ਖਬਰਿਸਤਾਨ ਨੈੱਟਵਰਕ- ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦੇ ਆਖਰੀ ਦਿਨ ਹੈ। ਸਦਨ ਦੀ ਕਾਰਵਾਈ ਅਰਦਾਸ ਨਾਲ ਸ਼ੁਰੂ ਹੋਈ। ਇਸ ਤੋਂ ਬਾਅਦ ਬੀਤੀ ਰਾਤ ਪੰਜਾਬ ਦੇ ਬਜ਼ੁਰਗ ਦੌੜਾਕ ਫੌਜਾ ਸਿੰਘ ਦੀ ਸੜਕ ਹਾਦਸੇ ਵਿਚ ਹੋਈ ਮੌਤ ਉਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਫੌਜਾ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ।
ਬੇਅਦਬੀ ਬਿਲ ‘ਤੇ ਹੋਵੇਗੀ ਚਰਚਾ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਸੈਸ਼ਨ ਵਿਚ ਬੇਅਦਬੀ ਖਿਲਾਫ ਇਕ ਬਿਲ ਪੇਸ਼ ਕੀਤਾ ਸੀ, ਜਿਸ ਨੂੰ ਪੰਜਾਬ ਕੈਬਨਿਟ ਵਿਚ ਤਾਂ ਮਨਜ਼ੂਰੀ ਮਿਲ ਗਈ ਸੀ, ਉਸ ਨੂੰ ਅੱਜ ਪਾਸ ਕੀਤਾ ਜਾ ਸਕਦਾ ਹੈ।
ਸੈਸ਼ਨ ਦੇ ਤੀਜੇ ਦਿਨ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤਾ ਗਿਆ ਪੰਜਾਬ ਰਾਜ ਡਿਵੈੱਲਪਮੈਂਟ ਟੈਕਸ ਸੋਧ ਬਿਲ ਵੀ ਪਾਸ ਕਰ ਦਿੱਤਾ ਗਿਆ ਸੀ।