ਫਰੀਦਕੋਟ ਦੇ ਕਸਬਾ ਕੋਟਕਪੂਰਾ ‘ਚ ਦੋ ਬਾਈਕ ਦੀ ਸਿੱਧੀ ਟੱਕਰ ਹੋ ਗਈ। ਜਿਸ ‘ਚ ਇਕ ਨੌਜਵਾਨ ਦੀ ਮੌਤ ਹੋ ਗਈ। ਜਦਕਿ ਦੋ ਗੰਭੀਰ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ਕੋਟਕਪੂਰਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ| ਥਾਣਾ ਸਿਟੀ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।
ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ (32) ਵਾਸੀ ਕੋਟਕਪੂਰਾ ਵਜੋਂ ਹੋਈ ਹੈ, ਜੋ ਤਿੰਨ ਧੀਆਂ ਦਾ ਪਿਤਾ ਸੀ ਅਤੇ ਆਪਣੇ ਬੱਚਿਆਂ ਨੂੰ ਕਿਲਾ ਚੌਕ ਸਥਿਤ ਸਰਕਾਰੀ ਸਕੂਲ ਵਿੱਚ ਛੱਡ ਕੇ ਵਾਪਸ ਆ ਰਿਹਾ ਸੀ, ਜਦੋਂ ਇਹ ਘਟਨਾ ਵਾਪਰੀ। ਦੂਜੇ ਬਾਈਕ ‘ਤੇ ਸਵਾਰ ਪਿੰਡ ਸਰਾਵਾਂ ਦੇ ਵਸਨੀਕ ਜਸਪਾਲ ਸਿੰਘ ਅਤੇ ਹਰਜਿੰਦਰ ਸਿੰਘ ਵੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਕੋਟਕਪੂਰਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਥਾਣਾ ਸਿਟੀ ਕੋਟਕਪੂਰਾ ਦੇ ਏਐਸਆਈ ਇਕਬਾਲ ਸਿੰਘ ਨੇ ਦੱਸਿਆ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।