ਪੰਜਾਬ ਵਿਧਾਨ ਸਭਾ ਦੇ ਦੋ ਦਿਨਾਂ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ 12 ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਜਿਨ੍ਹਾਂ ਦਾ ਪਿਛਲੇ ਸਮੇਂ ਦੌਰਾਨ ਦਿਹਾਂਤ ਹੋ ਗਿਆ ਸੀ।
ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹੁਰਾਂ ਵੱਲੋਂ ਡਾ. ਮਨਮੋਹਨ ਸਿੰਘ (ਸਾਬਕਾ ਪ੍ਰਧਾਨ ਮੰਤਰੀ) ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਸਰਕਾਰ ਮਤਾ ਭੇਜੇ।
ਪੰਜਾਬ ਵਿਧਾਨ ਸਭਾ ਵਿੱਚ ਵਿਛੜੀਆਂ ਸ਼ਖਸਤੀਆਂ ਨੂੰ ਅੱਜ ਸ਼ਰਧਾਂਜਲੀ ਦਿੱਤੀ ਗਈ। ਜਿੰਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਉਨ੍ਹਾਂ ਵਿੱਚ ਗੁਰਪ੍ਰੀਤ ਸਿੰਘ ਗੋਗੀ ਵਿਧਾਇਕ, ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ, ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਬੁੱਟਰ, ਸਾਬਕਾ ਵਿਧਾਇਕ ਭਾਗ ਸਿੰਘ,ਕਰਨੈਲ ਸਿੰਘ, ਕਿੱਕਰ ਸਿੰਘ, ਕਹਿਰ ਸਿੰਘ ਸੁਤੰਤਰਤਾ ਸੰਗਰਾਮੀ, ਜਰਨੈਲ ਸਿੰਘ ਚਿੱਤਰਕਾਰ ਨੂੰ ਸ਼ਰਧਾਂਜਲੀ ਦਿੱਤੀ ਗਈ। ਵਿਛੜੀਆਂ ਰੂਹਾਂ ਨੂੰ ਸ਼ਰਧਾਜਲੀ ਦੇਣ ਤੋਂ ਬਾਅਦ ਵਿਧਾਨ ਸਭਾ ਸੈਸ਼ਨ ਨੂੰ 12.30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ ਤੇ ਹੁਣ ਸੈਸ਼ਨ ਦੀ ਕਾਰਵਾਈ ਫਿਰ ਤੋਂ ਜਾਰੀ ਹੈ।