੋਰਾਹਾ ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ