ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਉੱਥੇ ਹੀ ਅੱਜ ਵਿਧਾਨ ਸਭਾ ਵਿੱਚ ਬਜਟ ਪੇਸ਼ ਹੋਣ ਤੋਂ ਪਹਿਲਾਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਰਿਪੋਰਟਾਂ ਅਨੁਸਾਰ ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਐਕਸ਼ਨ ਵਿੱਚ ਆ ਗਈਆਂ ਹਨ।
ਵਿਧਾਨ ਸਭਾ ਕੰਪਲੈਕਸ ਦੇ ਅੰਦਰ ਜ਼ੋਰਦਾਰ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਬੰਬ ਸਕੁਐਡ ਦੀਆਂ ਟੀਮਾਂ ਇਲਾਕੇ ਦੀ ਚੰਗੀ ਤਰ੍ਹਾਂ ਜਾਂਚ ਕਰ ਰਹੀਆਂ ਹਨ। ਅਜੇ ਤੱਕ ਪੁਲਿਸ ਨੂੰ ਕੋਈ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ ਹੈ, ਪਰ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ।