ਪੰਜਾਬ ‘ਚ ਸੰਘਣੀ ਧੁੰਦ ਕਾਰਨ ਆਏ ਦਿਨ ਸੜਕ ਹਾਦਸੇ ਹੁੰਦੇ ਰਹਿੰਦੇ ਹਨ | ਅਜਿਹਾ ਹੀ ਇੱਕ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਸੰਘਣੀ ਧੁੰਦ ਅਤੇ ਵਾਹਨਾਂ ਦੀ ਤੇਜ਼ ਰਫ਼ਤਾਰ ਕਾਰਨ ਵੱਡਾ ਹਾਦਸਾ ਵਾਪਰਿਆ ਹੈ | ਜੰਮੂ ਅੰਮ੍ਰਿਤਸਰ ਨੈਸ਼ਨਲ ਹਾਈਵੇ ਪੁਲਿਸ ਨਾਕਾ ਬੰਬਰੀ ਬਾਈਪਾਸ ’ਤੇ ਇੱਕ ਕਿੰਨੂਆਂ ਨਾਲ ਭਰਿਆ ਟਰੱਕ ਇੱਕ ਕਾਰ ਦੇ ਉੱਪਰ ਪਲਟ ਗਿਆ ।
ਇਸ ਹਾਦਸੇ ’ਚ ਟਰੱਕ ਚਾਲਕ ਵੀ ਜ਼ਖ਼ਮੀ ਹੋ ਗਿਆ ਹੈ। ਸੜਕ ਸੁਰੱਖਿਆ ਫੋਰਸ ਨੇ ਮੌਕੇ ‘ਤੇ ਪਹੁੰਚ ਕੇ ਕਾਰ ’ਚੋਂ ਜ਼ਖ਼ਮੀਆਂ ਨੂੰ ਕੱਢ ਕੇ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਦੱਸ ਦੇਈਏ ਕਿ ਕਾਰ ਸਵਾਰ ਨੌਜਵਾਨ ਵਾਲ-ਵਾਲ ਬੱਚੇ | ਹਾਲਾਂਕਿ ਇਸ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ |
ਇਸ ਹਾਦਸੇ ‘ਚ ਜ਼ਖ਼ਮੀ ਹੋਏ ਟਰੱਕ ਡਰਾਈਵਰ ਮੋਨੂੰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸਵੇਰ ਅੰਮ੍ਰਿਤਸਰ ਵੱਲੋਂ ਆ ਰਹੀ ਇਕ ਕਾਰ ਜਦੋਂ ਗੁਰਦਾਸਪੁਰ ਸ਼ਹਿਰ ਦੇ ਬੱਸ ਸਟੈਂਡ ਦੇ ਮੋੜ ਵੱਲ ਮੁੜਨਾ ਸੀ ਤਾਂ ਧੁੰਦ ਕਾਰਨ ਚਾਲਕ ਨੂੰ ਕੁਝ ਦਿਖਾਈ ਨਹੀਂ ਦਿੱਤਾ।ਇਸ ਵਿਚਾਲੇ ਟਰੱਕ ਬੇਕਾਬੂ ਹੋ ਕੇ ਪਲਟ ਗਿਆ ਕਾਰ ‘ਤੇ ਡਿੱਗ ਗਿਆ। ਇਸ ਕਾਰਨ ਕਿੰਨੂਆਂ ਨਾਲ ਭਰੇ ਟਰੱਕ ਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਕੋਈ ਜਾਨੀ ਨੁਕਸਾਨ ਨਹੀਂ ਹੋਇਆ।