View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਇੱਕ ਵਾਰ ਫਿਰ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਬਾਰਿਸ਼, ਤੇਜ਼ ਹਵਾਵਾਂ ਅਤੇ ਬੱਦਲਵਾਈ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ 25 ਅਤੇ 26 ਜੂਨ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।

ਲੁਧਿਆਣਾ ਅਤੇ ਪਠਾਨਕੋਟ ਵਿੱਚ ਬਾਰਿਸ਼ ਦਰਜ ਕੀਤੀ ਗਈ, ਜਦਕਿ ਜਲੰਧਰ ਸਮੇਤ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਕੁਝ ਦਿਨਾਂ ਤੱਕ ਮੌਸਮ ਦਾ ਇਹ ਬਦਲਿਆ ਹੋਇਆ ਮਿਜਾਜ਼ ਬਣਿਆ ਰਹਿ ਸਕਦਾ ਹੈ।

ਹਾਲਾਂਕਿ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ ਹੈ, ਪਰ ਪੰਜਾਬ ਵਿੱਚ ਹੁਣ ਤੱਕ ਆਮ ਨਾਲੋਂ 33 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਰੂਪਨਗਰ ਦੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸਭ ਤੋਂ ਵੱਧ 30.5 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ ਹੈ।

ਦੂਜੇ ਪਾਸੇ ਗਰਮੀ ਅਤੇ ਝੋਨੇ ਦੀ ਲੁਆਈ ਕਾਰਨ ਬਿਜਲੀ ਦੀ ਮੰਗ ਲਗਾਤਾਰ ਵੱਧ ਰਹੀ ਹੈ। ਪੰਜਾਬ ਵਿੱਚ ਬਿਜਲੀ ਦੀ ਮੰਗ 15 ਹਜ਼ਾਰ ਮੈਗਾਵਾਟ ਤੋਂ ਪਾਰ ਪਹੁੰਚ ਗਈ ਹੈ। ਕੁਝ ਥਰਮਲ ਪਲਾਂਟਾਂ ਦੀਆਂ ਯੂਨਿਟਾਂ ਬੰਦ ਹੋਣ ਦੇ ਬਾਵਜੂਦ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਯਤਨ ਜਾਰੀ ਹਨ।

ਮੌਸਮ ਵਿਭਾਗ ਅਨੁਸਾਰ 26 ਜੂਨ ਅਤੇ 29 ਜੂਨ ਦੇ ਆਸ-ਪਾਸ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਅਗਲੇ ਤਿੰਨ ਦਿਨਾਂ ਦੌਰਾਨ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਤੱਕ ਵਾਧਾ ਹੋਣ ਦੇ ਵੀ ਆਸਾਰ ਹਨ।ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਅਤੇ ਬਿਜਲੀ ਚਮਕਣ ਸਮੇਂ ਖੁੱਲ੍ਹੇ ਸਥਾਨਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ