ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਵਿੱਚ ਇਸ ਵੇਲੇ ਕੁਦਰਤ ਦਾ ਕਹਿਰ ਜਾਰੀ ਹੈ। ਅਮਰੀਕਾ ਦੇ 15 ਰਾਜਾਂ ਵਿੱਚ ਭਾਰੀ ਬਰਫ਼ੀਲੇ ਤੂਫ਼ਾਨ ਦਾ ਖ਼ਤਰਾ ਪੈਦਾ ਹੋ ਗਿਆ ਹੈ, ਜਿਸ ਕਾਰਨ ਕਈ ਰਾਜਾਂ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਇਸ ਭਿਆਨਕ ਮੌਸਮ ਕਾਰਨ ਕਰੀਬ 20 ਕਰੋੜ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ।
7,000 ਤੋਂ ਵੱਧ ਉਡਾਣਾਂ ਰੱਦ
ਖ਼ਰਾਬ ਮੌਸਮ ਅਤੇ ਬਰਫ਼ਬਾਰੀ ਕਾਰਨ ਹਵਾਈ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ। ਹੁਣ ਤੱਕ 7,000 ਤੋਂ ਵੱਧ ਫਲਾਈਟਸ ਕੈਂਸਲ ਕੀਤੀਆਂ ਜਾ ਚੁੱਕੀਆਂ ਹਨ, ਜਿਸ ਕਾਰਨ ਹਜ਼ਾਰਾਂ ਮੁਸਾਫ਼ਰ ਹਵਾਈ ਅੱਡਿਆਂ ‘ਤੇ ਫਸੇ ਹੋਏ ਹਨ।
ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਤ
ਬਹੁਤ ਸਾਰੇ ਇਲਾਕਿਆਂ ਵਿੱਚ ਕਈ ਫੁੱਟ ਤੱਕ ਬਰਫ਼ ਜੰਮ ਚੁੱਕੀ ਹੈ, ਜਿਸ ਕਾਰਨ ਸੜਕੀ ਆਵਾਜਾਈ ਠੱਪ ਹੋ ਗਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਹੈ। ਬਿਜਲੀ ਦੀਆਂ ਲਾਈਨਾਂ ਟੁੱਟਣ ਕਾਰਨ ਲੱਖਾਂ ਘਰਾਂ ਵਿੱਚ ਹਨੇਰਾ ਛਾਇਆ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਤੱਕ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ ਅਤੇ ਤੂਫ਼ਾਨ ਹੋਰ ਤੇਜ਼ ਹੋ ਸਕਦਾ ਹੈ।



