ਪੰਜਾਬ ਅਤੇ ਚੰਡੀਗੜ੍ਹ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਮੀਂਹ ਅਤੇ ਕੜਾਕੇ ਦੀ ਠੰਢ ਨਾਲ ਹੋਈ। ਜਲੰਧਰ ਸਮੇਤ ਕਈ ਇਲਾਕਿਆਂ ਵਿੱਚ ਸਵੇਰੇ ਮੀਂਹ ਪਿਆ। ਦਰਜ ਕੀਤੀ ਗਈ, ਪਰ ਧੁੰਦ ਅਤੇ ਸ਼ੀਤ ਲਹਿਰ ਜਾਰੀ ਰਹੀ। ਮੌਸਮ ਵਿਭਾਗ ਨੇ ਸੰਘਣੀ ਧੁੰਦ, ਹਲਕੀ ਬਾਰਿਸ਼ ਅਤੇ ਕੋਲਡ ਵੇਵ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।
ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਹਲਕਾ (0.2°C) ਵਾਧਾ ਹੋਇਆ ਹੈ, ਜਦਕਿ ਗੁਰਦਾਸਪੁਰ 5.2°C ਨਾਲ ਸਭ ਤੋਂ ਠੰਢਾ ਰਿਹਾ। ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਦ੍ਰਿਸ਼ਟੀ ਲਗਭਗ ਜ਼ੀਰੋ ਰਹੀ, ਜਿਸ ਨਾਲ ਹਵਾਈ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋਈ। ਮੌਸਮ ਵਿੱਚ ਤਬਦੀਲੀ ਦਾ ਕਾਰਨ ਉੱਤਰੀ ਪਾਕਿਸਤਾਨ ਅਤੇ ਅਫਗਾਨਿਸਤਾਨ ਉੱਤੇ ਸਰਗਰਮ ਪੱਛਮੀ ਗੜਬੜ ਹੈ। ਇਸ ਦੇ ਪ੍ਰਭਾਵ ਹੇਠ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਉੱਤਰੀ ਹਰਿਆਣਾ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਵਿੱਚ ਵੀ ਉੱਪਰੀ ਹਵਾ ਦਾ ਪ੍ਰਭਾਵ ਤੇਜ਼ ਹੈ। ਇਸ ਲਈ, ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਦੇ ਕੁਝ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।