View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪਹਾੜੀ ਇਲਾਕਿਆਂ ਵਿੱਚ ਹੋ ਰਹੀ ਬਰਫ਼ਬਾਰੀ ਦਾ ਅਸਰ ਹੁਣ ਪੰਜਾਬ ਦੇ ਮੈਦਾਨੀ ਖੇਤਰਾਂ ਅਤੇ ਚੰਡੀਗੜ੍ਹ ਵਿੱਚ ਸਾਫ਼ ਦਿਖਾਈ ਦੇਣ ਲੱਗਾ ਹੈ। ਮੌਸਮ ਵਿਭਾਗ ਨੇ ਲਗਾਤਾਰ ਦੋ ਦਿਨ, ਅੱਜ ਅਤੇ ਭਲਕੇ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅੱਜ ਛੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

6 ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਅਲਰਟ

ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਅੱਜ ਬਾਰਿਸ਼ ਹੋ ਸਕਦੀ ਹੈ। ਦੂਜੇ ਪਾਸੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਾਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿੱਚ ਆਏ ਬਦਲਾਅ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 8.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ 4.1 ਡਿਗਰੀ ਘੱਟ ਹੈ। ਇਸ ਦੇ ਨਾਲ ਹੀ ਸੀਤ ਲਹਿਰ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।

ਪਹਾੜਾਂ ਵਿੱਚ ਬਰਫ਼ਬਾਰੀ ਨਾਲ ਵਧੀ ਠੰਢ

ਦੂਜੇ ਪਾਸੇ, ਹਿਮਾਚਲ ਪ੍ਰਦੇਸ਼ ਵਿੱਚ ਸ਼ੁੱਕਰਵਾਰ ਤੋਂ ਸ਼ੁਰੂ ਹੋਈ ਬਰਫ਼ਬਾਰੀ ਸ਼ਨੀਵਾਰ ਨੂੰ ਵੀ ਜਾਰੀ ਰਹਿਣ ਦਾ ਅਨੁਮਾਨ ਹੈ। ਮੌਸਮ ਵਿਭਾਗ ਮੁਤਾਬਕ ਸ਼ਿਮਲਾ ਦੇ ਜਾਖੂ ਖੇਤਰ ਵਿੱਚ ਕਰੀਬ ਅੱਧਾ ਫੁੱਟ ਬਰਫ਼ਬਾਰੀ ਹੋਈ ਹੈ, ਜਦੋਂ ਕਿ ਕੁਫ਼ਰੀ, ਨਾਰਕੰਡਾ ਅਤੇ ਆਸ-ਪਾਸ ਦੇ ਸੈਰ-ਸਪਾਟਾ ਸਥਾਨਾਂ ‘ਤੇ ਇੱਕ ਫੁੱਟ ਤੋਂ ਵੱਧ ਬਰਫ਼ ਜੰਮ ਚੁੱਕੀ ਹੈ। ਮਨਾਲੀ ਵਿੱਚ ਵੀ ਅੱਧਾ ਫੁੱਟ ਤੋਂ ਵੱਧ ਬਰਫ਼ਬਾਰੀ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਚੰਬਾ ਅਤੇ ਲਾਹੌਲ-ਸਪੀਤੀ ਦੇ ਕਈ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਹੋਈ ਹੈ।

ਕਰੰਟ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ

ਪੰਜਾਬ ਅਤੇ ਚੰਡੀਗੜ੍ਹ ਵਿੱਚ ਸ਼ੁੱਕਰਵਾਰ ਰਾਤ ਹੋਈ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਕਈ ਥਾਵਾਂ ‘ਤੇ ਨੁਕਸਾਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਕਰੰਟ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਕਈ ਥਾਵਾਂ ‘ਤੇ ਘਰਾਂ ਦੀਆਂ ਛੱਤਾਂ ਡਿੱਗ ਗਈਆਂ। ਗੁਰਦਾਸਪੁਰ ਵਿੱਚ ਇੱਕ ਪੋਲਟਰੀ ਫਾਰਮ ‘ਤੇ ਅਸਮਾਨੀ ਬਿਜਲੀ ਡਿੱਗਣ ਕਾਰਨ 8 ਹਜ਼ਾਰ ਤੋਂ ਵੱਧ ਚੂਚਿਆਂ ਦੀ ਮੌਤ ਹੋ ਗਈ। ਉੱਥੇ ਹੀ ਚੰਡੀਗੜ੍ਹ ਵਿੱਚ ਇੱਕ ਮਕਾਨ ਡਿੱਗਣ ਕਾਰਨ ਤਿੰਨ ਬੱਚੇ ਜ਼ਖ਼ਮੀ ਹੋ ਗਏ।

ਮੌਸਮ ਵਿਭਾਗ ਅਨੁਸਾਰ ਇਸ ਸਮੇਂ ਅਰਬ ਸਾਗਰ ਅਤੇ ਬੰਗਾਲ ਦੀ ਖਾੜੀ ਤੋਂ ਨਮੀ ਪਾਕਿਸਤਾਨ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਤੱਕ ਪਹੁੰਚ ਰਹੀ ਹੈ, ਜਿਸ ਨਾਲ ਬਾਰਿਸ਼ ਅਤੇ ਠੰਢ ਵਧ ਰਹੀ ਹੈ। ਪੱਛਮੀ ਗੜਬੜੀ (Western Disturbance) ਦੇ ਅਸਰ ਨਾਲ ਪਾਕਿਸਤਾਨ ਦੇ ਆਸ-ਪਾਸ ਬਣੇ ਘੱਟ ਦਬਾਅ ਵਾਲੇ ਖੇਤਰ ਕਾਰਨ ਮੌਸਮ ਵਿੱਚ ਬਦਲਾਅ ਆ ਰਿਹਾ ਹੈ। 26 ਜਨਵਰੀ 2026 ਤੋਂ ਉੱਤਰ-ਪੱਛਮੀ ਭਾਰਤ ਵਿੱਚ ਇੱਕ ਹੋਰ ਨਵੀਂ ਪੱਛਮੀ ਗੜਬੜੀ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਠੰਢ, ਬਾਰਿਸ਼ ਅਤੇ ਧੁੰਦ ਵਿੱਚ ਹੋਰ ਵਾਧਾ ਹੋ ਸਕਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿਚ ਬਲੈਕ ਬਾਲ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ