ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ। ਲੁਟੇਰਿਆਂ ਨੇ ਮਹਿਲਾ ਨੂੰ ਹਥਿਆਰ ਦਿਖਾ ਕੇ ਡਰਾਇਆ ਅਤੇ ਫਿਰ ਗਲੇ ‘ਚੋਂ ਸੋਨੇ ਦੀ ਚੈਨ ਝਪਟ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਵਾਰਦਾਤ ਤੋਂ ਬਾਅਦ ਇਲਾਕੇ ਦੇ ਨਿਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਹੈ, ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ।