ਖਬਰਿਸਤਾਨ ਨੈੱਟਵਰਕ- ਅਮਰੀਕਾ ਵਿੱਚ ਦੋ ਜਹਾਜ਼ ਆਪਸ ਵਿਚ ਟਕਰਾ ਗਏ, ਜਿਸ ਤੋਂ ਬਾਅਦ ਅੱਗ ਲੱਗਣ ਨਾਲ ਹਫੜਾ-ਦਫੜੀ ਵਾਲਾ ਮਹੌਲ ਬਣ ਗਿਆ। ਇਹ ਹਾਦਸਾ ਅਮਰੀਕਾ ਦੇ ਮੋਂਟਾਨਾ ਹਵਾਈ ਅੱਡੇ ‘ਤੇ ਵਾਪਰਿਆ। ਮੀਡੀਆ ਰਿਪੋਰਟ ਮੁਤਾਬਕ ਹਵਾਈ ਅੱਡੇ ‘ਤੇ ਉਤਰਨ ਵਾਲਾ ਇੱਕ ਜਹਾਜ਼ ਹਵਾਈ ਅੱਡੇ ‘ਤੇ ਖੜ੍ਹੇ ਇੱਕ ਦੂਜੇ ਜਹਾਜ਼ ਨਾਲ ਟਕਰਾ ਗਿਆ।
WATCH: Scott Carpenter sent us this video of the plane crash at the Kalispell City Airport. NBC Montana has a reporter on scene. LATEST: https://t.co/ydTXF8BavJ pic.twitter.com/8u66O2n1RG
— NBC Montana (@NBCMontana) August 11, 2025
ਜਾਣਕਾਰੀ ਅਨੁਸਾਰ ਇੱਕ ਛੋਟਾ ਸਿੰਗਲ-ਇੰਜਣ ਵਾਲਾ ਜਹਾਜ਼ (ਸੋਕਾਟਾ ਟੀਬੀਐਮ 700 ਟਰਬੋਪ੍ਰੌਪ) ਚਾਰ ਲੋਕਾਂ ਨੂੰ ਲੈ ਕੇ ਯਾਤਰਾ ਕਰ ਰਿਹਾ ਸੀ, ਦੁਪਹਿਰ 2 ਵਜੇ ਦੇ ਕਰੀਬ ਕੈਲੀਸਪੈਲ ਸਿਟੀ ਹਵਾਈ ਅੱਡੇ ‘ਤੇ ਉਤਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਲੈਂਡਿੰਗ ਦੌਰਾਨ, ਇਹ ਜਹਾਜ਼ ਹਵਾਈ ਅੱਡੇ ‘ਤੇ ਖੜ੍ਹੇ ਇੱਕ ਖਾਲੀ ਜਹਾਜ਼ ਨਾਲ ਟਕਰਾ ਗਿਆ। ਟੱਕਰ ਤੋਂ ਬਾਅਦ ਭਿਆਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਹਫੜਾ-ਦਫੜੀ ਮਚ ਗਈ।
ਚਸ਼ਮਦੀਦਾਂ ਨੇ ਦੱਸਿਆ ਕਿ ਇੱਕ ਜਹਾਜ਼ ਆਇਆ, ਰਨਵੇਅ ਦੇ ਅੰਤ ‘ਤੇ ਹਾਦਸਾਗ੍ਰਸਤ ਹੋ ਗਿਆ ਅਤੇ ਦੂਜੇ ਜਹਾਜ਼ ਨਾਲ ਟਕਰਾ ਗਿਆ। ਲੈਂਡ ਕਰਨ ਦੀ ਕੋਸ਼ਿਸ਼ ਕਰ ਰਹੇ ਜਹਾਜ਼ ਨੂੰ ਅੱਗ ਲੱਗ ਗਈ, ਪਰ ਪਾਇਲਟ ਅਤੇ ਤਿੰਨ ਯਾਤਰੀ ਰੁਕਣ ਤੋਂ ਬਾਅਦ ਆਪਣੇ ਆਪ ਬਾਹਰ ਨਿਕਲ ਗਏ ਅਤੇ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਦੀ ਰਿਪੋਰਟ ਨਹੀਂ ਹੈ। ਦੋ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਹਵਾਈ ਅੱਡੇ ‘ਤੇ ਉਨ੍ਹਾਂ ਦਾ ਇਲਾਜ ਕੀਤਾ ਗਿਆ।