ਖਬਰਿਸਤਾਨ ਨੈੱਟਵਰਕ- ਵਿਕਰਮਜੀਤ ਸਿੰਘ ਚੌਧਰੀ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਚੌਧਰੀ ਅੱਜ ਮੁੜ ਕਾਂਗਰਸ ਵਿਚ ਬਹਾਲ ਕੀਤੇ ਜਾ ਸਕਦੇ ਹਨ। ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉਨ੍ਹਾਂ ਨੂੰ ਮੁੜ ਪਾਰਟੀ ਵਿਚ ਸ਼ਾਮਲ ਕਰਵਾਉਣਗੇ। ਉਨ੍ਹਾਂ ਦੀ ਸਸਪੈਂਸ਼ਨ ਰੱਦ ਕਰ ਦਿੱਤੀ ਗਈ ਹੈ।
ਦੱਸ ਦੇਈਏ ਕਿ ਵਿਕਰਮਜੀਤ ਚੌਧਰੀ ਫਿਲੌਰ ਤੋਂ ਕਾਂਗਰਸੀ ਵਿਧਾਇਕ ਹਨ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਉਨ੍ਹਾਂ ਨੂੰ ਪਾਰਟੀ ’ਚੋਂ ਸਸਪੈਂਡ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ 2024 ਦੀਆਂ ਚੋਣਾਂ ਵਿਚ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕੀਤਾ ਸੀ।
ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਮਾਤਾ ਕਰਮਜੀਤ ਕੌਰ ਚੌਧਰੀ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਜਲੰਧਰ ਤੋਂ ਚਰਨਜੀਤ ਚੰਨੀ ਨੂੰ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਚੌਧਰੀ ਪਰਿਵਾਰ ਪਾਰਟੀ ਲੀਡਰਸ਼ਿਪ ਤੋਂ ਨਾਰਾਜ਼ ਸੀ। ਸੰਤੋਖ ਚੌਧਰੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਮੌਤ ਹੋ ਗਈ ਸੀ।
ਕਾਂਗਰਸ ਹਾਈਕਮਾਂਡ ਦਾ ਧੰਨਵਾਦ: ਚੌਧਰੀ
ਸੂਤਰਾਂ ਮੁਤਾਬਕ ਇਸ ਸਬੰਧੀ ਵਿਕਰਮ ਸਿੰਘ ਚੌਧਰੀ ਨੇ ਕਿਹਾ ਕਿ ਮੇਰੀ ਸਸਪੈਨਸ਼ਨ ਪਾਰਟੀ ਵਲੋਂ ਰੱਦ ਕਰ ਦਿੱਤੀ ਗਈ ਹੈ। ਇਸ ਲਈ ਹਾਈਕਮਾਂਡ ਦਾ ਮੈਂ ਧੰਨਵਾਦ ਕਰਦਾ ਹਾਂ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਪਾਰਟੀ ਨਾਲ ਕੋਈ ਗਿਲੇ ਸ਼ਿਕਵੇ ਹਨ ਤਾਂ ਉਨ੍ਹਾਂ ਕਿਹਾ ਕਿ ਮਨ ਮੁਟਾਵ ਘਰ ਵਿਚ ਹੀ ਹੁੰਦੇ ਹਨ। ਕਾਂਗਰਸ ਪੰਜਾਬ ਪ੍ਰਧਾਨ ਰਾਜਾ ਵੜਿੰਗ ਤੇ LOP ਬਾਜਵਾ ਨਾਲ ਉਨ੍ਹਾਂ ਦੀ ਗੱਲ ਹੋਈ ਹੈ। ਉਹ ਜਲਦ ਹੀ ਉਨ੍ਹਾਂ ਨੂੰ ਕਾਂਗਰਸ ਪਾਰਟੀ ਚ ਸ਼ਾਮਲ ਕਰਵਾ ਰਹੇ ਹਨ। ਇਸ ਉਤੇ ਉਨ੍ਹਾਂ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕੀਤਾ।