View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਬਾਰਿਸ਼, ਹਨੇਰੀ ਅਤੇ ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਦਿਨ ਵੇਲੇ ਠੰਢ ਲਗਭਗ ਖ਼ਤਮ ਹੋ ਚੁੱਕੀ ਹੈ।

ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਤਾਪਮਾਨ ਆਮ ਨਾਲੋਂ 4.8 ਡਿਗਰੀ ਉੱਪਰ ਪਹੁੰਚ ਗਿਆ ਹੈ। ਸਭ ਤੋਂ ਵੱਧ ਤਾਪਮਾਨ ਫਿਰੋਜ਼ਪੁਰ ਵਿੱਚ 31 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਵੱਧ ਹੈ। ਮੈਦਾਨੀ ਇਲਾਕਿਆਂ ਵਿੱਚ ਦੇਸ਼ ਦਾ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਬਠਿੰਡਾ ਵਿੱਚ ਰਿਕਾਰਡ ਕੀਤਾ ਗਿਆ, ਜੋ ਕਿ ਠੰਢ ਦੀ ਵਿਦਾਇਗੀ ਦਾ ਸੰਕੇਤ ਹੈ।

ਛੇ ਜ਼ਿਲ੍ਹਿਆਂ ‘ਚ ਹਨੇਰੀ-ਬਾਰਿਸ਼ ਦੀ ਸੰਭਾਵਨਾ

ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਮਾਨਸਾ ਅਤੇ ਬਠਿੰਡਾ ਵਿੱਚ ਵੱਖ-ਵੱਖ ਥਾਵਾਂ ‘ਤੇ ਗਰਜ-ਚਮਕ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਦੀ ਵੀ ਸੰਭਾਵਨਾ ਹੈ। ਵਿਭਾਗ ਨੇ ਖ਼ਰਾਬ ਮੌਸਮ ਦੌਰਾਨ ਲੋਕਾਂ ਨੂੰ ਖੁੱਲ੍ਹੇ ਸਥਾਨਾਂ ਤੋਂ ਬਚਣ ਅਤੇ ਸੁਰੱਖਿਅਤ ਰਹਿਣ ਦੀ ਸਲਾਹ ਦਿੱਤੀ ਹੈ। ਚੰਡੀਗੜ੍ਹ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।

ਅੰਮ੍ਰਿਤਸਰ-ਬਠਿੰਡਾ ‘ਚ ਧੁੰਦ

ਭਾਵੇਂ ਸੋਮਵਾਰ ਨੂੰ ਕੋਈ ਅਲਰਟ ਜਾਰੀ ਨਹੀਂ ਸੀ, ਪਰ ਸਵੇਰ ਦੇ ਸਮੇਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਅਚਾਨਕ ਧੁੰਦ ਛਾ ਗਈ। ਦੋਵਾਂ ਸ਼ਹਿਰਾਂ ਵਿੱਚ ਵਿਜ਼ੀਬਿਲਟੀ (ਦ੍ਰਿਸ਼ਟੀ) ਘਟ ਕੇ 50 ਮੀਟਰ ਤੱਕ ਰਹਿ ਗਈ, ਜਿਸ ਕਾਰਨ ਸੰਗਰੂਰ-ਬਠਿੰਡਾ ਹਾਈਵੇਅ ‘ਤੇ ਆਵਾਜਾਈ ਪ੍ਰਭਾਵਿਤ ਹੋਈ। ਪਟਿਆਲਾ ਵਿੱਚ ਵੀ ਧੁੰਦ ਦਰਜ ਕੀਤੀ ਗਈ।

ਵੱਧ ਤੋਂ ਵੱਧ ਤਾਪਮਾਨ 24 ਤੋਂ 31 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 6.6 ਤੋਂ 9 ਡਿਗਰੀ ਸੈਲਸੀਅਸ ਦੇ ਵਿਚਕਾਰ। ਮੌਸਮ ਵਿਭਾਗ ਮੁਤਾਬਕ ਪੱਛਮੀ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਰਾਜ ਵਿੱਚ 17 ਅਤੇ 18 ਫਰਵਰੀ ਨੂੰ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 3 ਡਿਗਰੀ ਵਧਣ ਤੋਂ ਬਾਅਦ ਮੁੜ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਵਿੱਚ ਰੋਜ਼ਾਨਾ ਚੋਰੀ ਤੇ ਲੁੱਟ-ਖੋਹ ਦੀਆਂ ਘਟਨਾਵਾਂ

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ

|

|

|

ਬੁੱਧਵਾਰ, ੭ ਫੱਗਣ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੬੩੭) ਸੋਰਠਿ ਮਹਲਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਗਾਜ਼ੀ ਗੁੱਲਾ ਨੇੜੇ ਬਾਇਕ ਸਵਾਰ ਨੌਜਵਾਨਾਂ

|

|

|

ਖ਼ਬਰਿਸਤਾਨ ਨੈੱਟਵਰਕ: ਹਰਿਆਣਾ ਦੇ ਮੰਤਰੀ ਅਨਿਲ ਵਿੱਜ ਹਾਦਸੇ ਦਾ ਸ਼ਿਕਾਰ

|

|

|

ਖ਼ਬਰਿਸਤਾਨ ਨੈੱਟਵਰਕ: ਪਟਿਆਲਾ ਦੇ ਸਮਾਣਾ ਤੋਂ ਇੱਕ ਹੈਰਾਨ ਕਰਨ ਵਾਲਾ

|

|

|

ਖ਼ਬਰਿਸਤਾਨ ਨੈੱਟਵਰਕ: ਸਾਲ ਦਾ ਅੱਜ ਪਹਿਲਾ ਸੂਰਜ ਗ੍ਰਹਿਣ ਲੱਗਣ ਜਾ

|

|

|

ਖ਼ਬਰਿਸਤਾਨ ਨੈੱਟਵਰਕ: ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖ਼ਾਨ ਦੇ ਪਿਤਾ ਅਤੇ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਵਿੱਚ ਸਵੇਰੇ-ਸਵੇਰੇ ਇੱਕ ਤੇਜ਼ ਰਫ਼ਤਾਰ BMW ਕਾਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ